Sunil Jakhar ਬਣੇ ਟ੍ਰੈਕਟਰ ਡਰਾਇਵਰ
ਅੰਮ੍ਰਿਤਸਰ: ਅੱਜ ਜਦੋਂ ਕੇਂਦਰੀ ਮੰਤਰੀ ਚੌਹਾਨ ਅੰਮ੍ਰਿਤਸਰ ਆਏ ਤਾਂ ਇਸ ਮੌਕੇ ਪੰਜਾਬ ਭਾਜਪਾ ਪ੍ਰਧਾਨ ਨੇ ਖੁੱਦ ਟਰੈਕਟਰ ਚਲਾ ਕੇ ਉਨ੍ਹਾਂ ਦਾ ਸਾਥ ਨਿਭਾਇਆ। ਦਰਅਸਲ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਅੰਮ੍ਰਿਤਸਰ ਵਿੱਚ ਹੜ੍ਹ ਪ੍ਰਭਾਵਿਤ ਕਿਸਾਨਾਂ ਨਾਲ ਮੁਲਾਕਾਤ ਕੀਤੀ
ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਹੈ ਕਿ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਅੰਮ੍ਰਿਤਸਰ ਵਿੱਚ ਹੜ੍ਹ ਪ੍ਰਭਾਵਿਤ ਕਿਸਾਨਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਦੁੱਖ-ਦਰਦ ਸਾਂਝਾ ਕੀਤਾ ਹੈ।
ਸੁਨੀਲ ਜਾਖੜ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ 'ਤੇ ਦੱਸਿਆ ਕਿ ਸ਼੍ਰੀ ਚੌਹਾਨ ਨੇ ਹਮੇਸ਼ਾ ਕਿਸਾਨਾਂ ਦੇ ਦੁੱਖ-ਦਰਦ ਵਿੱਚ ਉਨ੍ਹਾਂ ਦਾ ਸਾਥ ਦਿੱਤਾ ਹੈ। ਉਨ੍ਹਾਂ ਨੇ ਅੰਮ੍ਰਿਤਸਰ ਵਿੱਚ ਹੜ੍ਹਾਂ ਕਾਰਨ ਪ੍ਰਭਾਵਿਤ ਹੋਏ ਕਿਸਾਨਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਕੇਂਦਰ ਸਰਕਾਰ ਇਸ ਔਖੀ ਘੜੀ ਵਿੱਚ ਉਨ੍ਹਾਂ ਦੇ ਨਾਲ ਖੜ੍ਹੀ ਹੈ।
ਇਸ ਦੌਰਾਨ, ਕੇਂਦਰੀ ਮੰਤਰੀ ਨੇ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਵੀ ਲਿਆ ਅਤੇ ਕਿਸਾਨਾਂ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ। ਇਸ ਮੁਲਾਕਾਤ ਨੂੰ ਕਿਸਾਨਾਂ ਲਈ ਢਾਂਢਸ ਵਜੋਂ ਦੇਖਿਆ ਜਾ ਰਿਹਾ ਹੈ।