ਚੰਗਰ ਇਲਾਕੇ ਦੇ ਨਿਵਾਸੀਆਂ ਨੇ ਅਜਨਾਲਾ ਲਈ ਰਾਹਤ ਸਮੱਗਰੀ ਭੇਜੀ
ਪ੍ਰਮੋਦ ਭਾਰਤੀ
ਕੀਰਤਪੁਰ ਸਾਹਿਬ 04 ਸਤੰਬਰ ,2025- ਸ਼ਿਵਾਲਿਕ ਪਹਾੜੀਆਂ ਦੇ ਨੇੜੇ ਸਥਿਤ ਚੰਗਰ ਇਲਾਕੇ ਦੇ ਨਿਵਾਸੀਆਂ ਨੇ ਅਜਨਾਲਾ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਰਾਹਤ ਸਮੱਗਰੀ ਭੇਜੀ। ਤਰਲੋਚਨ ਸਿੰਘ ਲੋਚੀ ਪ੍ਰਧਾਨ ਟਰੱਕ ਯੂਨੀਅਨ, ਕੀਰਤਪੁਰ ਸਾਹਿਬ ਨੇ ਕਿਹਾ ਕਿ ਯੂਨੀਅਨ ਵੱਲੋਂ ਵਾਹਨਾਂ ਦਾ ਇੰਤਜ਼ਾਮ ਕੀਤਾ ਗਿਆ ਅਤੇ ਉਹਨਾਂ ਨੂੰ ਅਜਨਾਲਾ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਭੇਜਿਆ ਗਿਆ। ਟਰੱਕਾਂ ਵਿੱਚ ਖਾਦ, ਚਾਰਾ ਅਤੇ ਹੋਰ ਜਰੂਰੀ ਸਮੱਗਰੀ ਭਰੀ ਗਈ ਸੀ। ਤਰਚੋਨ ਸਿੰਘ ਲੋਚੀ ਨੇ ਕਿਹਾ ਕਿ ਸਾਡਾ ਚੰਗਰ ਇਲਾਕਾ ਹਮੇਸ਼ਾਂ ਦਿਲ ਦੇ ਸਾਫ਼ ਅਤੇ ਦਇਆਵਾਨ ਲੋਕਾਂ ਨਾਲ ਭਰਪੂਰ ਹੈ, ਜੋ ਕਿਸੇ ਵੀ ਕੁਦਰਤੀ ਆਫਤ ਦੇ ਸਮੇਂ ਦੂਜਿਆਂ ਦੀ ਮਦਦ ਕਰਦੇ ਹਨ। ਉਨ੍ਹਾਂ ਨੇ ਇਹ ਵੀ ਕਿਹਾ ਕਿ ਸਾਡੀ ਟੀਮਾਂ ਨਿਯਮਤ ਤੌਰ ‘ਤੇ ਪ੍ਰਭਾਵਿਤ ਇਲਾਕਿਆਂ ਵਿੱਚ ਮਦਦ ਕਰ ਰਹੀਆਂ ਹਨ। ਇਸ ਸਮੇਂ ਅਜਨਾਲਾ ਸਮੇਤ ਪੰਜਾਬ ਦੇ ਹੋਰ ਹਿੱਸਿਆਂ ਵਿੱਚ ਹੜ੍ਹਾਂ ਦੀ ਵੱਡੀ ਮਾਰ ਪਈ ਹੈ। ਉਨ੍ਹਾਂ ਕਿਹਾ ਕਿ ਇਸ ਸੰਕਟ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਵੱਲੋਂ ਰਾਹਤ ਕਾਰਜ ਜੰਗੀ ਪੱਧਰ `ਤੇ ਜਾਰੀ ਹਨ। ਉਨ੍ਹਾਂ ਕਿਹਾ ਕਿ ਇਹ ਸੰਕਟ ਐਨਾ ਵੱਡਾ ਹੈ ਕਿ ਸਰਕਾਰ ਦੇ ਨਾਲ ਸਾਨੂੰ ਸਾਰਿਆਂ ਨੂੰ ਵੀ ਹੜ੍ਹ ਪੀੜ੍ਹਤਾਂ ਦੀ ਸਹਾਇਤਾ ਲਈ ਅੱਗੇ ਆਉਣਾ ਚਾਹੀਦਾ ਹੈ।