← ਪਿਛੇ ਪਰਤੋ
-ਐਂਬੂਲੈਂਸ ਹਾਦਸਾ : ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਹਸਪਤਾਲ ਪਹੁੰਚ ਕੇ ਕੀਤਾ ਦੁੱਖ ਪ੍ਰਗਟ ਹੁਸ਼ਿਆਰਪੁਰ, 6 ਸਤੰਬਰ: ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਹੁਸ਼ਿਆਰਪੁਰ-ਚਿੰਤਪੁਰਨੀ ਰੋਡ 'ਤੇ ਮੰਗੂਵਾਲ ਨੇੜੇ ਹਿਮਾਚਲ ਪ੍ਰਦੇਸ਼ ਤੋਂ ਆ ਰਹੀ ਐਂਬੂਲੈਂਸ ਦੇ ਖੱਡ ਵਿੱਚ ਡਿੱਗਣ 'ਤੇ ਦੁੱਖ ਪ੍ਰਗਟ ਕੀਤਾ ਹੈ। ਹਾਦਸੇ ਦੀ ਸੂਚਨਾ ਮਿਲਦੇ ਹੀ ਵਿਧਾਇਕ ਜਿੰਪਾ ਸਿਵਲ ਹਸਪਤਾਲ ਪਹੁੰਚੇ ਅਤੇ ਜ਼ਖਮੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਦਿਲਾਸਾ ਦਿੱਤਾ। ਮ੍ਰਿਤਕਾਂ ਦੇ ਪਰਿਵਾਰਾਂ ਨਾਲ ਡੂੰਘੀ ਹਮਦਰਦੀ ਪ੍ਰਗਟ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਹਾਦਸਾ ਬਹੁਤ ਦੁਖਦਾਈ ਹੈ ਅਤੇ ਪੂਰਾ ਜ਼ਿਲ੍ਹਾ ਪ੍ਰਸ਼ਾਸਨ ਇਸ ਦੁੱਖ ਦੀ ਘੜੀ ਵਿੱਚ ਪ੍ਰਭਾਵਿਤ ਪਰਿਵਾਰਾਂ ਦੇ ਨਾਲ ਖੜ੍ਹਾ ਹੈ। ਵਿਧਾਇਕ ਜਿੰਪਾ ਨੇ ਜ਼ਖਮੀਆਂ ਦੇ ਬਿਹਤਰ ਇਲਾਜ ਲਈ ਸਾਰੇ ਲੋੜੀਂਦੇ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪ੍ਰਭਾਵਿਤ ਪਰਿਵਾਰਾਂ ਨੂੰ ਹਰ ਸੰਭਵ ਮਦਦ ਪ੍ਰਦਾਨ ਕੀਤੀ ਜਾਵੇਗੀ ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਉਮੀਦ ਪ੍ਰਗਟ ਕੀਤੀ ਕਿ ਜ਼ਖਮੀ ਜਲਦੀ ਹੀ ਠੀਕ ਹੋ ਕੇ ਆਪਣੇ ਘਰਾਂ ਨੂੰ ਪਰਤ ਆਉਣਗੇ। ਵਿਧਾਇਕ ਨੇ ਹਾਦਸੇ ਵਿੱਚ ਜਾਨ ਗਵਾਉਣ ਵਾਲਿਆਂ ਦੀ ਆਤਮਾ ਦੀ ਸ਼ਾਂਤੀ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਅਤੇ ਪਰਿਵਾਰਕ ਮੈਂਬਰਾਂ ਨੂੰ ਇਸ ਡੂੰਘੇ ਦੁੱਖ ਨੂੰ ਸਹਿਣ ਦੀ ਤਾਕਤ ਦੇਣ ਦੀ ਕਾਮਨਾ ਕੀਤੀ।
Total Responses : 1777