ਪੰਜਾਬ ਸਰਕਾਰ ਵਲੋਂ ਲਗਾਤਾਰ ਰਾਹਤ ਕਾਰਜਾਂ ਦੀ ਕੀਤੀ ਜਾ ਰਹੀ ਹੈ ਸਮੀਖਿਆ
ਕਿਹਾ, ਹਰ ਲੋੜਵੰਦ ਤੱਕ ਪਹੁੰਚਾਈ ਜਾ ਰਹੀ ਹੈ ਰਾਹਤ ਸਮਗਰੀ
ਰੋਹਿਤ ਗੁਪਤਾ
ਬਟਾਲਾ, 7 ਸਤੰਬਰ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਪੰਜਾਬ ਨੇ ਕਿਹਾ ਕਿ ਪੰਜਾਬ ਸਰਕਾਰ ਹੜ ਪ੍ਰਭਾਵਿਤ ਹਰੇਕ ਲੋੜਵੰਦ ਪਰਿਵਾਰ ਤੱਕ ਰਾਹਤ ਸਮੱਗਰੀ ਪਹੁੰਚਾ ਰਹੀ ਹੈ ਅਤੇ ਲਗਾਤਾਰ ਰਾਹਤ ਕਾਰਜਾਂ ਦੀ ਸਮੀਖਿਆ ਕੀਤੀ ਜਾ ਰਹੀ ਹੈ।
ਅੱਜ ਇਥੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਉਪਰੰਤ ਵਿਧਾਇਕ ਸ਼ੈਰੀ ਕਲਸੀ ਨੇ ਆਖਿਆ ਕਿ ਇਹ ਇੱਕ ਕੁਦਰਤੀ ਕਰੋਪੀ ਹੈ, ਲੇਕਿਨ ਇਸ ਔਖੇ ਸਮੇਂ ਵਿੱਚ ਸਰਕਾਰ ਆਪਣੇ ਲੋਕਾਂ ਦਾ ਡੱਟ ਕੇ ਸਾਥ ਦੇ ਰਹੀ ਹੈ ।
ਉਹਨਾਂ ਨੇ ਕਿਹਾ ਕਿ ਜਿਲੇ ਵਿੱਚ ਪ੍ਰਸ਼ਾਸਨ ਦੀਆਂ ਸਾਰੀਆਂ ਟੀਮਾਂ ਨੂੰ ਸਖਤ ਹਦਾਇਤ ਕੀਤੀ ਗਈ ਹੈ ਕਿ ਪ੍ਰਭਾਵਿਤ ਇਲਾਕਿਆਂ ਵਿੱਚੋਂ ਲੋਕਾਂ ਲਈ ਰਾਹਤ ਕਾਰਜ ਅਤੇ ਰਾਹਤ ਸਮੱਗਰੀ ਦੇਣ ਵਿੱਚ ਲਗਾਤਾਰਤਾ ਬਣਾ ਕੇ ਰੱਖੀ ਜਾਵੇ।
ਉਨਾਂ ਨੇ ਕਿਹਾ ਕਿ ਪੀੜਿਤ ਪਰਿਵਾਰਾਂ ਤੱਕ ਰਾਸ਼ਨ ਅਤੇ ਉਨਾਂ ਦੇ ਜਾਨਵਰਾਂ ਲਈ ਕੈਟਲ ਫੀਡ ਕਿਸ਼ਤੀਆਂ ਰਾਹੀਂ ਵੀ ਅੰਦਰਲੇ ਪਿੰਡਾਂ ਤੱਕ ਭੇਜੀ ਜਾ ਰਹੀ ਹੈ।
ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਰਾਹਤ ਕੈਂਪ ਕਾਰਜਸ਼ੀਲ ਹਨ। ਉਨਾਂ ਨੇ ਕਿਹਾ ਕਿ ਰਾਹਤ ਕੈਂਪਾਂ ਵਿੱਚ ਆਏ ਸਾਰੇ ਲੋਕਾਂ ਨੂੰ ਪੰਜਾਬ ਸਰਕਾਰ ਵੱਲੋਂ ਸਾਰੀਆਂ ਬੁਨਿਆਦੀ ਜਰੂਰਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।