Breaking: ਨਵੀਂ ਮਾਈਨਿੰਗ ਪਾਲਿਸੀ ਲਿਆਉਣ ਦੀ ਤਿਆਰੀ 'ਚ ਮਾਨ ਸਰਕਾਰ- ਸਿਸੋਦੀਆਂ ਨੇ ਕੀਤਾ ਵੱਡਾ ਐਲਾਨ
ਚੰਡੀਗੜ੍ਹ, 7 ਸਤੰਬਰ 2025- ਪੰਜਾਬ ਵਿੱਚ ਇਸ ਸਮੇਂ ਹੜ੍ਹ ਆਏ ਹੋਏ ਹਨ। ਇਨ੍ਹਾਂ ਹੜ੍ਹਾਂ ਦੇ ਕਾਰਨ ਚਾਰ ਲੱਖ ਏਕੜ ਤੋਂ ਵੱਧ ਕਿਸਾਨਾਂ ਦੀ ਫ਼ਸਲ ਤਬਾਹ ਹੋ ਗਈ ਹੈ, ਉਥੇ ਹੀ ਹਜ਼ਾਰਾਂ ਘਰ ਇਨ੍ਹਾਂ ਹੜ੍ਹਾਂ ਦੇ ਕਾਰਨ ਨੁਕਸਾਨੇ ਗਏ ਹਨ।
ਹੜ੍ਹਾਂ ਦੇ ਕਾਰਨ ਕਿਸਾਨਾਂ ਦੀਆਂ ਜ਼ਮੀਨਾਂ ਵਿੱਚ ਵੱਡੇ ਪੱਧਰ ‘ਤੇ ਰੇਤ ਇਕੱਠੀ ਹੋ ਗਈ ਹੈ। ਇਸੇ ਦੇ ਚੱਲਦਿਆਂ ਪੰਜਾਬ ਸਰਕਾਰ ਜਲਦ ਹੀ ਸੂਬੇ ਅੰਦਰ ਨਵੀਂ ਮਾਈਨਿੰਗ ਪਾਲਿਸੀ ਲਿਆਉਣ ਦੀ ਤਿਆਰੀ ਕਰ ਰਹੀ ਹੈ।
AAP ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਨੇ ਅੱਜ ਪ੍ਰੈਸ ਕਾਨਫਰੰਸ ਦੌਰਾਨ ਐਲਾਨ ਕੀਤਾ ਕਿ, ਜਲਦ ਪੰਜਾਬ ਅੰਦਰ ਨਵੀਂ ਮਾਈਨਿੰਗ ਪਾਲਿਸੀ ਲਿਆ ਰਹੇ ਹਾਂ।
ਉਨ੍ਹਾਂ ਆਖਿਆ ਕਿ, ਅਗਲੇ ਦੋ ਤਿੰਨ ਦਿਨਾਂ ਦੇ ਅੰਦਰ ਅਸੀਂ ਨਵੀਂ ਮਾਈਨਿੰਗ ਪਾਲਿਸੀ ਲੈ ਕੇ ਆ ਰਹੇ ਹਾਂ, ਅਤੇ ਕਿਸਾਨਾਂ ਨੂੰ ਰੇਤ ਕੱਢਣ ਦੀ ਆਗਿਆ ਦਿੱਤੀ ਜਾਵੇਗੀ।