ਕੈਬਨਿਟ ਮੰਤਰੀ ਈਟੀਓ ਅਜਨਾਲਾ ਦੇ ਹੜ੍ਹ ਪੀੜਤ ਪਰਿਵਾਰਾਂ ਲਈ ਰਾਹਤ ਸਮਗਰੀ ਲੈ ਕੇ ਹੋਏ ਰਵਾਨਾ
ਕਿਹਾ ਕਿ ਹੜ੍ਹ ਪੀੜਤਾਂ ਦੇ ਮੁੜ ਵਸੇਬੇ ਤੱਕ ਪੰਜਾਬ ਸਰਕਾਰ ਦੇਵੇਗੀ ਸਾਥ, ਲੋਕ ਘਬਰਾਹਟ ਵਿੱਚ ਵਸਤੂਆਂ ਦੀ ਜਮ੍ਹਾਂਖੋਰੀ ਤੋਂ ਕਰਨ ਗੁਰੇਜ
ਅੰਮ੍ਰਿਤਸਰ 7 ਸਤੰਬਰ
ਪੰਜਾਬ ਵਿੱਚ ਆਏ ਹੜ੍ਹਾਂ ਕਾਰਨ ਬਹੁਤ ਸਾਰੇ ਜਿਲ੍ਹਿਆਂ ਦਾ ਜਨਜੀਵਨ ਪ੍ਰਭਾਵਿਤ ਹੋਇਆ ਹੈ, ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤਹਿਤ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਦੀ ਮੱਦਦ ਲਈ ਸਾਰੀ ਟੀਮ ਲਗਾਤਰ ਰਾਹਤ ਕਾਰਜਾਂ ਵਿਚ ਜੁਟੀ ਹੋਈ ਹੈ ਅਤੇ ਪੀੜਿਤ ਪਰਿਵਾਰਾਂ ਦੀ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ।
ਅੱਜ ਕੈਬਿਨਟ ਮੰਤਰੀ ਸ ਹਰਭਜਨ ਸਿੰਘ ਈਟੀਓ ਆਪਣੇ ਹਲਕਾ ਜੰਡਿਆਲਾ ਗੁਰੂ ਤੋਂ ਅਜਨਾਲਾ ਦੇ ਹੜ ਪੀੜਤ ਪਰਿਵਾਰਾਂ ਦੀ ਸਹਾਇਤਾ ਲਈ ਰਾਹਤ ਸਮੱਗਰੀ ਲੈ ਕੇ ਰਵਾਨਾ ਹੋਏ। ਇਸ ਰਾਹਤ ਸਮਗਰੀ ਵਿੱਚ ਪਸ਼ੂਆਂ ਦਾ ਹਰਾ ਚਾਰਾ, ਲੋਕਾਂ ਦੀਆਂ ਖਾਣ ਪੀਣ ਦੀਆਂ ਵਸਤਾਂ, ਪਾਣੀ ਅਤੇ ਦਵਾਈਆਂ ਵੀ ਸ਼ਾਮਿਲ ਸਨ।
ਕੈਬਨਿਟ ਮੰਤਰੀ ਸ ਈਟੀਓ ਨੇ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਪੰਜਾਬ ਸਰਕਾਰ ਉਨ੍ਹਾਂ ਦੀ ਹਰ ਸਹੂਲਤ ਦਾ ਖਿਆਲ ਰੱਖ ਰਹੀ ਹੈ, ਜਿਸ ਤਰ੍ਹਾਂ ਪਹਿਲਾਂ ਉਨ੍ਹਾਂ ਨੂੰ ਹਰ ਤਰ੍ਹਾਂ ਦੀ ਰਾਹਤ ਸਮੱਗਰੀ ਭੇਜੀ ਜਾ ਰਹੀ ਹੈ ਉਸੇ ਤਰ੍ਹਾਂ ਹੀ ਉਨ੍ਹਾਂ ਦੇ ਮੁੜ ਵਸੇਬੇ ਤੱਕ ਸਰਕਾਰ ਅਤੇ ਪ੍ਰਸ਼ਾਸਨ ਉਨ੍ਹਾਂ ਦੇ ਨਾਲ ਖੜ੍ਹਾ ਹੈ । ਉਹਨਾਂ ਪੰਜਾਬ ਦੇ ਲੋਕਾਂ ਨੂੰ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਜਿੱਥੇ ਅਪੀਲ ਕੀਤੀ ਉੱਥੇ ਹੀ ਜੋ ਲੋਕ ਸਹਾਇਤਾ ਕਰ ਰਹੇ ਹਨ ਉਨ੍ਹਾਂ ਦਾ ਧੰਨਵਾਦ ਵੀ ਕੀਤਾ।
ਉਨਾਂ ਕਿਹਾ ਕਿ ਹੜ ਤੋਂ ਪ੍ਰਭਾਵਿਤ ਹਰੇਕ ਇਲਾਕੇ ਵਿੱਚ ਪੰਜਾਬ ਸਰਕਾਰ ਵੱਲੋਂ ਖਾਣ ਪੀਣ,ਕੱਪੜੇ,ਪਸ਼ੂਆਂ ਲਈ ਫੀਡ,ਦਵਾਈਆਂ ਆਦਿ ਦਾ ਪੂਰਾ ਪ੍ਰਬੰਧ ਕੀਤਾ ਗਿਆ ਹੈ ।ਉਨਾਂ ਨੇ ਕਿਹਾ ਕਿ ਇਸ ਆਫ਼ਤ ਦੀ ਘੜੀ ਵਿੱਚ ਲੋਕ ਇੱਕ ਦੂਸਰੇ ਦਾ ਸਾਥ ਦੇਨ। ਉਨਾਂ ਲੋਕਾਂ ਨੂੰ ਲੋੜੀਂਦੀਆਂ ਵਸਤੂਆਂ ਦੀ ਜਮ੍ਹਾਂਖੋਰੀ ਨਾ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਕਿਸੇ ਵੀ ਇਲਾਕੇ ਵਿੱਚ ਵਸਤੁਆਂ ਦੀ ਤੋਟ ਨਹੀਂ ਆਉਣ ਦੇਵੇਗੀ ਇਸ ਕਾਰਜ ਵਿੱਚ ਪੰਜਾਬ ਦੇ ਸਮੂਹ ਲੋਕ, ਸੰਸਥਾਵਾਂ ਆਦਿ ਵੀ ਪੂਰਨ ਸਹਿਯੋਗ ਦੇ ਰਹੇ ਹਨ।
ਸ ਈਟੀਓ ਨੇ ਦੱਸਿਆ ਕਿ ਉਹਨਾਂ ਵੱਲੋਂ ਅੱਜ ਇਹ ਰਾਹਤ ਸਮੱਗਰੀ ਰਮਦਾਸ ਦੇ ਨਾਲ ਲੱਗਦੇ ਪਿੰਡਾਂ ਪਿੰਡ ਨਿਸੋਕੇ ਗੱਗੋ ਮਹਾਲ ਆਦਿ ਹੋਰ ਪਿੰਡਾਂ ਵਿੱਚ ਵੰਡੀ ਜਾਵੇਗੀ। ਉਹਨਾਂ ਕਿਹਾ ਕਿ ਲੋਕਾਂ ਵੱਲੋਂ ਉਹਨਾਂ ਦਾ ਧਿਆਨ ਵਿੱਚ ਲਿਆਂਦਾ ਗਿਆ ਸੀ ਕਿ ਇੱਥੇ ਪਸ਼ੂਆਂ ਲਈ ਹਰੇ ਚਾਰੇ ਦੀ ਘਾਟ ਹੈ ਅਤੇ ਉਹ ਅੱਜ ਵੱਡੀ ਮਾਤਰਾ ਵਿੱਚ ਪਸ਼ੂਆਂ ਲਈ ਹਰਾ ਚਾਰਾ ਅਤੇ ਆਚਾਰ ਲੈ ਕੇ ਜਾ ਰਹੇ ਹਨ। ਸਰਦਾਰ ਈਟੀਓ ਨੇ ਦੱਸਿਆ ਕਿ ਇਸ ਤੋਂ ਇਲਾਵਾ ਰਾਹਤ ਸਮਗਰੀ ਵਿੱਚ ਲੋਕਾਂ ਲਈ ਦਵਾਈਆਂ ਜਿਵੇਂ ਕਿ ਇਨਫੈਕਸ਼ਨ ਦੀਆਂ ਦਵਾਈਆਂ ਟੈਟਨਸ ਦੇ ਇੰਜੈਕਸ਼ਨ ਅਤੇ ਹੋਰ ਜਰੂਰੀ ਕੰਮ ਵਾਲੀਆਂ ਦਵਾਈਆਂ ਵੀ ਸ਼ਾਮਿਲ ਹਨ ਲੋਕਾਂ ਨੂੰ ਵੰਡੀਆਂ ਜਾਣਗੀਆਂ।
ਉਨਾਂ ਕਿਹਾ ਕਿ "ਹੜ੍ਹ ਵਰਗੀਆਂ ਕੁਦਰਤੀ ਆਫ਼ਤਾਂ ਵਿੱਚ ਲੋਕਾਂ ਨੂੰ ਤੁਰੰਤ ਮਦਦ ਦੀ ਲੋੜ ਹੁੰਦੀ ਹੈ। ਪੰਜਾਬ ਸਰਕਾਰ ਨੇ ਹਮੇਸ਼ਾ ਆਪਣੇ ਵਾਅਦਿਆਂ ਅਨੁਸਾਰ ਜਨਤਾ ਦੀ ਸੇਵਾ ਕੀਤੀ ਹੈ ਅਤੇ ਅੱਜ ਵੀ ਅਸੀਂ ਪੀੜਤ ਪਰਿਵਾਰਾਂ ਨਾਲ ਹੀ ਖੜ੍ਹੇ ਹਾਂ। ਪੰਜਾਬ ਵਿੱਚ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਵੀ ਹੜ੍ਹ ਰਾਹਤ ਲਈ ਵਿਸ਼ੇਸ਼ ਪੈਕੇਜ ਐਲਾਨ ਕੀਤੇ ਜਾਣਗੇ।"