← ਪਿਛੇ ਪਰਤੋ
ਕ੍ਰਿਕਟਰ ਯੁਵਰਾਜ ਸਿੰਘ ਨੇ ਅੰਮ੍ਰਿਤਸਰ ਦੀ ਡੀ ਸੀ ਸ਼ਾਕਸੀ ਸਾਹਨੀ ਦੀਆਂ ਸਿਫਤਾਂ ਦੇ ਬੰਨ੍ਹੇ ਪੁੱਲ ਬਾਬੂਸ਼ਾਹੀ ਨੈਟਵਰਕ ਅੰਮ੍ਰਿਤਸਰ, 8 ਸਤੰਬਰ, 2025: ਕ੍ਰਿਕਟਰ ਯੁਵਰਾਜ ਸਿੰਘ ਨੇ ਹੜ੍ਹਾਂ ਦੌਰਾਨ ਨਿਭਾਈ ਸਰਗਰਮ ਭੂਮਿਕਾ ਲਈ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਸ਼ਾਕਸੀ ਸਾਹਨੀ ਦੀਆਂ ਸਿਫਤਾਂ ਦੇ ਪੁੱਲ ਬੰਨ੍ਹੇ ਹਨ। ਉਹਨਾਂ ਸੋਸ਼ਲ ਮੀਡੀਆ ’ਤੇ ਪੋਸਟ ਪਾ ਕੇ ਲਿਖਿਆ ਹੈ ਕਿ ਪੰਜਾਬ ਔਖੇ ਵੇਲੇ ਵਿਚੋਂ ਲੰਘ ਰਿਹਾ ਹੈ ਤੇ ਅਜਿਹੇ ਸਮਿਆਂ ਵਿਚ ਆਈ ਏ ਐਸ ਸ਼ਾਕਸੀ ਸਾਹਨੀ ਵਰਗੇ ਸਾਨੂੰ ਮਜ਼ਬੂਤੀ ਦਿੰਦੇ ਹਨ। ਅੰਮ੍ਰਿਤਸਰ ਦੀ ਪਹਿਲੀ ਲੇਡੀ ਡਿਪਟੀ ਕਮਿਸ਼ਨਰ ਵੱਜੋਂ ਉਹਨਾਂ ਮੋਹਰੀ ਹੋ ਕੇ ਅਗਵਾਈ ਕੀਤੀ ਹੈ ਤੇ ਜਿਹੜੀਆਂ ਦੂਰ ਦੁਰਾਡੇ ਦੀਆਂ ਥਾਵਾਂ ’ਤੇ ਪਹੁੰਚਿਆ ਵੀ ਨਹੀਂ ਜਾ ਸਕਦਾ ਸੀ, ਉਥੇ ਪਹੁੰਚ ਕੇ ਲੋਕਾਂ ਦੇ ਮੋਢੇ ਨਾਲ ਮੋਢਾ ਲਾ ਕੇ ਖੜ੍ਹੇ ਹਨ।
Total Responses : 1959