PM Modi ਦੇ ਦੌਰੇ ਤੋਂ ਪਹਿਲਾਂ ਮੰਤਰੀ Aman Arora ਨੇ ਕੇਂਦਰ ਸਾਹਮਣੇ ਰੱਖੀ ਇਹ ਮੰਗ, ਪੜ੍ਹੋ ਕੀ ਕਿਹਾ?
ਬਾਬੂਸ਼ਾਹੀ ਬਿਊਰੋ
ਚੰਡੀਗੜ੍ਹ, 8 ਸਤੰਬਰ : ਵਿਨਾਸ਼ਕਾਰੀ ਹੜ੍ਹਾਂ ਨਾਲ ਜੂਝ ਰਹੇ ਪੰਜਾਬ ਦਾ ਕੱਲ੍ਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੌਰਾ ਕਰਨਗੇ । PM ਮੋਦੀ ਦੇ ਦੌਰੇ ਨੂੰ ਲੈ ਕੇ ਅੱਜ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ (AAP) ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਪ੍ਰੈਸ ਕਾਨਫਰੰਸ ਕਰਕੇ ਕੇਂਦਰ ਸਰਕਾਰ ਸਾਹਮਣੇ ਆਪਣੀਆਂ ਮੰਗਾਂ ਰੱਖੀਆਂ। ਅਮਨ ਅਰੋੜਾ ਨੇ ਕਿਹਾ, "ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਆਉਣਾ ਹੈ ਤਾਂ ਜੀ ਸਦਕੇ ਆਉਣ।"
ਪਰ ਇਸ ਦੇ ਨਾਲ ਹੀ ਉਨ੍ਹਾਂ ਨੇ ਸਖ਼ਤ ਸ਼ਰਤ ਵੀ ਰੱਖ ਦਿੱਤੀ। ਉਨ੍ਹਾਂ ਮੰਗ ਕੀਤੀ ਕਿ ਇਹ ਦੌਰਾ ਸਿਰਫ਼ 'Disaster Tourism' ਬਣ ਕੇ ਨਹੀਂ ਰਹਿਣਾ ਚਾਹੀਦਾ। ਉਨ੍ਹਾਂ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਇਸ ਮੁਸ਼ਕਲ ਘੜੀ ਵਿੱਚ ਪੰਜਾਬ ਦੇ ਨਾਲ ਖੜ੍ਹੇ ਹੋਣ ਅਤੇ ਸੂਬੇ ਲਈ ਤੁਰੰਤ ਵਿੱਤੀ ਮਦਦ ਦਾ ਐਲਾਨ ਕਰਨ।
20 ਹਜ਼ਾਰ ਕਰੋੜ ਦਾ ਪੈਕੇਜ ਅਤੇ 60 ਹਜ਼ਾਰ ਕਰੋੜ ਦਾ ਬਕਾਇਆ
ਅਮਨ ਅਰੋੜਾ ਨੇ ਕੇਂਦਰ ਸਰਕਾਰ ਸਾਹਮਣੇ ਦੋ ਪ੍ਰਮੁੱਖ ਵਿੱਤੀ ਮੰਗਾਂ ਰੱਖੀਆਂ:
1. Relief Package: ਉਨ੍ਹਾਂ ਮੰਗ ਕੀਤੀ ਕਿ ਪ੍ਰਧਾਨ ਮੰਤਰੀ ਮੋਦੀ ਹੜ੍ਹਾਂ ਨਾਲ ਹੋਈ ਤਬਾਹੀ ਨਾਲ ਨਜਿੱਠਣ ਲਈ ਪੰਜਾਬ ਨੂੰ ਘੱਟੋ-ਘੱਟ 20 ਹਜ਼ਾਰ ਕਰੋੜ ਰੁਪਏ ਦਾ Relief Package ਜਾਰੀ ਕਰਨ।
2. ਬਕਾਇਆ ਰਾਸ਼ੀ: ਇਸ ਦੇ ਨਾਲ ਹੀ ਉਨ੍ਹਾਂ ਨੇ ਕੇਂਦਰ 'ਤੇ ਬਕਾਇਆ 60 ਹਜ਼ਾਰ ਕਰੋੜ ਰੁਪਏ ਦੀ ਰਕਮ ਨੂੰ ਵੀ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ, ਤਾਂ ਜੋ ਸੂਬੇ ਦੀ ਆਰਥਿਕ ਸਥਿਤੀ ਨੂੰ ਸੰਭਾਲਿਆ ਜਾ ਸਕੇ।
PM ਦੀ ਸੁਰੱਖਿਆ ਦੀ ਪੂਰੀ ਗਾਰੰਟੀ
ਪ੍ਰਧਾਨ ਮੰਤਰੀ ਦੀ ਸੁਰੱਖਿਆ ਨੂੰ ਲੈ ਕੇ ਅਮਨ ਅਰੋੜਾ ਨੇ ਭਰੋਸਾ ਦਿਵਾਇਆ ਕਿ ਸੂਬਾ ਸਰਕਾਰ ਨੇ ਉਨ੍ਹਾਂ ਦੀ ਸੁਰੱਖਿਆ ਦੇ Foolproof Arrangements ਕੀਤੇ ਹਨ। ਉਨ੍ਹਾਂ ਨੇ ਪਿਛਲੀ ਸੁਰੱਖਿਆ ਚੂਕ ਲਈ ਉਸ ਸਮੇਂ ਦੀ ਕਾਂਗਰਸ ਸਰਕਾਰ ਦੀ "ਨਾਲਾਇਕੀ" ਅਤੇ ਚੋਣ ਮਾਹੌਲ ਨੂੰ ਜ਼ਿੰਮੇਵਾਰ ਠਹਿਰਾਇਆ।
ਹੁਣ ਸਾਰਿਆਂ ਦੀਆਂ ਨਜ਼ਰਾਂ ਕੱਲ੍ਹ ਹੋਣ ਵਾਲੇ ਪ੍ਰਧਾਨ ਮੰਤਰੀ ਮੋਦੀ ਦੇ ਦੌਰੇ 'ਤੇ ਟਿਕੀਆਂ ਹਨ ਕਿ ਕੀ ਉਹ ਹੜ੍ਹਾਂ ਨਾਲ ਪ੍ਰਭਾਵਿਤ ਪੰਜਾਬ ਲਈ ਕਿਸੇ ਵੱਡੇ ਰਾਹਤ ਪੈਕੇਜ ਦਾ ਐਲਾਨ ਕਰਦੇ ਹਨ ਜਾਂ ਨਹੀਂ।
MA