ਪ੍ਰਧਾਨ ਮੰਤਰੀ ਕੋਲੋਂ ਸੂਬਾ ਸਰਕਾਰ ਤੁਰੰਤ ਵਿਸ਼ੇਸ਼ ਵਿੱਤੀ ਪੈਕੇਜ ਦੀ ਮੰਗ ਕਰੇ :- ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ
ਚੰਡੀਗੜ 8 ਸਤੰਬਰ 2025
ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਨੇ ਪੰਜਾਬ ਸਰਕਾਰ ਕੋਲੋਂ ਤੁਰੰਤ ਮੰਗ ਕਰਦਿਆਂ ਕਿਹਾ ਕਿ ਉਹ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਤੋਂ ਸੂਬੇ ਲਈ ਵਿਸ਼ੇਸ਼ ਵਿੱਤੀ ਪੈਕੇਜ ਦੀ ਮੰਗ ਕਰੇ। ਉਨ੍ਹਾਂ ਆਖਿਆ ਕਿ ਪੰਜਾਬ ਵਿੱਚ ਆਏ ਹੜ੍ਹਾਂ ਕਾਰਨ ਸੂਬੇ ਦੇ ਕਿਸਾਨਾਂ, ਮਜ਼ਦੂਰਾਂ ਅਤੇ ਦੁਕਾਨਦਾਰਾਂ ਨੂੰ ਵੱਡੀ ਤਬਾਹੀ ਦਾ ਸਾਹਮਣਾ ਕਰਨ ਪਿਆ, ਜਿਸਦੀ ਭਰਪਾਈ ਤੁਰੰਤ ਕੇਂਦਰ ਅਤੇ ਰਾਜ ਸਰਕਾਰ ਦੁਆਰਾ ਕੀਤੀ ਜਾਣੀ ਚਾਹੀਦੀ ਹੈ। ਪ੍ਰੋ. ਚੰਦੂਮਾਜਰਾ ਨੇ ਆਖਿਆ ਕਿ ਸੂਬਾ ਸਰਕਾਰ ਪੰਜ ਕੈਬਨਿਟ ਮੰਤਰੀਆਂ ਦੀ ਕਮੇਟੀ ਬਣਾਕੇ ਹੜ੍ਹਾਂ ਨਾਲ ਹੋਏ ਨੁਕਸਾਨ ਦੀ ਤੁਰੰਤ ਰਿਪੋਰਟ ਤਿਆਰ ਕਰੇ ਤਾਂ ਜੋ ਇਸ ਰਿਪੋਰਟ ਦੇ ਆਧਾਰ ਤੇ ਦਲੀਲ ਨਾਲ ਪ੍ਰਧਾਨ ਮੰਤਰੀ ਕੋਲੋਂ ਵਿਸ਼ੇਸ਼ ਪੈਕੇਜ ਦੀ ਮੰਗ ਕੀਤੀ ਜਾ ਸਕੇ। ਉਨ੍ਹਾਂ ਆਖਿਆ ਕਿ ਕੇਂਦਰ ਅਤੇ ਰਾਜ ਸਰਕਾਰ ਨੂੰ ਇੱਕ ਦੂਸਰੇ ਉੱਤੇ ਦੂਸ਼ਣਬਾਜ਼ੀ ਕਰਨ ਤੋਂ ਉੱਪਰ ਉਠਕੇ ਲੋਕਾਂ ਨਾਲ ਖੜ੍ਹਨ ਚਾਹੀਦਾ ਹੈ।