ਸਮਾਜ ਸੇਵਕਾਂ ਦਾ ਔਖੀ ਘੜੀ ਵਿੱਚ ਪ੍ਰਸਾਸ਼ਨ ਨੂੰ ਸਹਿਯੋਗ ਇੱਕ ਸ਼ਲਾਘਾਯੋਗ ਉਪਰਾਲਾ- ਜਸਪ੍ਰੀਤ ਸਿੰਘ
ਪ੍ਰਮੋਦ ਭਾਰਤੀ
ਸ੍ਰੀ ਅਨੰਦਪੁਰ ਸਾਹਿਬ 8 ਸਤੰਬਰ :
ਸ.ਜਸਪ੍ਰੀਤ ਸਿੰਘ ਪੀ.ਸੀ.ਐਸ ਉਪ ਮੰਡਲ ਮੈਜਿਸਟ੍ਰੇਟ ਨੇ ਕਿਹਾ ਹੈ ਕਿ ਸਰਕਾਰ ਅਤੇ ਪ੍ਰਸਾਸ਼ਨ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਹਰ ਸੰਭਵ ਸਹਾਇਤਾ ਪਹੁੰਚਾਈ ਜਾ ਰਹੀ ਹੈ। ਔਖੀ ਘੜੀ ਵਿਚ ਪ੍ਰਭਾਵਿਤ ਲੋਕਾਂ ਦੀ ਮੱਦਦ ਲਈ ਸਮਰੱਥ ਪਰਿਵਾਰ ਅੱਗੇ ਆਉਣ।
ਇਹ ਪ੍ਰਗਟਾਵਾ ਕਰਦਿਆਂ ਐਸ.ਡੀ.ਐਮ ਨੇ ਦੱਸਿਆ ਕਿ ਹੜ ਪ੍ਰਭਾਵਿਤ ਪਰਿਵਾਰਾਂ ਦੀ ਸਹਾਇਤਾ ਲਈ ਗੁਰਵਿੰਦਰ ਸਿੰਘ ਦੇਣੀ ਟ੍ਰਾਸਪੋਰਟ ਵੱਲੋਂ ਮਨੁੱਖਤਾ ਭਰੀ ਪਹਿਲ ਕਰਦਿਆਂ 50 ਰਾਸ਼ਨ ਕਿੱਟਾਂ ਦਿੱਤੀਆਂ ਗਈਆਂ। ਇਹ ਕਿੱਟਾਂ ਸ੍ਰੀ ਅਨੰਦਪੁਰ ਸਾਹਿਬ ਦੇ ਉਪ ਮੰਡਲ ਮੈਜਿਸਟ੍ਰੇਟ ਦਫ਼ਤਰ ਵਿੱਚ ਦਿੱਤੀਆਂ ਗਈਆਂ।
ਐਸ.ਡੀ.ਐੱਮ. ਜਸਪ੍ਰੀਤ ਸਿੰਘ ਨੇ ਕਿਹਾ ਕਿ ਇਹ ਸਮੱਗਰੀ ਹੜ ਪ੍ਰਭਾਵਿਤ ਇਲਾਕਿਆਂ ਵਿੱਚ ਵੰਡੀ ਜਾਵੇਗੀ ਤਾਂ ਜੋ ਪਿੰਡਾਂ ਵਿੱਚ ਰਹਿੰਦੇ ਲੋਕਾਂ ਨੂੰ ਕਿਸੇ ਵੀ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਨੇ ਗੁਰਵਿੰਦਰ ਸਿੰਘ ਦੇਣੀ ਦੀ ਇਸ ਯੋਗਦਾਨ ਭਰੀ ਕਦਮ ਦੀ ਸਰਾਹਨਾ ਕਰਦੇ ਹੋਏ ਕਿਹਾ ਕਿ ਐਸੀਆਂ ਸਮਾਜਿਕ ਸਾਂਝਾਂ ਨਾਲ ਹੀ ਮੁਸ਼ਕਲ ਘੜੀਆਂ ਨੂੰ ਆਸਾਨ ਬਣਾਇਆ ਜਾ ਸਕਦਾ ਹੈ।
ਗੁਰਵਿੰਦਰ ਸਿੰਘ ਦੇਣੀ ਨੇ ਇਸ ਮੌਕੇ ਕਿਹਾ ਕਿ “ਹੜ ਕਾਰਨ ਪੀੜਤ ਹੋ ਰਹੇ ਪਰਿਵਾਰ ਸਾਡੇ ਆਪਣੇ ਹਨ। ਉਨ੍ਹਾਂ ਦੀ ਸਹਾਇਤਾ ਕਰਨਾ ਸਾਡਾ ਫਰਜ਼ ਹੈ। ਮੈਂ ਅਰਦਾਸ ਕਰਦਾ ਹਾਂ ਕਿ ਇਹ ਘੜੀ ਜਲਦੀ ਕੱਟੇ ਤੇ ਹਰ ਘਰ ਵਿੱਚ ਖੁਸ਼ਹਾਲੀ ਵਾਪਸ ਆਵੇ।