ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਵੈਟਨਰੀ ਡਾਕਟਰਾਂ ਦੀਆਂ ਟੀਮਾ ਭੇਜੀਆਂ
ਪ੍ਰਮੋਦ ਭਾਰਤੀ
ਨੰਗਲ 09 ਸਤੰਬਰ,2025
ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ ਹੇਠ ਡਾ.ਪਰਵੀਨ ਅਗਰਵਾਲ, ਸੀਨੀਅਰ ਵੈਟਨਰੀ ਅਫਸਰ ਨੰਗਲ ਦੀ ਅਗਵਾਈ ਵਿੱਚ ਪਿੰਡ ਭਨਾਮ, ਦੋਲਾ ਬਸਤੀ, ਬੇਲਾ ਧਿਆਨੀ ਲੋਅਰ, ਬੇਲਾ ਸਿਵ ਸਿੰਘ, ਦਬਖੇੜਾ,ਸਹਿਜੋਵਾਲ ਸਮੇਤ ਦਰਜਨਾਂ ਪਿੰਡਾਂ ਵਿੱਚ ਪਸ਼ੂਆਂ ਦੀ ਵੈਕਸੀਨੇਸ਼ਨ ਕੀਤੀ ਜਾ ਰਹੀ ਹੈ।
ਡਾ.ਅਗਰਵਾਲ ਨੇ ਦੱਸਿਆ ਕਿ ਪਸ਼ੂਆਂ ਨੂੰ ਗਲ ਘੋਟੂ ਬਿਮਾਰੀਆਂ ਤੋਂ ਬਚਾਉਣ ਲਈ ਇਹ ਵੈਕਸੀਨੇਸ਼ਨ ਕੀਤੀ ਜਾ ਰਹੀ ਹੈ ਅਤੇ ਬੂਸਟਰ ਡੋਜ਼ ਵੀ ਲਗਾਈ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਹਰ ਟੀਮ ਵਿੱਚ ਇੱਕ ਡਾਕਟਰ ਸਮੇਤ ਤਿੰਨ ਮਾਹਰ ਸ਼ਾਮਲ ਹਨ ਜੋ ਲਗਾਤਾਰ ਇਹ ਕੰਮ ਕਰ ਰਹੇ ਹਨ। ਉਨ੍ਹਾਂ ਨੇ ਦੱਸਿਆ ਕਿ ਹੁਣ ਤੱਕ ਇਨ੍ਹਾਂ ਪਿੰਡਾਂ ਵਿੱਚ ਲਗਭਗ 550 ਪਸ਼ੂਆਂ ਦੀ ਵੈਕਸੀਨੇਸ਼ਨ ਕੀਤੀ ਜਾ ਚੁੱਕੀ ਹੈ।
ਜਿਕਰਯੋਗ ਹੈ ਕਿ ਸ.ਹਰਜੋਤ ਸਿੰਘ ਬੈਂਸ ਵੱਲੋਂ ਪਿੰਡਾਂ ਵਿਚ ਪਹਿਲਾ ਸਿਹਤ ਟੀਮਾ ਭੇਜਿਆਂ ਗਈਆਂ ਅਤੇ ਉਨ੍ਹਾਂ ਵੱਲੋਂ ਹੜ੍ਹਾਂ ਦੌਰਾਨ ਪਸ਼ੂਆਂ ਨੂੰ ਲੱਗਣ ਵਾਲੀਆ ਬਿਮਾਰੀਆਂ ਤੋ ਬਚਾਅ ਲਈ ਵੈਟਨਰੀ ਡਾਕਟਰਾਂ ਦੀਆਂ ਟੀਮਾਂ ਤੈਨਾਤ ਕੀਤੀਆ ਗਈਆਂ ਹਨ ਤਾ ਜੋ ਹੜ੍ਹਾਂ ਵਰਗੇ ਹਾਲਾਤ ਵਿੱਚ ਬਰਸਾਤੀ ਪਾਣੀ ਨਾਲ ਹੋਣ ਵਾਲੀਆਂ ਪਸ਼ੂਆਂ ਦੀਆਂ ਬਿਮਾਰੀਆਂ ਨੂੰ ਰੋਕਿਆ ਜਾ ਸਕੇ।