← ਪਿਛੇ ਪਰਤੋ
ਕੇਂਦਰ ਸਰਕਾਰ ਸ੍ਰੀ ਹਜ਼ੂਰ ਸਾਹਿਬ ਪੁੱਜਣ ਵਾਲੀਆ ਹਵਾਈ ਉਡਾਣਾਂ ਤੁਰੰਤ ਚਾਲੂ ਕਰੇ: ਬਾਬਾ ਬਲਬੀਰ ਸਿੰਘ
ਅੰਮ੍ਰਿਤਸਰ:- 13 ਸਤੰਬਰ 2025 : ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ ਮੁਖੀ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਹਵਾਈ ਅੱਡਾ ਸ਼੍ਰੀ ਅੰਮ੍ਰਿਤਸਰ ਸਾਹਿਬ ਤੋਂ ਫਾਸਟ ਟੈਕ ਇਮੀਗ੍ਰੇਸ਼ਨ ਸਿਸਟਮ ਸ਼ੁਰੂ ਕਰਨਾ ਚੰਗਾ ਉਪਰਾਲਾ ਹੈ ਜਿਸ ਨਾਲ ਯਾਤੂਰਆਂ ਨੂੰ ਵੱਡੀ ਸਹੂਲਤ ਮਿਲੇਗੀ। ਇਸਦੇ ਨਾਲ ਹੀ ਸੈਂਟਰ ਸਰਕਾਰ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਅਬਚਲ ਨਗਰ ਹਜੂਰ ਸਾਹਿਬ ਸਿੱਧੀ ਉਡਾਨ ਸ਼ੁਰੂ ਕਰਨੀ ਚਾਹੀਦੀ ਹੈ। ਇਹ ਕੋਵਿਡ ਸਮੇਂ ਸਾਵਧਾਨੀ ਵਜੋਂ ਇਹ ਉਡਾਣਾ ਬੰਦ ਕਰ ਦਿੱਤੀਆਂ ਗਈਆਂ ਸਨ। ਪਰ ਸਰਕਾਰ ਵੱਲੋਂ ਕੋਵਿਡ ਤੇ ਕਾਬੂ ਪਾ ਲੈਣ ਉਪਰੰਤ ਸਾਰੇ ਦੇਸ਼ ਦੇ ਬਾਕੀ ਕਾਰ ਵਿਹਾਰਾਂ ਵਾਲੇ ਅਦਾਰਿਆਂ ਤੇ ਪਾਬੰਦੀ ਵਾਪਸ ਲੈ ਲਈ ਗਈ ਸੀ। ਹਜੂਰ ਸਾਹਿਬ ਜਾਣ ਵਾਲੇ ਸ਼ਰਧਾਲੂ ਯਾਤਰੂਆਂ ਨੂੰ ਭਾਰੀ ਵੱਡੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਹਨਾਂ ਕਿਹਾ ਕਿ ਦੁਸਹਿਰੇ ਦਾ ਤਿਉਹਾਰ ਹਜੂਰ ਸਾਹਿਬ ਵਿਸ਼ਾਲ ਪੱਧਰ ਤੇ ਮਨਾਇਆ ਜਾਂਦਾ ਹੈ ਦੇਸ਼ ਵਿਦੇਸ਼ ਤੋਂ ਵੱਡੀ ਗਿਣਤੀ ਵਿੱਚ ਸੰਗਤਾਂ ਇੱਥੇ ਪੁੱਜਦੀਆਂ ਪਰ ਉਡਾਣਾ ਚਾਲੂ ਨਾ ਹੋਣ ਕਾਰਨ ਸੰਗਤਾਂ ਵਿੱਚ ਭਾਰੀ ਰੋਸ ਰੋਹ ਤੇ ਨਿਰਾਸ਼ਾ ਹੈ ਉਹਨਾਂ ਸ਼੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਅਤੇ ਅਬਚਲ ਨਗਰ ਸ਼੍ਰੀ ਹਜੂਰ ਸਾਹਿਬ ਸਿੱਖ ਕੌਮ ਦੇ ਕੇਂਦਰੀ ਅਸਥਾਨ ਹਨ ਇਹਨਾਂ ਦਾ ਆਪਸ ਵਿੱਚ ਗੂੜੇ ਸਬੰਧ ਹਨ। ਭਾਰਤ ਦੇ ਵੱਖ-ਵੱਖ ਹਿੱਸਿਆਂ ਤੋਂ ਲੱਖਾਂ ਲੋਕ ਸ਼੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਪੁੱਜਦੇ ਹਨ। ਇਸ ਸ਼ਹਿਰ ਦੀ ਇਤਿਹਾਸਿਕ ਭਗੋਲਿਕ ਅਤੇ ਧਾਰਮਿਕ ਮਹਾਨਤਾ ਨਿਵੇਕਲੀ ਤੇ ਮਾਣਯੋਗ ਹੈ। ਇਸ ਲਈ ਬੰਦ ਫਲਾਈਟਾਂ ਜੋ ਦੁਸ਼ਹਿਰੇ ਤੋਂ ਪਹਿਲਾਂ-ਪਹਿਲਾਂ ਮੁੜ ਚਾਲੂ ਕੀਤੀਆਂ ਜਾਣ ਤਾਂ ਜੋ ਹਰ ਸਿੱਖ ਆਪਣੇ ਗੁਰੂ ਸਥਾਨਾਂ ਦੇ ਦਰਸ਼ਨ ਕਰ ਸਕਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਵੀ ਪੰਜਾਬ ਵਾਸੀਆਂ ਦੀਆਂ ਭਾਵਨਾਵਾਂ ਕੇਂਦਰ ਸਰਕਾਰ ਕੋਲ ਜੋਰਦਾਰ ਤਰੀਕੇ ਨਾਲ ਉਠਾਉਣ ਲਈ ਕਿਹਾ ਹੈ। ਪਰਮਜੀਤ ਸਿੰਘ ਮੈਨੇਜਰ ਬੁੱਢਾ ਦਲ
Total Responses : 2950