ਕੰਮ ਸ਼ੁਰੂ ਕਰਵਾਏ ਜਾਨ ਦਾ ਦ੍ਰਿਸ਼
ਦੀਦਾਰ ਗੁਰਨਾ
ਬਸੀ ਪਠਾਣਾ / ਫਤਹਿਗੜ੍ਹ ਸਾਹਿਬ, 13 ਸਤੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ, ਸੂਬੇ ਦੇ ਪਿੰਡਾਂ ਤੇ ਸ਼ਹਿਰਾਂ ਦਾ ਸਰਵਪੱਖੀ ਵਿਕਾਸ ਕਰਵਾ ਰਹੀ ਹੈ ਅਤੇ ਵਿਕਾਸ ਕੰਮਾਂ ਵਾਸਤੇ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ , ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਬਸੀ ਪਠਾਣਾ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਕਰੀਬ 80 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਨਾਮਦੇਵ ਰੋਡ ਦਾ ਕੰਮ ਸ਼ੁਰੂ ਕਰਵਾਉਣ ਮੌਕੇ ਕੀਤਾ , ਉਹਨਾਂ ਦੱਸਿਆ ਕਿ ਨਾਮਦੇਵ ਰੋਡ ਦੇ ਨਵ ਨਿਰਮਾਣ ਲਈ ਇਲਾਕਾ ਵਾਸੀਆਂ ਦੀ ਪਿਛਲੇ ਲੰਮੇ ਸਮੇਂ ਤੋਂ ਮੰਗ ਚੱਲੀ ਆ ਰਹੀ ਸੀ ਪਰੰਤੂ ਪਿਛਲੇ ਦਿਨੀ ਆਈਆਂ ਬਰਸਾਤਾਂ ਕਾਰਨ ਇਹ ਕੰਮ ਹੁਣ ਸ਼ੁਰੂ ਕਰਵਾਇਆ ਗਿਆ ਹੈ ਜੋ ਕਿ ਜਲਦੀ ਹੀ ਮੁਕੰਮਲ ਕਰ ਲਿਆ ਜਾਵੇਗਾ
ਵਿਧਾਇਕ ਹੈਪੀ ਨੇ ਕਿਹਾ ਕਿ ਨਾਮਦੇਵ ਰੋਡ ਤੋਂ ਇਲਾਵਾ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿੱਚ ਇੰਟਰਲੋਕ ਟਾਈਲਾਂ ਲਗਾਉਣ ਦਾ ਕੰਮ ਵੀ ਸ਼ੁਰੂ ਕੀਤਾ ਗਿਆ ਹੈ ਤਾਂ ਜੋ ਸ਼ਹਿਰ ਦੇ ਲੋਕਾਂ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਕਿਹਾ ਕਿ ਬਸੀ ਪਠਾਣਾ ਹਲਕੇ ਦੇ ਵਿਕਾਸ ਕਾਰਜ ਕਰਵਾਉਣ ਸਮੇਂ ਸਰਕਾਰੀ ਕਾਰਜਕਾਰੀ ਏਜੰਸੀਆਂ ਨੂੰ ਕੰਮ ਦੇ ਮਿਆਰ ਦੀ ਗੁਣਵੱਤਾ ਦਾ ਵਿਸ਼ੇਸ਼ ਧਿਆਨ ਰੱਖਣ ਦੀ ਹਦਾਇਤ ਕੀਤੀ ਗਈ ਹੈ।
ਇਸ ਮੌਕੇ ਰੁਪਿੰਦਰ ਸਿੰਘ ਹੈਪੀ ਨੇ ਇਲਾਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਕਰਵਾਏ ਜਾਣ ਵਾਲੇ ਕੰਮਾਂ ਦੀ ਖੁਦ ਨਿਗਰਾਨੀ ਕਰਨ, ਤਾਂ ਜੋ ਗੁਣਵੱਤਾ ਪੱਖੋਂ ਕਿਸੇ ਕਿਸਮ ਦੀ ਕਮੀ ਨਾ ਰਹੇ , ਉਹਨਾਂ ਕਿਹਾ ਕਿ ਇਹਨਾਂ ਕਾਰਜਾਂ ਨੂੰ ਇਸ ਤਰ੍ਹਾਂ ਕਰਵਾਇਆ ਜਾਵੇ ਜਿਸ ਤਰ੍ਹਾਂ ਅਸੀਂ ਆਪਣੇ ਖੁਦ ਦੇ ਘਰਾਂ ਦੇ ਕੰਮ ਕਰਵਾਉਂਦੇ ਹਾਂ , ਉਨ੍ਹਾਂ ਨਾਮਦੇਵ ਰੋਡ ਦਾ ਕੰਮ ਸ਼ੁਰੂ ਹੋਣ ਲਈ ਇਲਾਕੇ ਦੇ ਲੋਕਾਂ ਨੂੰ ਮੁਬਾਰਕਬਾਦ ਵੀ ਦਿੱਤੀ