ਮੀਟਿੰਗ ਦਾ ਦ੍ਰਿਸ਼
ਦੀਦਾਰ ਗੁਰਨਾ
ਫਤਿਹਗੜ੍ਹ ਸਾਹਿਬ 14 ਸਤੰਬਰ 2025 : ਸਾਬਕਾ ਵਿਧਾਇਕ ਸ. ਕੁਲਜੀਤ ਸਿੰਘ ਨਾਗਰਾ ਦੀ ਅਗਵਾਈ ਹੇਠ ਪਿੰਡ ਜਖਵਾਲੀ ਵਿੱਚ ਕਾਂਗਰਸ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਦੀ ਇਕ ਮਹੱਤਵਪੂਰਨ ਮੀਟਿੰਗ ਸੀਨੀਅਰ ਕਾਂਗਰਸੀ ਆਗੂ ਧਰਮਿੰਦਰ ਸਿੰਘ ਗੋਰਖਾ ਦੇ ਨਿਵਾਸ ਵਿਖੇ ਹੋਈ , ਇਸ ਮੀਟਿੰਗ ਵਿੱਚ ਪਿੰਡ ਵਾਸੀਆਂ, ਨੌਜਵਾਨਾਂ ਅਤੇ ਇਲਾਕੇ ਦੇ ਵੱਖ-ਵੱਖ ਕਾਂਗਰਸੀ ਆਗੂਆ ਤੇ,ਵਰਕਰਾਂ ਨੇ ਭਾਗ ਲਿਆ , ਸ. ਕੁਲਜੀਤ ਸਿੰਘ ਨਾਗਰਾ ਨੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਵਿੱਚ ਪੂਰੀ ਤਰ੍ਹਾਂ ਨਾਕਾਮ ਰਹੀ ਹੈ , ਉਨ੍ਹਾਂ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਹਮੇਸ਼ਾ ਲੋਕਾਂ ਦੀਆਂ ਭਲਾਈ ਸਕੀਮਾਂ ਸ਼ੁਰੂ ਕੀਤੀਆਂ ਤੇ ਗਰੀਬ ਵਰਗ ਦੀਆਂ ਆਵਾਜ਼ਾਂ ਨੂੰ ਬੁਲੰਦ ਕੀਤਾ
ਉਨ੍ਹਾਂ ਨੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਪਿੰਡ ਪੱਧਰ ‘ਤੇ ਲੋਕਾਂ ਨਾਲ ਨਿਰੰਤਰ ਜੁੜੇ ਰਹਿਣ, ਉਨ੍ਹਾਂ ਦੀਆਂ ਸਮੱਸਿਆਵਾਂ ਸੁਣ ਕੇ ਪਾਰਟੀ ਪੱਧਰ ਤੇ ਉਠਾਉਣ ਅਤੇ ਕਾਂਗਰਸ ਦੇ ਵਿਚਾਰਾਂ ਨੂੰ ਘਰ-ਘਰ ਤੱਕ ਪਹੁੰਚਾਉਣ , ਸ. ਨਾਗਰਾ ਨੇ ਕਿਹਾ ਕਿ ਸੱਚੇ ਦਿਲ ਨਾਲ ਕੀਤੀ ਵਰਕਰਾਂ ਦੀ ਮਿਹਨਤ ਹੀ ਆਉਣ ਵਾਲੇ ਚੋਣਾਂ ਵਿੱਚ ਪਾਰਟੀ ਦੀ ਜਿੱਤ ਨੂੰ ਯਕੀਨੀ ਬਣਾਏਗੀ , ਮੀਟਿੰਗ ਵਿੱਚ ਮੌਜੂਦ ਕਾਂਗਰਸੀ ਆਗੂਆਂ ਨੇ ਕਿਹਾ ਕਿ ਉਹ ਸਾਬਕਾ ਵਿਧਾਇਕ ਦੇ ਰਹਿਨੁਮਾਈ ਹੇਠ ਪੂਰੀ ਤਰ੍ਹਾਂ ਇਕਜੁੱਟ ਹੋ ਕੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਕੰਮ ਕਰਨਗੇ , ਇਸ ਮੌਕੇ ਧਰਮਿੰਦਰ ਸਿੰਘ ਗੋਰਖਾ ਵੱਲੋਂ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੇ ਕਾਂਗਰਸੀ ਆਗੂਆ ਨੂੰ ਸਨਮਾਨਿਤ ਕੀਤਾ ਗਿਆ
ਸਾਬਕਾ ਚੇਅਰਮੈਨ ਬਲਜਿੰਦਰ ਸਿੰਘ ਅਤਾਪੁਰ,ਬਲਾਕ ਪ੍ਰਧਾਨ ਗੁਰਮੁੱਖ ਸਿੰਘ ਪੰਡਰਾਲੀ,ਕਿਸਾਨ ਕਾਂਗਰਸ ਪੰਜਾਬ ਦੇ ਮੀਤ ਪ੍ਰਧਾਨ ਨੰਬਰਦਾਰ ਜਗਦੀਪ ਸਿੰਘ, ਮਾਰਕਫੈੱਡ ਪੰਜਾਬ ਦੇ ਡਾਇਰੈਕਟਰ ਦਵਿੰਦਰ ਸਿੰਘ ਜੱਲਾ,ਮੀਡੀਆ ਇੰਚਾਰਜ ਪਰਮਵੀਰ ਸਿੰਘ ਟਿਵਾਣਾ,ਧਰਮਿੰਦਰ ਸਿੰਘ ਗੋਰਖਾ,ਹਰਵਿੰਦਰ ਸਿੰਘ ਲਟੋਰ,ਹਰਮਨ ਸਿੰਘ,ਗੁਰਪ੍ਰੀਤ ਸਿੰਘ,ਜਸਪਾਲ ਸਿੰਘ ਨੰਬਰਦਾਰ,ਸੁੱਖਵਿੰਦਰ ਸਿੰਘ ਸੁੱਖੀ, ਸੁੱਖਵਿੰਦਰ ਸਿੰਘ ਸੋਨੀ,ਗੁਰਮੇਲ ਸਿੰਘ, ਕਮਲਪ੍ਰੀਤ ਸਿੰਘ ਆਦਿ ਹਾਜ਼ਰ ਸਨ