← ਪਿਛੇ ਪਰਤੋ
ਖਾਦ ਡੀਲਰਾਂ ਨੂੰ ਹਦਾਇਤ, ਡੀਏਪੀ ਖਾਦ ਨਾਲ ਕਿਸੇ ਵੀ ਕਿਸਮ ਦੀ ਟੈਗਿੰਗ ਕਰਕੇ ਨਾ ਦਿੱਤੀ ਜਾਵੇ ਦੁਕਾਨ ਦੇ ਬਾਹਰ ਖਾਦਾਂ ਦੇ ਸਟਾਕ ਅਤੇ ਰੇਟ ਨੂੰ ਦਰਸਾਉਂਦਾ ਸਟਾਕ ਬੋਰਡ ਲਗਾਉਣਾ ਬਣਾਇਆ ਜਾਵੇ ਯਕੀਨੀ ਫਾਜ਼ਿਲਕਾ 15 ਸਤੰਬਰ ਡਿਪਟੀ ਕਮਿਸ਼ਨਰ ਫਾਜ਼ਿਲਕਾ ਅਮਰਪ੍ਰੀਤ ਕੌਰ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮੁੱਖ ਖੇਤੀਬਾੜੀ ਅਫਸਰ ਫਾਜ਼ਿਲਕਾ ਡਾ. ਰਜਿੰਦਰ ਕੁਮਾਰ ਕੰਬੋਜ ਵੱਲੋ ਸਮੂਹ ਖਾਦ ਡੀਲਰਾਂ ਨੂੰ ਹਿਦਾਇਤ ਕੀਤੀ ਹੈ ਕਿ ਡੀਏਪੀ ਖਾਦ ਨਾਲ ਕਿਸੇ ਵੀ ਕਿਸਮ ਦੀ ਟੈਗਿੰਗ ਕਰਕੇ ਕਿਸਾਨਾਂ ਨੂੰ ਨਾ ਦਿੱਤੀ ਜਾਵੇ। ਮੁੱਖ ਖੇਤੀਬਾੜੀ ਅਫਸਰ ਵੱਲੋ ਸਮੂਹ ਖਾਦ ਡੀਲਰਾਂ ਨੂੰ ਹਦਾਇਤ ਕੀਤੀ ਜਾਂਦੀ ਹੈ ਕਿ ਉਹ ਆਪਣੀ ਦੁਕਾਨ ਦੇ ਬਾਹਰ ਖਾਦਾਂ ਦੇ ਸਟਾਕ ਅਤੇ ਰੇਟ ਨੂੰ ਦਰਸਾਉਂਦਾ ਸਟਾਕ ਬੋਰਡ ਲਗਾਉਣਾ ਯਕੀਨੀ ਬਣਾਉਣ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਡੀਏਪੀ ਦੀ ਜਗ੍ਹਾ ਤੇ ਹੋਰ ਵੀ ਫੋਸਫੈਟਿਕ ਖਾਦਾ ਜਿਵੇਂ ਕਿ ਸਿੰਗਲ ਸੁਪਰ ਫਾਸਫੇਟ, ਟ੍ਰਿਪਲ ਸੁਪਰ ਫਾਸਫੇਟ ਆਦਿ ਦੀ ਵਰਤੋਂ ਕੀਤੀ ਜਾ ਸਕਦੀ ਹੈ। ਉਹਨਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ ਆਪਣੇ ਖੇਤ ਦੀ ਮਿੱਟੀ ਦੀ ਪਰਖ ਜਰੂਰ ਕਰਵਾਈ ਜਾਵੇ ਅਤੇ ਮਿੱਟੀ ਪਰਖ ਰਿਪੋਰਟ ਤੇ ਆਧਾਰ ਤੇ ਖਾਦਾਂ ਦੀ ਵਰਤੋਂ ਕੀਤੀ ਜਾਵੇ ਤਾਂ ਜੋ ਬੇਲੋੜੇ ਖਰਚੇ ਘਟਾਏ ਜਾ ਸਕਣ। ਉਨਾਂ ਨੇ ਜ਼ਿਲ੍ਹੇ ਦੇ ਸਮੂਹ ਖੇਤੀਬਾੜੀ ਸਟਾਫ ਨੂੰ ਹਦਾਇਤ ਕੀਤੀ ਹੈ ਕਿ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕ ਕਰਨ ਦੇ ਨਾਲ ਨਾਲ ਕਿਸਾਨ ਸਿਖਲਾਈ ਕੈਂਪ ਅਤੇ ਨੁੱਕੜ ਮੀਟਿੰਗਾਂ ਕਰਕੇ ਡੀਏਪੀ ਖਾਦ ਦੇ ਬਦਲ ਵਜੋਂ ਵਰਤੀਆਂ ਜਾਣ ਵਾਲੀਆਂ ਹੋਰ ਫਾਸਟਿਕ ਖਾਦਾਂ ਦੇ ਬਾਰੇ ਕਿਸਾਨਾਂ ਨੂੰ ਜਾਗਰੂਕ ਕੀਤਾ ਜਾਵੇ। ਕਿਸਾਨਾਂ ਨੂੰ ਕੋਈ ਵੀ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਉਹ ਆਪਣੇ ਬਲਾਕ ਦੇ ਸਬੰਧਤ ਬਲਾਕ ਖੇਤੀਬਾੜੀ ਅਫਸਰ ਨਾਲ ਸੰਪਰਕ ਕਰ ਸਕਦੇ ਹਨ।
Total Responses : 3068