ਬਿਆਸ ਦਰਿਆ ਨੇੜਲੇ ਪਿੰਡਾਂ ਅੰਦਰ ਸਫ਼ਾਈ ਕਰਨ ਦੇ ਨਾਲ ਮੱਛਰਾਂ ਦਾ ਪਸਾਰ ਰੋਕਣ ਲਈ ਫੋਗਿੰਗ ਕਰਵਾਈ
ਪੜਾਅਵਾਰ ਤਰੀਕੇ ਨਾਲ ਹੜ ਪ੍ਰਭਾਵਿਤ ਪਿੰਡਾਂ ਵਿੱਚ ਫੋਗਿੰਗ ਕਰਵਾਈ ਜਾਵੇਗੀ
ਰੋਹਿਤ ਗੁਪਤਾ
ਸ੍ਰੀ ਹਰਗੋਬਿੰਦਪੁਰ ਸਾਹਿਬ/ ਬਟਾਲਾ, 16 ਸਤੰਬਰ 2025 ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਹੜ੍ਹ ਪ੍ਰਭਾਵਿਤ ਪਿੰਡਾਂ ਅੰਦਰ ਮਹਾਂ ਸਫ਼ਾਈ ਮੁਹਿੰਮ ਚੱਲ ਰਹੀ ਹੈ। ਜਿਸ ਤਹਿਤ ਬਿਆਸ ਦਰਿਆ ਨੇੜਲੇ ਪਿੰਡਾਂ ਅੰਦਰ ਸਫ਼ਾਈ ਕਰਨ ਦੇ ਨਾਲ ਮੱਛਰਾਂ ਦਾ ਪਸਾਰ ਰੋਕਣ ਲਈ ਫੋਗਿੰਗ ਵੀ ਕਰਵਾਈ ਜਾ ਰਹੀ ਹੈ। ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਨੇ ਦੱਸਿਆ ਕਿ ਹੜ੍ਹ ਪ੍ਰਭਾਵਿਤ ਪਿੰਡਾਂ ਅੰਦਰ ਰਾਹਤ ਕਾਰਜਾਂ ਦੇ ਨਾਲ ਪਿੰਡਾਂ ਅੰਦਰ ਸਫ਼ਾਈ ਮੁਹਿੰਮ ਵਿੱਢੀ ਗਈ ਹੈ ਅਤੇ ਪਿੰਡ ਭੇਟ ਪੱਤਣ ਅੰਦਰ ਮੱਛਰਾਂ ਦਾ ਪਸਾਰ ਰੋਕਣ ਲਈ ਫੋਗਿੰਗ ਕੀਤੀ ਜਾ ਰਹੀ ਹੈ।
ਉਨਾਂ ਨੇ ਕਿਹਾ ਕਿ ਪੜਾਅਵਾਰ ਤਰੀਕੇ ਨਾਲ ਹੜ ਪ੍ਰਭਾਵਿਤ ਸਾਰੇ ਪਿੰਡਾਂ ਵਿੱਚ ਫੋਗਿੰਗ ਕਰਵਾਈ ਜਾਵੇਗੀ। ਉਨਾਂ ਨੇ ਕਿਹਾ ਕਿ ਹੜ ਤੋਂ ਬਾਅਦ ਬਿਮਾਰੀਆਂ ਫੈਲਣ ਦਾ ਡਰ ਹੁੰਦਾ ਹੈ ਅਤੇ ਖੜੇ ਪਾਣੀ ਵਿੱਚ ਮੱਛਰ ਪਣਪ ਸਕਦਾ ਹੈ । ਇਸ ਲਈ ਅਗੇਤੇ ਪ੍ਰਬੰਧਾਂ ਦੇ ਤਹਿਤ ਫੋਗਿੰਗ ਕਰਵਾਈ ਜਾ ਰਹੀ ਹੈ ਤਾਂ ਜੋ ਇਹਨਾਂ ਪ੍ਰਭਾਵਿਤ ਪਿੰਡਾਂ ਵਿੱਚ ਮੱਛਰਾਂ ਦੇ ਪਸਾਰ ਨੂੰ ਰੋਕਿਆ ਜਾ ਸਕੇ ਅਤੇ ਬਿਮਾਰੀਆਂ ਨੂੰ ਫੈਲਣ ਤੋਂ ਰੋਕਿਆ ਜਾ ਸਕੇ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਪਿੰਡਾਂ ਵਿਚ ਰਸਤਿਆਂ ਨੂੰ ਠੀਕ ਕੀਤਾ ਜਾ ਰਿਹਾ ਹੈ ਅਤੇ ਪਿੰਡਾਂ ਵਿਚ ਆਮ ਸਫਾਈ ਨੂੰ ਵੀ ਯਕੀਨੀ ਬਣਾਉਣ ਸਬੰਧੀ ਪੰਚਾਇਤ ਵਿਭਾਗ ਸਰਗਰਮੀ ਨਾਲ ਕੰਮ ਕਰ ਰਿਹਾ ਹੈ।
ਇਸ ਮੌਕੇ ਸੰਗਠਨ ਇੰਚਾਰਜ ਅਤੇ ਮੈਂਬਰ ਜਿਲ੍ਹਾ ਪਲਾਨਿੰਗ ਬੋਰਡ ਗੁਰਪ੍ਰੀਤ ਸਿੰਘ ਸੈਣੀ, ਪਰਮਬੀਰ ਰਾਣਾ ਜ਼ਿਲ੍ਹਾ ਮੀਡੀਆ ਇੰਚਾਰਜ ਅਤੇ ਸਲਾਹਕਾਰ, ਪੀ.ਏ ਸੁਖਦੇਵ ਸਿੰਘ ਰੋਮੀ, ਪੀ.ਏ ਰਾਜੂ ਭਿੰਡਰ, ਵੀ ਮੌਜੂਦ ਸਨ।