ਪੰਜਾਬੀ ਯੂਨੀਵਰਸਿਟੀ ਵਿਖੇ ਡਾ. ਗੁਰਸੇਵਕ ਲੰਬੀ ਬਣੇ ਪੰਜਾਬੀ ਭਾਸ਼ਾ ਵਿਕਾਸ ਵਿਭਾਗ ਦੇ ਮੁਖੀ
ਪਟਿਆਲਾ, 17 ਸਤੰਬਰ 2025- ਪੰਜਾਬੀ ਯੂਨੀਵਰਸਿਟੀ ਵਿਖੇ ਅੱਜ ਡਾ. ਗੁਰਸੇਵਕ ਲੰਬੀ ਨੇ ਪੰਜਾਬੀ ਭਾਸ਼ਾ ਵਿਕਾਸ ਵਿਭਾਗ ਦੇ ਮੁਖੀ ਵਜੋਂ ਅਹੁਦਾ ਸੰਭਾਲ਼ ਲਿਆ ਹੈ। ਉਨ੍ਹਾਂ ਵੱਲੋਂ ਅਹੁਦਾ ਸੰਭਾਲ਼ੇ ਜਾਣ ਸਮੇਂ ਉਪ-ਕੁਲਪਤੀ ਡਾ. ਜਗਦੀਪ ਸਿੰਘ ਅਤੇ ਡੀਨ ਅਕਾਦਮਿਕ ਮਾਮਲੇ ਡਾ. ਜਸਵਿੰਦਰ ਸਿੰਘ ਬਰਾੜ ਉਚੇਚੇ ਤੌਰ ਉੱਤੇ ਸ਼ਾਮਿਲ ਹੋਏ।
ਜਿ਼ਕਰਯੋਗ ਹੈ ਕਿ ਡਾ. ਗੁਰਸੇਵਕ ਸਿੰਘ ਲੰਬੀ ਇਸ ਤੋਂ ਪਹਿਲਾਂ ਯੁਵਕ ਭਲਾਈ ਵਿਭਾਗ ਦੇ ਇੰਚਾਰਜ ਵਜੋਂ ਵੀ ਕਾਰਜਸ਼ੀਲ ਰਹੇ ਹਨ। ਉਨ੍ਹਾਂ ਨੂੰ ਲੇਖਕ ਵਜੋਂ ਭਾਸ਼ਾ ਵਿਭਾਗ ਦੇ ਐਵਾਰਡ ਸਮੇਤ ਹੋਰ ਵੀ ਬਹੁਤ ਸਾਰੇ ਇਨਾਮ-ਸਨਮਾਨ ਹਾਸਿਲ ਹੋਏ ਹਨ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਉੱਘੇ ਨਾਟਕਕਾਰ ਪ੍ਰੋ. ਸਤੀਸ਼ ਕੁਮਾਰ ਵਰਮਾ, ਡਾ. ਰਾਜਿੰਦਰਪਾਲ ਸਿੰਘ ਬਰਾੜ, ਡਾ. ਪਰਮੀਤ ਕੌਰ, ਡਾ. ਰਾਜਵੰਤ ਕੌਰ ਪੰਜਾਬੀ, ਡਾ. ਚਰਨਜੀਤ ਕੌਰ ਬਰਾੜ ਆਦਿ ਹਾਜ਼ਰ ਰਹੇ।