ਜਮੀਨਾਂ ਤੇ ਫਸਲਾਂ ਦੇ ਖਰਾਬੇ ਦਾ ਮੁੱਦਾ ਵਿਧਾਨ ਸਭਾ ਵਿੱਚ ਜ਼ੋਰ ਸ਼ੋਰ ਨਾਲ ਚੁੱਕਾਂਗੇ : ਪ੍ਰਤਾਪ ਬਾਜਵਾ
ਰੋਹਿਤ ਗੁਪਤਾ
ਗੁਰਦਾਸਪੁਰ 20 ਸਤੰਬਰ
ਕਾਂਗਰਸ ਨੇਤਾ ਰਾਹੁਲ ਗਾਂਧੀ ਵੱਲੋਂ ਪੂਰੇ ਭਾਰਤ ਵਿੱਚ ਸ਼ੁਰੂ ਕੀਤੇ ਗਏ ਸੰਗਠਨ ਸ੍ਰਿਜਨ ਅਭਿਆਨ ਦੇ ਤਹਿਤ ਬਲਾਕ ਕਾਂਗਰਸ ਕਮੇਟੀ ਧਾਰੀਵਾਲ ਦੇ ਕਾਂਗਰਸੀ ਵਰਕਰਾਂ ਦੀ ਇੱਕ ਵਿਸ਼ਾਲ ਮੀਟਿੰਗ ਕਰਵਾਈ ਗਈ ਜਿਸ ਵਿੱਚ ਸਾਬਕਾ ਕੇਂਦਰੀ ਮੰਤਰੀ ਅਤੇ ਉੱਘੇ ਕਾਂਗਰਸੀ ਆਗੂ ਭਰਤ ਸਿੰਘ ਸੋਲੰਕੀ ਤੋਂ ਇਲਾਵਾ ਨੇਤਾ ਵਿਰੋਧੀ ਧਿਰ ਤੇ ਹਲਕਾ ਕਾਦੀਆਂ ਦੇ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਅੰਮ੍ਰਿਤਸਰ ਤੋਂ ਲੋਕ ਸਭਾ ਸਾਂਸਦ ਗੁਰਜੀਤ ਔਜਲਾ ਵੀ ਪਹੁੰਚੇ ।
ਗੱਲਬਾਤ ਦੌਰਾਨ ਇਸ ਮੌਕੇ ਤੇ ਨੇਤਾ ਵਿਰੋਧੀ ਧਿਰ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਕਾਂਗਰਸ ਪਾਰਟੀ ਨੂੰ ਪੰਜਾਬ ਦੇ ਵਿੱਚ ਮਜਬੂਤ ਕਰਨ ਦੇ ਲਈ ਇਸ ਅਭਿਆਨ ਨੂੰ ਪਿੰਡ ਪਿੰਡ ਔਰ ਘਰ ਘਰ ਤੱਕ ਪਹੁੰਚਾਇਆ ਜਾਏਗਾ ਰਾਹੁਲ ਗਾਂਧੀ ਦੀ ਬੀਤੇ ਦਿਨ ਹੀ ਹੋਈ ਫੇਰੀ ਦੇ ਸਬੰਧ ਵਿੱਚ ਉਹਨਾਂ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਤੇ ਪੰਜਾਬ ਦੀ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਰਾਹੁਲ ਗਾਂਧੀ ਦੀ ਫੇਰੀ ਨੂੰ ਰੱਦ ਕਰਨ ਦੇ ਲਈ ਕੋਸ਼ਿਸ਼ਾਂ ਕੀਤੀਆਂ ਗਈਆਂ ਇਥੋਂ ਤੱਕ ਕਿ ਉਹਨਾਂ ਨੂੰ ਹੜ ਪੀੜਤਾਂ ਦੇ ਨਾਲ ਮਿਲਣ ਵੀ ਨਹੀਂ ਦਿੱਤਾ ਗਿਆ ਜੋ ਕਿ ਇੱਕ ਮੰਦਭਾਗੀ ਘਟਨਾ ਹੈ ਕਿਸਾਨਾਂ ਦੀ ਖਰਾਬ ਹੋਈ ਫਸਲ ਤੇ ਜਮੀਨਾਂ ਦੇ ਸਬੰਧ ਵਿੱਚ ਉਹਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਮਦਦ ਕਰਨ ਵਿੱਚ ਬਿਲਕੁਲ ਨਾਕਾਮ ਸਾਬਿਤ ਹੋਈ ਹੈ। ਉਹਨਾਂ ਨੇ ਕਿਹਾ ਕਿ ਆਉਣ ਵਾਲੇ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਵਿੱਚ ਉਹ ਕਿਸਾਨਾਂ ਦੀਆਂ ਖਰਾਬ ਹੋਈਆਂ ਫਸਲਾਂ ਤੇ ਜਮੀਨਾਂ ਦਾ ਮੁੱਦਾ ਜ਼ੋਰ ਸ਼ੋਰ ਦੇ ਨਾਲ ਉਠਾਉਣਗੇ ਗੱਲਬਾਤ ਦੌਰਾਨ ਉਹਨਾਂ ਨੇ ਇਹ ਵੀ ਕਿਹਾ ਕਿ ਪੰਜਾਬ ਕਾਂਗਰਸ ਪੂਰੀ ਤਰ੍ਹਾਂ ਦੇ ਨਾਲ ਇੱਕਜੁੱਟ ਹੈ। ਪਾਰਟੀ ਨੂੰ ਸੰਗਠਨ ਮਜਬੂਤ ਕਰਨ ਦੇ ਲਈ ਉਹ ਦਿਨ ਰਾਤ ਇੱਕ ਕਰ ਦੇਣਗੇ ।