ਗ੍ਰਿਫਤਾਰ ਦੋਸ਼ੀ ਪੁਲਿਸ ਪਾਰਟੀ ਨਾਲ
ਦੀਦਾਰ ਗੁਰਨਾ
ਰੂਪਨਗਰ, 20 ਸਤੰਬਰ 2025: SSP ਰੂਪਨਗਰ ਗੁਲਨੀਤ ਸਿੰਘ ਖੁਰਾਣਾ ਦੀ ਅਗਵਾਈ ਹੇਠ ਜ਼ਿਲ੍ਹੇ ਵਿਚ ਨਸ਼ਿਆਂ ਵਿਰੁੱਧ ਚਲ ਰਹੀ ਮੁਹਿੰਮ ਦੇ ਅੰਦਰਗਤ ਪੁਲਿਸ ਨੇ ਇਕ ਹੋਰ ਵੱਡੀ ਸਫਲਤਾ ਹਾਸਲ ਕਰਦਿਆਂ 227 ਕਿਲੋ ਗ੍ਰਾਮ ਡੋਡਾ ਪੋਸਤ ਬਰਾਮਦ ਕੀਤਾ ਹੈ , ਇਹ ਕਾਰਵਾਈ ਪੁਲਿਸ ਥਾਣਾ ਸਦਰ ਰੂਪਨਗਰ ਦੀ ਟੀਮ ਵੱਲੋਂ ਕੀਤੀ ਗਈ, ਜਿਸ ਦੌਰਾਨ ਇੱਕ ਵਿਅਕਤੀ ਨੂੰ ਮੌਕੇ 'ਤੇ ਗ੍ਰਿਫ਼ਤਾਰ ਵੀ ਕਰ ਲਿਆ ਗਿਆ
ਰੂਪਨਗਰ ਪੁਲਿਸ ਵੱਲੋਂ ਨਸ਼ਾ ਤਸਕਰੀ ਵਿਰੁੱਧ ਸਖ਼ਤ ਜ਼ੀਰੋ ਟੋਲਰੈਂਸ ਨੀਤੀ ਅਪਣਾਈ ਗਈ ਹੈ , ਇਸੇ ਤਹਿਤ ਮਿਲੀ ਖ਼ੁਫ਼ੀਆ ਜਾਣਕਾਰੀ ਦੇ ਅਧਾਰ 'ਤੇ ਪੁਲਿਸ ਨੇ ਕਾਰਵਾਈ ਕਰਦਿਆਂ ਇੱਕ ਸ਼ੱਕੀ ਵਿਅਕਤੀ ਨੂੰ ਰੋਕ ਕੇ ਜਾਂਚ ਕੀਤੀ, ਜਿਸ ਦੌਰਾਨ ਉਸਦੇ ਕਬਜ਼ੇ ਤੋਂ ਵੱਡੀ ਮਾਤਰਾ ਵਿਚ 227 ਕਿਲੋ ਡੋਡਾ ਪੋਸਤ ਮਿਲਿਆ
SSP ਗੁਲਨੀਤ ਸਿੰਘ ਖੁਰਾਣਾ ਨੇ ਕਿਹਾ, “ਨਸ਼ਿਆਂ ਦੀ ਤਸਕਰੀ ਵਿੱਚ ਸ਼ਾਮਿਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ , ਪੁਲਿਸ ਵੱਲੋਂ ਨਸ਼ਾ ਮਾਫੀਆ ਦੇ ਖਿਲਾਫ਼ ਲਗਾਤਾਰ ਸਖ਼ਤ ਕਾਰਵਾਈ ਜਾਰੀ ਰਹੇਗੀ