ਗ੍ਰਿਫਤਾਰ ਦੋਸ਼ੀ ਪੁਲਿਸ ਪਾਰਟੀ ਨਾਲ
ਦੀਦਾਰ ਗੁਰਨਾ
ਪਟਿਆਲਾ 20 ਸਤੰਬਰ 2025 : ਜ਼ਿਲ੍ਹਾ ਪਟਿਆਲਾ 'ਚ ਨਾਜਾਇਜ਼ ਸ਼ਰਾਬ ਖ਼ਿਲਾਫ਼ ਚੱਲ ਰਹੀ ਮੁਹਿੰਮ ਅਧੀਨ SSP ਵਰੁਣ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ 'ਤੇ ਅਮਲ ਕਰਦਿਆਂ ਚੌਂਕੀ ਮਵੀ ਕਲਾਂ ਦੀ ਪੁਲਿਸ ਟੀਮ ਨੇ ਵੱਡੀ ਕਾਰਵਾਈ ਅੰਜਾਮ ਦਿੰਦੇ ਹੋਏ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ 400 ਲੀਟਰ ਲਾਹਣ (ਸ਼ਰਾਬ ਬਣਾਉਣ ਲਈ ਵਰਤਿਆ ਜਾਂਦਾ ਕੱਚਾ ਮੈਟਰੀਅਲ) ਬਰਾਮਦ ਕੀਤਾ ਹੈ
ਪੁਲਿਸ ਵਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ, ਮਵੀ ਕਲਾਂ ਚੌਂਕੀ ਇੰਚਾਰਜ SI (ਸਬ ਇੰਸਪੈਕਟਰ) ਦੀ ਅਗਵਾਈ ਹੇਠ ਇੱਕ ਟੀਮ ਨੇ ਖ਼ਾਸ ਜਾਣਕਾਰੀ ਦੇ ਅਧਾਰ 'ਤੇ ਇੱਕ ਥਾਂ 'ਤੇ ਰੇਡ ਮਾਰੀ , ਜਾਂਚ ਦੌਰਾਨ ਇਕ ਵਿਅਕਤੀ ਨੂੰ ਨਾਜਾਇਜ਼ ਢੰਗ ਨਾਲ ਦੇਸੀ ਸ਼ਰਾਬ ਤਿਆਰ ਕਰਦਿਆਂ ਰੰਗੇ ਹੱਥਾਂ ਕਾਬੂ ਕੀਤਾ ਗਿਆ , ਪਟਿਆਲਾ ਪੁਲਿਸ ਦੀ ਇਸ ਤਾਜ਼ਾ ਕਾਰਵਾਈ ਨਾਲ ਨਾ ਸਿਰਫ਼ ਨਾਜਾਇਜ਼ ਸ਼ਰਾਬ ਦੀ ਇਕ ਹੋਰ ਸਪਲਾਈ ਰੋਕੀ ਗਈ, ਸਗੋਂ ਇਲਾਕੇ ਵਿੱਚ ਗੈਰ-ਕਾਨੂੰਨੀ ਧੰਧਿਆਂ ਵਿੱਚ ਲਿਪਤ ਤੱਤਾਂ ਨੂੰ ਸਖ਼ਤ ਸੰਦੇਸ਼ ਵੀ ਦਿੱਤਾ ਗਿਆ ਹੈ