ਮੇਅਰ ਪਦਮਜੀਤ ਸਿੰਘ ਮਹਿਤਾ ਵੱਲੋਂ 43 ਲੱਖ ਰੁਪਏ ਦੀ ਲਾਗਤ ਵਾਲੇ ਪ੍ਰੀਮਿਕਸ ਦੇ ਕੰਮ ਦੀ ਸ਼ੁਰੂਆਤ
ਅਸ਼ੋਕ ਵਰਮਾ
ਬਠਿੰਡਾ, 20 ਸਤੰਬਰ 2025 :ਮੇਅਰ ਸ਼੍ਰੀ ਪਦਮਜੀਤ ਸਿੰਘ ਮਹਿਤਾ ਨੇ ਕੌਂਸਲਰ ਕਮਲੇਸ਼ ਰਾਜ ਮਹਿਰਾ ਦੇ ਵਾਰਡ ਨੰਬਰ 49 ਵਿੱਚ ਸਥਿਤ ਪੰਚਵਟੀ ਨਗਰ ਅਤੇ ਵਿਸ਼ਾਲ ਨਗਰ ਵਿੱਚ ਲਗਭਗ 43 ਲੱਖ ਰੁਪਏ ਦੀ ਲਾਗਤ ਨਾਲ ਪ੍ਰੀਮਿਕਸ ਪਾਉਣ ਦੇ ਕੰਮ ਦਾ ਸ਼ੁਭ ਆਰੰਭ ਕੀਤਾ। ਇਸ ਦੌਰਾਨ ਉਨ੍ਹਾਂ ਨਾਲ ਕੌਂਸਲਰ ਮੈਡਮ ਕਮਲੇਸ਼ ਮਹਿਰਾ, ਸ਼੍ਰੀ ਰਾਜ ਮਹਿਰਾ, ਸ਼੍ਰੀ ਮਨੀਸ਼ ਪਾਂਧੀ, ਸ਼੍ਰੀ ਹਰਮਨ ਸਿੰਘ, ਸ਼੍ਰੀ ਯਾਦਵਿੰਦਰ ਸਿੰਘ ਅਤੇ ਇਲਾਕਾ ਨਿਵਾਸੀ ਮੌਜੂਦ ਸਨ।ਇਸ ਮੌਕੇ ਮੇਅਰ ਸ਼੍ਰੀ ਪਦਮਜੀਤ ਸਿੰਘ ਮਹਿਤਾ ਨੇ ਦੱਸਿਆ ਕਿ, ਸੜਕ ਨਿਰਮਾਣ ਤੋਂ ਇਲਾਵਾ, ਬਠਿੰਡਾ ਨੂੰ ਇੱਕ ਸੁੰਦਰ ਸ਼ਹਿਰ ਬਣਾਉਣ ਲਈ ਹੋਰ ਪ੍ਰੋਜੈਕਟ ਵੀ ਚੱਲ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਬਠਿੰਡਾ ਵਾਸੀਆਂ ਨੂੰ ਸਾਫ਼ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਇੱਕ ਵਾਟਰ ਟ੍ਰੀਟਮੈਂਟ ਪਲਾਂਟ ਲਗਾਇਆ ਜਾ ਰਿਹਾ ਹੈ, ਜਦੋਂ ਕਿ ਹਰ ਘਰ ਨੂੰ ਨਿਰਵਿਘਨ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਲਈ ਪਾਣੀ ਸਪਲਾਈ ਪਾਈਪਲਾਈਨਾਂ ਵਿਛਾਉਣ ਦਾ ਕੰਮ ਜੰਗੀ ਪੱਧਰ 'ਤੇ ਜਾਰੀ ਹੈ।
ਉਨ੍ਹਾਂ ਕਿਹਾ ਕਿ ਬਠਿੰਡਾ ਸ਼ਹਿਰ ਦੇ ਸਾਰੇ ਵਾਰਡਾਂ ਵਿੱਚ ਸੀਵਰੇਜ ਸਿਸਟਮ ਨੂੰ ਬਿਹਤਰ ਬਣਾਉਣ ਲਈ ਸੀਵਰੇਜ ਟ੍ਰੀਟਮੈਂਟ ਪਲਾਂਟ ਲਗਾਇਆ ਜਾ ਰਿਹਾ ਹੈ ਅਤੇ ਇਹ ਕੰਮ ਅਗਲੇ ਇੱਕ ਜਾਂ ਦੋ ਸਾਲਾਂ ਵਿੱਚ ਪੂਰਾ ਹੋ ਜਾਵੇਗਾ। ਝੀਲਾਂ ਦਾ ਸੁੰਦਰੀਕਰਨ ਕੀਤਾ ਜਾ ਰਿਹਾ ਹੈ ਅਤੇ ਬਠਿੰਡਾ ਦੇ ਸਾਰੇ ਚੌਕਾਂ ਨੂੰ ਚੰਡੀਗੜ੍ਹ ਦੀ ਤਰਜ਼ 'ਤੇ ਸੁੰਦਰ ਬਣਾਇਆ ਜਾਵੇਗਾ, ਜਿਸ ਲਈ ਯੋਜਨਾਵਾਂ ਬਣਾਈਆਂ ਜਾ ਰਹੀਆਂ ਹਨ। ਮੇਅਰ ਸ੍ਰੀ ਮਹਿਤਾ ਨੇ ਕਿਹਾ ਕਿ ਨਗਰ ਨਿਗਮ ਨੇ ਬਠਿੰਡਾ ਨੂੰ ਦੇਸ਼ ਦਾ ਇੱਕ ਮਾਡਲ ਸ਼ਹਿਰ ਬਣਾਉਣ ਲਈ ਮਹੱਤਵਪੂਰਨ ਪ੍ਰੋਜੈਕਟਾਂ 'ਤੇ ਕੰਮ ਸ਼ੁਰੂ ਕਰ ਦਿੱਤਾ ਹੈ ਅਤੇ ਬਠਿੰਡਾ ਜਲਦੀ ਹੀ ਦੇਸ਼ ਦੇ ਸੁੰਦਰ ਸ਼ਹਿਰਾਂ ਵਿੱਚ ਸ਼ਾਮਲ ਹੋ ਜਾਵੇਗਾ।
ਇਸ ਦੌਰਾਨ ਕੌਂਸਲਰ ਕਮਲੇਸ਼ ਮਹਿਰਾ ਤੇ ਰਾਜ ਮਹਿਰਾ ਨੇ ਮੇਅਰ ਸ਼੍ਰੀ ਪਦਮਜੀਤ ਸਿੰਘ ਮਹਿਤਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਵਾਰਡ ਨੰਬਰ 49 ਵਿੱਚ ਪਿਛਲੇ ਕੁੱਝ ਸਾਲਾਂ ਤੋਂ ਵਿਕਾਸ ਕਾਰਜ ਠੱਪ ਹੋ ਗਏ ਸਨ, ਪਰ ਮੇਅਰ ਸ਼੍ਰੀ ਮਹਿਤਾ ਨੇ ਆਪਣੇ ਕੁੱਝ ਮਹੀਨਿਆਂ ਦੇ ਕਾਰਜਕਾਲ ਵਿੱਚ ਵਾਰਡ ਨੰਬਰ 49 ਸਮੇਤ ਸਾਰੇ ਬਠਿੰਡਾ ਵਿੱਚ ਵਿਕਾਸ ਕਾਰਜਾਂ ਦੀ ਝੜੀ ਲਗਾ ਦਿੱਤੀ। ਉਨ੍ਹਾਂ ਕਿਹਾ ਕਿ ਮੇਅਰ ਸ਼੍ਰੀ ਮਹਿਤਾ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕਰਨੀ ਬਣਦੀ ਹੈ।