ਐਸ.ਡੀ.ਐਮ ਬਟਾਲਾ ਨੇ ਸਟੱਬਲ ਬਰਨਿੰਗ ਸਬੰਧੀ ਗਠਿਤ ਕੀਤੀ 'ਪੈਡੀ ਪ੍ਰੋਟੈਕਸ਼ਨ ਫੋਰਸ' ਦੇ ਮੈਂਬਰਾਂ ਨਾਲ ਮੀਟਿੰਗ
ਮਾਨਯੋਗ ਸੁਪਰੀਮ ਕੋਰਟ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਸਬੰਧੀ ਦਿੱਤੇ ਦਿਸ਼ਾ-ਨਿਰਦੇਸ਼
ਰੋਹਿਤ ਗੁਪਤਾ
ਬਟਾਲਾ, 21 ਸਤੰਬਰ ਵਿਕਰਮਜੀਤ ਸਿੰਘ ਪਾਂਥੇ, ਐਸ.ਡੀ.ਐਮ-ਕਮ-ਕਮਿਸ਼ਨਰ ਕਾਰਪੋਰੇਸ਼ਨ ਬਟਾਲਾ ਦੀ ਪ੍ਰਧਾਨਗੀ ਹੇਠ ਸਟੱਬਲ ਬਰਨਿੰਗ ਸਬੰਧੀ ਗਠਿਤ ਕੀਤੀ ਗਈ 'ਪੈਡੀ ਪ੍ਰੋਟੈਕਸ਼ਨ ਫੋਰਸ' ਦੇ ਮੈਂਬਰਾਂ ਨਾਲ ਮੀਟਿੰਗ ਕੀਤੀ ਗਈ। ਜਿਸ ਵਿੱਚ ਉਨ੍ਹਾ ਤੋਂ ਇਲਾਵਾ ਨਾਇਬ ਤਹਿਸੀਲਦਾਰ, ਬਟਾਲਾ ਨਿਤਿਨ ਸਹੋਤਾ, ਨਾਇਬ ਤਹਿਸੀਲਦਾਰ,ਸ੍ਰੀ ਹਰਗੋਬਿੰਦਪੁਰ ਸਾਹਿਬ ਵਿਨੋਦ ਮਹਿਤਾ,ਬਲਾਕ ਵਿਕਾਸ ਤੇ ਪੰਚਾਇਤ ਅਫਸਰ ਬਟਾਲਾ ਬਲਜੀਤ ਸਿੰਘ, ਖੇਤੀਬਾੜੀ ਅਫਸਰ ਡਾ.ਸਹਿਬਾਜ ਸਿੰਘ ਚੀਮਾਂ,ਖੇਤੀਬਾੜੀ ਅਫਸਰ ਬਟਾਲਾ ਸਿਮਰਨਜੀਤ ਸਿੰਘ, ਖੇਤੀਬਾੜੀ ਅਫਸਰ ਕਾਦੀਆਂ ਜੋਬਨਜੀਤ ਸਿੰਘ, ਕੰਵਲਜੀਤ ਕੋਰ ਏ.ਡੀ.ਓ ਬਟਾਲਾ ਆਦਿ ਹੋਰ ਅਧਿਕਾਰੀ/ਕਰਮਚਾਰੀ ਹਾਜਰ ਸਨ।
ਮੀਟਿੰਗ ਵਿੱਚ ਪਰਾਲੀ ਦੀ ਸਾਂਭ ਸੰਭਾਲ ਕਰਵਾਉਣ ਅਤੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸਬੰਧੀ ਜਾਗਰੂਕ ਕਰਨ ਬਾਰੇ ਵਿਚਾਰਿਆ ਗਿਆ।
ਉਪ ਮੰਡਲ ਮੈਜਿਸਟਰੇਟ ਬਟਾਲਾ ਵਿਕਰਮਜੀਤ ਸਿੰਘ ਪਾਂਥੇ ਵੱਲੋਂ ਅਧਿਕਾਰੀਆਂ/ਕਰਮਚਾਰੀਆਂ ਨੂੰ ਸਟੱਬਲ ਬਰਨਿੰਗ ਦੀ ਰੋਕਥਾਮ ਲਈ ਮਾਨਯੋਗ ਸੁਪਰੀਮ ਕੋਰਟ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਟੱਬਲ ਬਰਨਿੰਗ ਦੀ ਡਿਊਟੀ ਕਰਨ ਦੀ ਹਦਾਇਤ ਕੀਤੀ ਗਈ ਅਤੇ ਇਹ ਵੀ ਕਿਹਾ ਗਿਆ ਕਿ ਪਿੰਡ ਵਿੱਚ ਪਰਾਲੀ ਨਾ ਸਾੜਨ ਸਬੰਧੀ ਕਿਸਾਨਾਂ ਨੂੰ ਜਾਗਰੂਕ ਕੀਤਾ ਜਾਵੇ ਅਤੇ ਉਹਨਾਂ ਨਾਲ ਮੀਟਿੰਗਾਂ ਕਰਕੇ ਪਰਾਲੀ ਨੂੰ ਅੱਗ ਲਗਾਉਣ ਤੋ ਰੋਕਿਆ ਜਾਵ
ਐਸ.ਡੀ.ਐਮ ਬਟਾਲਾ ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਝੋਨੇ ਦੀ ਕਟਾਈ ਕੰਬਾਇਨ ਵਿੱਚ ਲੱਗੇ ਸਟਰਾਅ ਮੈਨੇਜਮੈਂਟ ਸਿਸਟਮ ਨਾਲ ਕੀਤੀ ਜਾਵੇ ਤਾਂ ਜੋ ਪਰਾਲੀ ਨੂੰ ਅੱਗ ਲਗਾਉਣ ਦੀ ਜਰੂਰਤ ਨਾ ਪਵੇ।
ਇਸ ਤੋਂ ਇਲਾਵਾ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਪਰਾਲੀ ਨੂੰ ਅੱਗ ਨਾ ਲਗਵਾਏ ਸਗੋ ਖੇਤੀਬਾੜੀ ਦੇ ਮਹਿਕਮੇ ਵੱਲੋਂ ਸਬਸਿਡੀ ਤੇ ਦਿੱਤੀਆਂ ਗਈਆਂ ਮਸ਼ੀਨਾ ਰਾਹੀਂ ਪਰਾਲੀ ਨੂੰ ਖੇਤ ਦੇ ਵਿੱਚ ਹੀ ਰਲਾ ਕੇ ਕਣਕ ਦੀ ਬਿਜਾਈ ਕੀਤੀ ਜਾਵੇ ਤਾਂ ਜੋ ਵਾਤਾਵਰਣ ਨੂੰ ਦੁਸ਼ਿਤ ਹੋਣ ਤੋ ਬਚਾਇਆ ਜਾ ਸਕੇ।