ਭਗਵੰਤ ਮਾਨ ਨੂੰ ਟਿੱਚਰਾਂ ਕਰਨ ਵਾਲਿਓ, ਪਹਿਲਾਂ ਆਪਣੀ ਪੀੜੀ ਥੱਲੇ ਸੋਟਾ ਫੇਰੋ- ਵਿਧਾਨ ਸਭਾ ਚ ਬੋਲੇ ਡਾ. ਬਲਬੀਰ ਸਿੰਘ
ਚੰਡੀਗੜ੍ਹ, 29 ਸਤੰਬਰ 2025- CM ਭਗਵੰਤ ਮਾਨ ਦੁਆਰਾ ਸ਼ੁਰੂ ਕੀਤੇ ਗਏ 'ਰੰਗਲਾ ਪੰਜਾਬ ਮਿਸ਼ਨ' ਨੂੰ ਜਿੱਥੇ ਵਿਰੋਧੀ ਧਿਰਾਂ ਨੇ 'ਕੰਗਲਾ ਪੰਜਾਬ' ਕਹਿ ਕੇ ਕੋਸਿਆ ਹੈ, ਉੱਥੇ ਹੀ ਪੰਜਾਬ ਦੇ ਸਿਹਤ ਮੰਤਰੀ ਨੇ ਇਹਨਾਂ ਵਿਰੋਧੀਆਂ ਨੂੰ ਵਿਧਾਨ ਸਭਾ ਵਿੱਚ ਸਖਤ ਜਵਾਬ ਦਿੱਤਾ ਹੈ।
ਵਿਧਾਨ ਸਭਾ ਚ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਬੋਲਦਿਆਂ ਕਿਹਾ ਕਿ ਭਗਵੰਤ ਮਾਨ ਨੂੰ ਟੀਚਰਾਂ ਕਰਨ ਤੋਂ ਪਹਿਲਾਂ ਵਿਰੋਧੀਓ ਆਪਣੀ ਪੀੜੀ ਥੱਲੇ ਸੋਟਾ ਫੇਰੋ ਤੁਸੀਂ ਪੰਜਾਬ ਲਈ ਕੀ ਕੀਤਾ ਇਹ ਤਾਂ ਦੱਸੋ? ਪੰਜਾਬ ਨੂੰ ਕੰਗਲਾ ਪੰਜਾਬ ਤੁਸੀਂ ਬਣਾਇਆ ਅਸੀਂ ਪੰਜਾਬ ਨੂੰ ਰੰਗਲਾ ਬਣਾਉਣ ਤੁਰੇ ਹਾਂ।
ਸਿਹਤ ਮੰਤਰੀ ਡਾਕਟਰ ਬਲਵੀਰ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਆਏ ਹੜਾਂ ਵਿੱਚ ਸਾਡੀ ਸਿਹਤ ਵਿਭਾਗ ਦੀ ਟੀਮ ਨੇ ਬਹੁਤ ਵਧੀਆ ਕੰਮ ਕੀਤਾ ਹੈ। ਉਹਨਾਂ ਕਿਹਾ ਕਿ ਪੰਜਾਬ ਅੰਦਰ ਜਿਵੇਂ ਹੀ ਹੜ ਆਏ ਤਾਂ ਤੁਰੰਤ ਸਾਡੀਆਂ ਹੈਲਥ ਟੀਮਾਂ ਦੇ ਵੱਲੋਂ ਗਰਾਊਂਡ ਦੇ ਉੱਤਰ ਕੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਗਿਆ। ਹੜ ਆਉਂਦੇ ਹੀ ਸਾਡੀਆਂ ਟੀਮਾਂ ਐਕਟਿਵ ਹੋ ਗਈਆਂ।
ਇਸ ਤੋਂ ਇਲਾਵਾ ਸਾਡੇ ਕੋਲ 170 ਐਬੂਲੈਂਸ ਸੀ, ਜਿਨਾਂ ਨੂੰ ਹੜ ਪ੍ਰਭਾਵਿਤ ਇਲਾਕਿਆਂ ਵਿੱਚ ਤੋਰਿਆ ਗਿਆ ਅਤੇ ਉਹਨਾਂ ਦੇ ਵੱਲੋਂ ਵੱਡੇ ਪੱਧਰ ਤੇ ਲੋਕਾਂ ਦੀ ਸੇਵਾ ਕੀਤੀ ਗਈ ਅਤੇ ਲੋਕਾਂ ਨੂੰ ਬਚਾਇਆ ਗਿਆ।
ਡਾਕਟਰ ਬਲਵੀਰ ਸਿੰਘ ਨੇ ਕਿਹਾ ਕਿ ਇਸ ਸਮੇਂ ਸਾਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਖੜਨਾ ਚਾਹੀਦਾ ਹੈ। ਉਹਨਾਂ ਕਿਹਾ ਕਿ ਜਿਹੜੇ ਲੋਕ ਰੰਗਲਾ ਪੰਜਾਬ ਨੂੰ ਕੰਗਲਾ ਪੰਜਾਬ ਕਹਿ ਰਹੇ ਨੇ ਉਹ ਪਹਿਲਾਂ ਆਪਣੀ ਪੀੜੀ ਥੱਲੇ ਸੋਟਾ ਫੇਰਨ। ਡਾਕਟਰ ਬਲਵੀਰ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਪੰਜਾਬ ਨਾਲ ਵਿਤਕਰਾ ਕੀਤਾ ਹੈ ਅਤੇ ਪੰਜਾਬ ਲਈ ਇਕ ਰੁਪਇਆ ਵੀ ਜਾਰੀ ਨਹੀਂ ਕੀਤਾ।