ਸ੍ਰੀ ਨਨਕਾਣਾ ਸਾਹਿਬ ਜਾਣ ਵਾਲੇ ਜਥੇ ਨੂੰ ਇਜਾਜ਼ਤ ਦੇਣ ਲਈ ਭਾਰਤ ਸਰਕਾਰ ਦਾ ਧੰਨਵਾਦ : Raja Warring
Babushahi Bureau
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਨੂੰ ਭਾਰਤ ਸਰਕਾਰ ਵੱਲੋਂ ਇਜਾਜ਼ਤ ਦੇ ਦਿੱਤੀ ਗਈ ਹੈ। ਹੁਣ ਇਸ ਮੌਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਬਿਆਨ ਸਾਹਮਣੇ ਆਇਆ ਹੈ। ਰਾਜਾ ਵੜਿੰਗ ਨੇ ਕਿਹਾ ਕਿ, "ਮੈਂ ਭਾਰਤ ਸਰਕਾਰ ਦਾ ਧੰਨਵਾਦ ਕਰਦਾ ਹਾਂ ਕਿ ਸਾਡੇ 'ਜਥੇ' ਨੂੰ ਸ੍ਰੀ ਨਨਕਾਣਾ ਸਾਹਿਬ ਜਾਣ ਦੀ ਇਜਾਜ਼ਤ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਭਾਰਤ ਸਰਕਾਰ ਦੀ ਜ਼ਿੰਮੇਵਾਰੀ ਹੈ ਕਿ ਉਹ ਨਨਕਾਣਾ ਸਾਹਿਬ ਆਉਣ ਵਾਲਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਏ।"
ਜ਼ਿਕਰਯੋਗ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਨੂੰ ਭਾਰਤ ਸਰਕਾਰ ਵੱਲੋਂ ਇਜਾਜ਼ਤ ਮਿਲਣ ਤੋਂ ਬਾਅਦ ਰਾਹਤ ਮਿਲੀ ਹੈ। ਹੁਣ, ਸ਼ਰਧਾਲੂ ਮੱਥਾ ਟੇਕਣ ਲਈ ਪਾਕਿਸਤਾਨ ਜਾ ਸਕਣਗੇ। ਇਥੇ ਦੱਸਦੇ ਚੱਲੀਏ ਕਿ ਕੁੱਝ ਸਮਾਂ ਪਹਿਲਾਂ ਭਾਰਤ-ਪਾਕਿਸਤਾਨ ਵਿਚਾਲੇ ਲੱਗੀ ਜੰਗ ਕਾਰਨ ਕੇਂਦਰ ਸਰਕਾਰ ਨੇ ਸਿੱਖ ਜਥਿਆਂ ਤੇ ਪਾਕਿਸਤਾਨ ਜਾਣ ਉੱਤੇ ਰੋਕ ਲਗਾ ਦਿੱਤੀ ਸੀ।
SGPC ਨੇ ਕੇਂਦਰ ਸਰਕਾਰ ਨੂੰ ਕੀਤੀ ਸੀ ਮੰਗ
ਕੁੱਝ ਦਿਨ ਪਹਿਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਕੇਂਦਰ ਸਰਕਾਰ ਨੂੰ ਪਾਕਿਸਤਾਨ ਸਥਿਤ ਸਿੱਖ ਗੁਰੂਧਾਮਾਂ ਦੇ ਦਰਸ਼ਨਾਂ ਲਈ ਬੰਦ ਕੀਤੇ ਬਾਰਡਰ ਮੁੜ ਖੋਲ੍ਹਣ ਦੀ ਮੰਗ ਕੀਤੀ ਸੀ। SGPC ਦੀ ਇਸ ਮੰਗ ਤੇ ਕੇਂਦਰ ਸਰਕਾਰ ਨੇ ਆਪਣਾ ਫ਼ੈਸਲਾ ਸੁਣਾਉਂਦੇ ਹੋਏ ਸਿੱਖ ਸ਼ਰਧਾਲੂਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਦੀ ਆਗਿਆ ਦੇ ਦਿੱਤੀ ਹੈ।
- Download Babushahi App
-
-