SSP ਪਟਿਆਲਾ ਵਰੁਣ ਸ਼ਰਮਾ
ਦੀਦਾਰ ਗੁਰਨਾ
ਪਟਿਆਲਾ 7 ਅਕਤੂਬਰ 2025 : ਐਸ.ਐਸ.ਪੀ. ਪਟਿਆਲਾ ਵਰੁਣ ਸ਼ਰਮਾ ਵੱਲੋਂ ਨਾਗਰਿਕਾਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਸੁਣਨ ਲਈ ਇੱਕ ਜਨਤਕ ਮੀਟਿੰਗਾਂ ਕੀਤੀਆ ਜਾ ਰਹੀਆਂ ਹਨ , ਮੀਟਿੰਗਾਂ ਦੌਰਾਨ ਵੱਖ-ਵੱਖ ਇਲਾਕਿਆਂ ਤੋਂ ਆਏ ਲੋਕਾਂ ਆਪਣੀਆਂ ਸ਼ਿਕਾਇਤਾਂ, ਸੁਝਾਅ ਅਤੇ ਸੁਰੱਖਿਆ ਸੰਬੰਧੀ ਚਿੰਤਾਵਾਂ ਸਾਂਝੀਆਂ ਕਰਦੇ ਹਨ ,ਐਸ.ਐਸ.ਪੀ. ਵਰੁਣ ਸ਼ਰਮਾ ਨੇ ਹਰ ਇੱਕ ਸ਼ਿਕਾਇਤ ਨੂੰ ਧਿਆਨ ਨਾਲ ਸੁਣਿਆ ਅਤੇ ਸੰਬੰਧਤ ਅਧਿਕਾਰੀਆਂ ਨੂੰ ਤੁਰੰਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਜਾ ਰਹੇ ਨੇ , ਉਨ੍ਹਾਂ ਕਿਹਾ ਕਿ ਜਨਤਾ ਨਾਲ ਸਿੱਧੀ ਗੱਲਬਾਤ ਪੁਲਿਸ ਲਈ ਬਹੁਤ ਮਹੱਤਵਪੂਰਨ ਹੈ ਕਿਉਂਕਿ ਇਸ ਨਾਲ ਭਰੋਸੇ, ਪਾਰਦਰਸ਼ਤਾ ਅਤੇ ਸਹਿਯੋਗ ਦੀ ਮਜ਼ਬੂਤ ਕੜੀ ਬਣਦੀ ਹੈ ,
ਉਨ੍ਹਾਂ ਕਿਹਾ, “ਸਾਡਾ ਮਕਸਦ ਸਿਰਫ਼ ਕਾਨੂੰਨ-ਵਿਵਸਥਾ ਕਾਇਮ ਰੱਖਣਾ ਨਹੀਂ, ਸਗੋਂ ਨਾਗਰਿਕਾਂ ਨਾਲ ਖੁੱਲ੍ਹਾ ਸੰਚਾਰ ਰੱਖਦਿਆਂ ਉਨ੍ਹਾਂ ਦੇ ਮੱਦੇ ਤੇਜ਼ੀ ਨਾਲ ਸੁਲਝਾਉਣਾ ਵੀ ਹੈ, ਪੁਲਿਸ ਹਮੇਸ਼ਾਂ ਲੋਕਾਂ ਲਈ ਹੈ ਅਤੇ ਲੋਕਾਂ ਦੇ ਸਹਿਯੋਗ ਨਾਲ ਹੀ ਸੁਰੱਖਿਅਤ ਸਮਾਜ ਦੀ ਰਚਨਾ ਹੋ ਸਕਦੀ ਹੈ , ਇਸ ਮੌਕੇ ਉਨ੍ਹਾਂ ਨੇ ਪੁਲਿਸ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਉਹ ਲੋਕਾਂ ਨਾਲ ਸ਼ਾਲੀਨਤਾ ਅਤੇ ਸਹਿਯੋਗ ਦੇ ਨਾਲ ਪੇਸ਼ ਆਉਣ ਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਤੁਰੰਤ ਹੱਲ ਯਕੀਨੀ ਬਣਾਉਣ