ਨਸ਼ਾ ਜਾਗਰੂਕਤਾ ਮੁਹਿੰਮ ਦਾ ਦ੍ਰਿਸ਼
ਦੀਦਾਰ ਗੁਰਨਾ
ਨਾਭਾ 7 ਅਕਤੂਬਰ 2025 : ਐਸ.ਐਸ.ਪੀ. ਪਟਿਆਲਾ ਵਰੁਣ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡੀ.ਐਸ.ਪੀ. ਨਾਭਾ ਮਨਦੀਪ ਕੌਰ ਨੇ ਆਪਣੀ ਪੁਲਿਸ ਟੀਮ ਨਾਲ ਮਿਲ ਕੇ ਪਿੰਡ ਲਵਾਣਾ ਟੇਕੂ ਵਿੱਚ ਨਸ਼ਾ ਵਿਰੁੱਧ ਜਾਗਰੂਕਤਾ ਮੁਹਿੰਮ ਚਲਾਈ , ਇਸ ਮੁਹਿੰਮ ਦਾ ਮਕਸਦ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੇ ਨੁਕਸਾਨਾਂ ਤੋਂ ਸਚੇਤ ਕਰਨਾ ਅਤੇ ਸਮਾਜਕ ਸਹਿਭਾਗ ਨਾਲ ਨਾਭਾ ਇਲਾਕੇ ਨੂੰ ਨਸ਼ਾ ਮੁਕਤ ਬਣਾਉਣਾ ਹੈ , ਮੁਹਿੰਮ ਦੌਰਾਨ ਡੀ.ਐਸ.ਪੀ. ਮਨਦੀਪ ਕੌਰ ਨੇ ਪਿੰਡ ਵਾਸੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਅਪੀਲ ਕੀਤੀ ਕਿ ਉਹ ਪੁਲਿਸ ਨਾਲ ਮਿਲ ਕੇ ਨਸ਼ਿਆਂ ਦੇ ਖਿਲਾਫ਼ ਇਸ ਲੜਾਈ ਵਿੱਚ ਹਿੱਸਾ ਲੈਣ , ਉਨ੍ਹਾਂ ਕਿਹਾ ਕਿ ਹਰ ਪਿੰਡ ਵਿੱਚ ਲੋਕਾਂ ਦੀ ਸਾਂਝ ਨਾਲ ਬਣੀਆਂ ਪਿੰਡ ਰੱਖਿਆ ਕਮੇਟੀਆਂ ਨਸ਼ਿਆਂ ਦੀ ਰੋਕਥਾਮ ਵਿੱਚ ਅਹਿਮ ਭੂਮਿਕਾ ਨਿਭਾ ਸਕਦੀਆਂ ਹਨ , ਇਸੇ ਕੜੀ ਹੇਠ ਪਿੰਡ ਲਵਾਣਾ ਟੇਕੂ ਵਿੱਚ ਵੀ ਇੱਕ ਨਵੀਂ ਪਿੰਡ ਰੱਖਿਆ ਕਮੇਟੀ ਦਾ ਗਠਨ ਕੀਤਾ ਗਿਆ ਹੈ
ਡੀ.ਐਸ.ਪੀ. ਨੇ ਕਿਹਾ ਕਿ ਨਸ਼ੇ ਦੀ ਲਤ ਨਾ ਸਿਰਫ਼ ਨੌਜਵਾਨਾਂ ਦੀ ਸਿਹਤ ਤੇ ਪਰਿਵਾਰ ਨੂੰ ਤਬਾਹ ਕਰਦੀ ਹੈ, ਸਗੋਂ ਪੂਰੇ ਸਮਾਜ ਦੀ ਤਰੱਕੀ ਵਿੱਚ ਰੁਕਾਵਟ ਬਣਦੀ ਹੈ , ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ, “ਨਾਭਾ ਨੂੰ ਨਸ਼ਾ ਮੁਕਤ ਬਣਾਉਣ ਲਈ ਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ ਵਚਨਬੱਧ ਹੈ, ਪਰ ਇਸ ਮੁਹਿੰਮ ਨੂੰ ਕਾਮਯਾਬ ਬਣਾਉਣ ਲਈ ਜਨਤਕ ਸਹਿਯੋਗ ਸਭ ਤੋਂ ਵੱਧ ਜਰੂਰੀ ਹੈ।”