DSP ਸੁਖਦੇਵ ਸਿੰਘ ਲੋਕਾਂ ਨਾਲ ਜਾਣਕਾਰੀ ਸਾਂਝੀ ਕਰਦੇ ਹੋਏ
ਟਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ 108 ਵਾਹਨਾਂ ਦੇ ਕੱਟੇ ਚਲਾਨ : ਸੁਖਦੇਵ ਸਿੰਘ
ਪਰਾਲੀ ਪ੍ਰਬੰਧਨ ਲਈ ਸੰਗਰੂਰ ਪੁਲਿਸ ਕਰ ਰਹੀ ਹੈ ਕਿਸਾਨਾਂ ਨੂੰ ਜਾਗਰੂਕ
ਦੀਦਾਰ ਗੁਰਨਾ
ਸੰਗਰੂਰ, 7 ਅਕਤੂਬਰ 2025 : ਡੀ.ਐਸ.ਪੀ. ਸੰਗਰੂਰ ਸੁਖਦੇਵ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਵਿੱਢੀ ’ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਐਸ.ਐਸ.ਪੀ. ਸੰਗਰੂਰ ਸਰਤਾਜ ਸਿੰਘ ਚਹਿਲ ਆਈ.ਪੀ.ਐਸ. ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੰਗਰੂਰ ਪੁਲਿਸ ਵੱਲੋਂ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵੱਡੇ ਪੱਧਰ ’ਤੇ ਕਾਰਵਾਈ ਕੀਤੀ ਜਾ ਰਹੀ ਹੈ , ਸੁਖਦੇਵ ਸਿੰਘ ਨੇ ਦੱਸਿਆ ਕਿ ਸਬ-ਡਵੀਜ਼ਨ ਸੰਗਰੂਰ ਅਧੀਨ ਆਉਂਦੇ ਥਾਣਾ ਸਦਰ ਸੰਗਰੂਰ, ਥਾਣਾ ਸਿਟੀ ਸੰਗਰੂਰ ਅਤੇ ਥਾਣਾ ਸਿਟੀ-1 ਸੰਗਰੂਰ ਦੀ ਪੁਲਿਸ ਵੱਲੋਂ ਲੰਘੇ ਹਫ਼ਤੇ ਦੌਰਾਨ ਤਿੰਨ ਮੁਕੱਦਮੇ ਐਨ.ਡੀ.ਪੀ.ਐਸ. ਐਕਟ ਦੇ ਦਰਜ ਕਰਕੇ ਚਾਰ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਇਨ੍ਹਾਂ ਦੋਸ਼ੀਆਂ ਪਾਸੋਂ 173.63 ਗ੍ਰਾਮ ਚਿੱਟਾ/ਹੈਰੋਇਨ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਗਈ ਹੈ। ਇਸ ਤੋਂ ਇਲਾਵਾ ਹੋਰ ਮੁਕੱਦਮਿਆਂ ਵਿੱਚ ਵੀ 10 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ
ਡੀ.ਐਸ.ਪੀ. ਨੇ ਦੱਸਿਆ ਕਿ ਇਸੇ ਦੌਰਾਨ ਨਸ਼ੇ ਦੀ ਬਿਮਾਰੀ ਤੋ ਪੀੜਤ ਵਿਅਕਤੀਆਂ ਨੂੰ ਨਸ਼ੇ ਦੀ ਦਲਦਲ ਤੋ ਨਿਜਾਤ ਦਵਾਉਣ ਲਈ ਇਕ ਪੀੜਤ ਨੂੰ ਦਵਾਈ ਦਿਵਾਉਣ ਦੇ ਨਾਲ ਨਾਲ ਇਕ ਵਿਅਕਤੀ ਨੂੰ ਇਲਾਜ ਲਈ ਨਸ਼ਾ ਛਡਾਊ ਕੇਂਦਰ ਵਿੱਚ ਦਾਖਲ ਕਰਵਾਇਆ ਗਿਆ ਹੈ। ਟਰੈਫ਼ਿਕ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ 108 ਵਹੀਕਲਾਂ ਦੇ ਟਰੈਫ਼ਿਕ ਚਲਾਨ ਕੀਤੇ ਗਏ ਹਨ ਅਤੇ ਅਮਨ ਕਾਨੂੰਨ ਨੂੰ ਬਹਾਲ ਰੱਖਣ ਲਈ 05 ਵਿਅਕਤੀਆਂ ਦੇ ਖ਼ਿਲਾਫ਼ ਰੋਕੂ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ। ਪਬਲਿਕ ਨੂੰ ਇਨਸਾਫ਼ ਦੇਣ ਦੇ ਮੱਦੇਨਜ਼ਰ ਪਬਲਿਕ ਵੱਲੋਂ ਦਿੱਤੀਆਂ ਗਈਆਂ 32 ਸ਼ਿਕਾਇਤਾਂ ਦਾ ਯੋਗ ਨਿਪਟਾਰਾ ਕੀਤਾ ਗਿਆ ਹੈ
ਉਨ੍ਹਾਂ ਦੱਸਿਆ ਕਿ ਲੰਘੇ ਹਫ਼ਤੇ ਦੌਰਾਨ ਅਣਪਛਾਤੇ ਵਿਅਕਤੀ ਵੱਲੋਂ ਬਜ਼ੁਰਗ ਔਰਤ ਦੇ ਘਰ ਅੰਦਰ ਦਾਖਲ ਹੋ ਕੇ ਸੋਨੇ ਦੀ ਬਾਲੀ ਅਤੇ ਨੱਕ ਦੇ ਕੋਕੇ ਦੀ ਖੋਹ ਕੀਤੀ ਗਈ ਸੀ, ਜਿਸ ਸਬੰਧੀ ਥਾਣਾ ਸਿਟੀ ਸੰਗਰੂਰ ਵਿੱਚ ਮੁਕੱਦਮਾ ਦਰਜ ਕਰਕੇ ਕੁੱਝ ਘੰਟਿਆਂ ਵਿੱਚ ਹੀ ਵਿਅਕਤੀ ਕ੍ਰਿਸ਼ਨ ਠੁਕਰਾਲ ਪੁੱਤਰ ਨਰੇਸ਼ ਕੁਮਾਰ ਠੁਕਰਾਲ ਵਾਸੀ ਕ੍ਰਿਸ਼ਨਾ ਬਸਤੀ ਪਟਿਆਲਾ ਗੇਟ ਸੰਗਰੂਰ ਨੂੰ ਟਰੇਸ ਕਰਕੇ ਗ੍ਰਿਫ਼ਤਾਰ ਕਰਨ ਉਪਰੰਤ ਬੰਦ ਜੇਲ੍ਹ ਭੇਜਿਆ ਗਿਆ ,
ਉਨ੍ਹਾਂ ਦੱਸਿਆ ਕਿ ਸੰਗਰੂਰ ਪੁਲਿਸ ਆਪਣੀ ਡਿਊਟੀ ਦੇ ਨਾਲ ਨਾਲ ਸਮਾਜਿਕ ਜ਼ਿੰਮੇਵਾਰੀ ਨਿਭਾਉਂਦੇ ਹੋਏ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਵਾਉਣ ਸਬੰਧੀ ਪਿੰਡਾਂ ਵਿੱਚ ਜਾਗਰੂਕ ਕੈਪ ’ਚ ਵੀ ਜਾ ਰਹੀ ਹੈ, ਤਾਂ ਜੋ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਣ ਅਤੇ ਜ਼ਮੀਨ ਨੂੰ ਹੁੰਦੇ ਨੁਕਸਾਨ ਪ੍ਰਤੀ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਸਕੇ , ਉਨ੍ਹਾਂ ਦੱਸਿਆ ਕਿ ਸੰਗਰੂਰ ਸ਼ਹਿਰ ਅਤੇ ਇਲਾਕੇ ਅੰਦਰ ਅਮਨ ਕਾਨੂੰਨ ਬਹਾਲ ਰੱਖਣ ਸਬੰਧੀ ਪੁਲਿਸ ਵੱਲੋਂ ਠੋਸ ਕਦਮ ਚੁੱਕੇ ਜਾ ਰਹੇ ਹਨ, ਭਵਿੱਖ ਵਿੱਚ ਵੀ ਮਾੜੇ ਅਨਸਰਾਂ ’ਤੇ ਸਖ਼ਤ ਨਿਗਰਾਨੀ ਰੱਖ ਕੇ ਇਨ੍ਹਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਦੇ ਹੋਏ ਇਲਾਕੇ ਨੂੰ ਨਸ਼ਾ ਮੁਕਤ ਬਣਾਇਆ ਜਾਵੇਗਾ