← ਪਿਛੇ ਪਰਤੋ
BSF ਅਤੇ ਫੌਜ ਦੀ ਖੁਫੀਆ ਜਾਣਕਾਰੀ ਭੇਜਣ ਵਾਲੇ ਖਿਲਾਫ ਮਾਮਲਾ ਦਰਜ
ਰੋਹਿਤ ਗੁਪਤਾ
ਗੁਰਦਾਸਪੁਰ: ਪੁਲਿਸ ਥਾਣਾ ਡੇਰਾ ਬਾਬਾ ਨਾਨਕ ਵਲੋਂ ਬੀਐੱਸਐੱਫ ਤੇ ਫ਼ੌਜ ਦੀ ਖੁਫੀਆ ਜਾਣਕਾਰੀ ਪਾਕਿਸਤਾਨ ਭੇਜਣ ਵਾਲੇ ਤਿੰਨ ਨੌਜਵਾਨਾਂ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਨੇ ਇਸ ਮਾਮਲੇ 'ਚ ਇਕ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਥਾਣਾ ਡੇਰਾ ਬਾਬਾ ਨਾਨਕ ਦੇ ਐਸ ਐਚ ਓ ਅਸ਼ੋਕ ਕੁਮਾਰ ਨੇ ਦੱਸਿਆ ਕਿ ਦਲਜੀਤ ਸਿੰਘ ਤੇ ਗੁਰਦੀਪ ਸਿੰਘ ਵਾਸੀ ਪਿੰਡ ਰਸੂਲਪੁਰ ਤੇ ਗੁਰਜੰਟ ਸਿੰਘ ਉਰਫ਼ ਜੰਟੀ ਉਰਫ਼ ਗੁਰੀ ਵਾਸੀ ਪਿੰਡ ਹਕੀਮਪੁਰ ਥਾਣਾ ਕਲਾਨੌਰ, ਫੌਜ ਤੇ ਬੀਐੱਸਐੱਫ ਅਤੇ ਫੌਜ ਖੁਫੀਆ ਜਾਣਕਾਰੀ ਪਾਕਿਸਤਾਨ ਭੇਜਦੇ ਸਨ। ਉਕਤ ਮੁਲਜ਼ਮਾਂ ਨੇ ਅਪਰੇਸ਼ਨ ਸਿੰਧੂਰ ਦੌਰਾਨ 15 ਅਗਸਤ ਨੂੰ ਵੀ ਸੈਂਸਟਿਵ ਇਨਫਰਮੇਸ਼ਨ ਪਾਕਿਸਤਾਨ ਭੇਜੀ ਹੈ।ਇਹਨਾਂ ਤਿੰਨਾਂ ਦੋਸ਼ੀਆਂ ਦੇ ਖਿਲਾਫ ਥਾਣਾ ਡੇਰਾ ਬਾਬਾ ਨਾਨਕ ਵਿਖੇ ਮੁਕੱਦਮਾ ਨੰਬਰ 151 ਸੀਕ੍ਰੇਟ ਇਨਫਮੇਸਨ ਐਕਟ ਤਹਿਤ ਮਾਮਲਾ ਦਰਜ ਕਰਨ ਉਪਰੰਤ ਦਲਜੀਤ ਸਿੰਘ ਨੂੰ ਗ੍ਰਿਫਤਾਰ ਕਰਕੇ ਜੇਲ ਭੇਜ ਦਿੱਤਾ ਗਿਆ ਹੈ ਅਤੇ ਦੋ ਦੋਸ਼ੀਆਂ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
Total Responses : 1230