ਪੁਲਿਸ ਲੁਧਿਆਣਾ ਵੱਲੋਂ ਚੋਰੀ ਅਤੇ ਲੁੱਟ-ਖੋਹ ਦੀਆਂ ਵਾਰਦਾਤਾਂ ਕਰਨ ਵਾਲੇ 5 ਵਿਅਕਤੀ ਮਾਰੂ ਹਥਿਆਰਾਂ ਸਮੇਤ ਕਾਬੂ
ਸੁਖਮਿੰਦਰ ਭੰਗੂ
ਲੁਧਿਆਣਾ 8 ਅਕਤੂਬਰ 2025 ਕਮਿਸ਼ਨਰ ਪੁਲਿਸ ਲੁਧਿਆਣਾ ਸਵਪਨ ਸ਼ਰਮਾ ਆਈ.ਪੀ.ਐੱਸ. ਅਤੇ ਰੁਪਿੰਦਰ ਸਿੰਘ ਡੀ.ਸੀ.ਪੀ. ਸਿਟੀ-ਕਮ-ਰੂਰਲ, ਦੇ ਦਿਸ਼ਾ-ਨਿਰਦੇਸ਼ਾਂ ਹੇਠ ਚੱਲ ਰਹੀ ਮੁਹਿੰਮ ਤਹਿਤ ਕਮਿਸ਼ਨਰੇਟ ਪੁਲਿਸ ਲੁਧਿਆਣਾ ਵੱਲੋਂ ਚੋਰੀ ਅਤੇ ਲੁੱਟ-ਖੋਹ ਦੀਆਂ ਵਾਰਦਾਤਾਂ ਕਰਨ ਵਾਲੇ ਡਾਕਾ ਮਾਰਨ ਦੀ ਤਿਆਰੀ ਕਰਦੇ ਹੋਏ 05 ਵਿਅਕਤੀ ਮਾਰੂ ਹਥਿਆਰਾਂ ਸਮੇਤ ਕਾਬੂ ਕੀਤੇ।
ਜਿਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਵੈਭਵ ਸਹਿਗਲ ਏ.ਡੀ.ਸੀ.ਪੀ. ਜੋਨ-4 ਅਤੇ ਜਸਬਿੰਦਰ ਸਿੰਘ ਏ.ਸੀ.ਪੀ. ਇੰਡਸਟਰੀਅਲ ਏਰੀਆ-ਏ ਜੀ ਨੇ ਦੱਸਿਆ ਕਿ ਐੱਸ.ਆਈ. ਭੁਪਿੰਦਰ ਸਿੰਘ ਮੁੱਖ ਅਫਸਰ ਥਾਣਾ ਮੋਤੀ ਨਗਰ ਦੀ ਅਗਵਾਈ ਵਾਲੀ ਟੀਮ ਨੇ ਗਲਾਡਾ ਗਰਾਊਂਡ ਤੋਂ ਪੰਜ ਦੋਸ਼ੀਆਂ ਨੂੰ ਰੰਗੇ ਹੱਥੀਂ ਕਾਬੂ ਕੀਤਾ। ਮੁਖਬਰ ਖਾਸ ਦੀ ਸੂਚਨਾ ਤੇ ਇਹ ਵਿਅਕਤੀ ਡਾਕਾ ਮਾਰਨ ਦੀ ਤਿਆਰੀ ਕਰ ਰਹੇ ਸਨ, ਜਿਨ੍ਹਾਂ ਪਾਸੋਂ 04 ਮੋਟਰਸਾਈਕਲਾ, 01 ਸਕੂਟਰੀ, 02 ਲੋਹੇ ਦੇ ਦਾਤਰ ਅਤੇ 01 ਕ੍ਰਿਪਾਨ ਬ੍ਰਾਮਦ ਕੀਤੀ ਗਈ। ਕਾਬੂ ਕੀਤੇ ਦੋਸ਼ੀਆਂ ਵਿੱਚ ਟੁੰਨਾ ਕੁਮਾਰ ਉਰਫ ਟੁੰਨਾ, ਰਾਹੁਲ, ਅਭੀਮਨੀਉ, ਨੀਰਜ ਅਤੇ ਸੌਰਭ ਰਾਏ ਸ਼ਾਮਲ ਹਨ, ਜਿਹੜੇ ਸਭ ਵੱਖ-ਵੱਖ ਰਾਜਾਂ ਦੇ ਨਿਵਾਸੀ ਹਨ ਅਤੇ ਹਾਲ ਲੁਧਿਆਣਾ ਵਿੱਚ ਰਹਿੰਦੇ ਸਨ।ਇਸ ਸੰਬੰਧੀ ਥਾਣਾ ਮੋਤੀ ਨਗਰ ਲੁਧਿਆਣਾ ਵਿੱਚ ਮੁਕੱਦਮਾ ਨੰਬਰ 177 ਮਿਤੀ 07-10-2025 ਅਧੀਨ ਧਾਰਾ 310(4), 310(5), 317(2)-BNS ਅਨੁਸਾਰ ਦਰਜ ਕਰਕੇ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।ਦੋਸ਼ੀਆਂ ਖਿਲਾਫ ਪਹਿਲਾਂ ਤੋਂ ਹੀ ਚੋਰੀ, ਲੁੱਟਾਂ-ਖੋਹਾਂ, ਹਮਲਿਆਂ ਅਤੇ NDPS ਐਕਟ ਅਧੀਨ ਕਈ ਮੁਕੱਦਮੇ ਦਰਜ ਹਨ। ਪੁੱਛਗਿੱਛ ਜਾਰੀ ਹੈ।
ਦੂਸਰੇ ਮਾਮਲੇ ਵਿੱਚ ਕਮਿਸ਼ਨਰੇਟ ਪੁਲਿਸ ਲੁਧਿਆਣਾ ਵੱਲੋਂ ਨਸ਼ਾ ਸਪਲਾਈ ਕਰਨ ਵਾਲਾ 50 ਗ੍ਰਾਮ ਹੈਰੋਇਨ ਸਮੇਤ ਕਾਬੂ
ਪੰਜਾਬ ਸਰਕਾਰ ਵੱਲੋਂ ਚਲਾਈ ਗਈ ਵਿਸ਼ੇਸ਼ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਕਾਰਵਾਈ ਕਰਦਿਆਂ ਹੋਇਆ ਕਮਿਸ਼ਨਰੇਟ ਪੁਲਿਸ ਲੁਧਿਆਣਾ ਵੱਲੋਂ 01 ਨਸ਼ਾ ਸਪਲਾਈ ਕਰਨ ਵਾਲਾ 50 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ। ਜਿਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆ ਕਵਲਪ੍ਰੀਤ ਸਿੰਘ ਚਾਹਲ PPS ਵਧੀਕ ਡਿਪਟੀ ਕਮਿਸ਼ਨਰ ਪੁਲਿਸ ਜੋਨ-3 ਜ਼ਿਲ੍ਹਾ ਲੁਧਿਆਣਾ ਤੇ ਜਤਿੰਦਰ ਪਾਲ ਸਿੰਘ PPS ਸਹਾਇਕ ਕਮਿਸ਼ਨਰ ਪੁਲਿਸ ਪੱਛਮੀ ਲੁਧਿਆਣਾ ਨੇ ਦੱਸਿਆ ਕਿ ਐੱਸ.ਆਈ. ਜਸਵੀਰ ਸਿੰਘ ਮੁੱਖ ਅਫਸਰ ਥਾਣਾ ਹੈਬੋਵਾਲ ਲੁਧਿਆਣਾ ਦੀ ਅਗਵਾਈ ਹੇਠ ਸ:ਬ ਸੁਖਵਿੰਦਰ ਸਿੰਘ ਇੰਚਾਰਜ ਚੌਕੀ ਜਗਤਪੁਰੀ ਦੀ ਪੁਲਿਸ ਪਾਰਟੀ ਵੱਲੋਂ ਗਸ਼ਤ ਦੌਰਾਨ ਟੀ-ਪੁਆਇੰਟ 22 ਫੁਟਾ ਰੋਡ ਦਰਗਾਪੁਰੀ, ਹੈਬੋਵਾਲ ਲੁਧਿਆਣਾ 'ਤੇ 01 ਸ਼ੱਕੀ ਵਿਅਕਤੀ ਸੰਦੀਪ ਅਰੋੜਾ ਉਰਫ਼ ਸ਼ੈਰਾ ਪੁੱਤਰ ਅਮਰਜੀਤ ਸਿੰਘ ਵਾਸੀ ਲੁਧਿਆਣਾ ਨੂੰ ਕਾਬੂ ਕੀਤਾ ਗਿਆ, ਜਿਸ ਦੀ ਤਲਾਸ਼ੀ ਦੌਰਾਨ 50 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸ ਸੰਬੰਧੀ ਮੁਕੱਦਮਾ ਨੰਬਰ 170 ਮਿਤੀ 06-10-2025 ਅਧੀਨ ਧਾਰਾ 21-61-85 NDPS ਐਕਟ ਤਹਿਤ ਥਾਣਾ ਹੈਬੋਵਾਲ ਲੁਧਿਆਣਾ ਵਿਚ ਦਰਜ ਕੀਤਾ ਗਿਆ।ਦੋਸ਼ੀ ਲੁਧਿਆਣਾ ਦੇ ਵੱਖ-ਵੱਖ ਇਲਾਕਿਆਂ ਵਿੱਚ ਹੈਰੋਇਨ ਸਪਲਾਈ ਕਰਨ ਦਾ ਆਦੀ ਹੈ। ਜਿਸ ਦੇ ਖ਼ਿਲਾਫ਼ ਪਹਿਲਾਂ ਵੀ NDPS ਐਕਟ ਤਹਿਤ ਦੋ ਮੁਕੱਦਮੇ ਦਰਜ ਹਨ।ਦੋਸ਼ੀ ਤੌ ਹੋਰ ਪੁੱਛਗਿੱਛ ਕਰਕੇ ਡੂੰਘਾਈ ਨਾਲ ਤਫਤੀਸ਼ ਕੀਤੀ ਜਾਵੇਗੀ।