ਅਸਲ ਨਾਨਕਸ਼ਾਹੀ ਕੈਲੰਡਰ ਮੁਤਾਬਕ ਸਿੱਖ ਜੱਥਾ ਭੇਜੇ ਭਾਰਤ ਸਰਕਾਰ: ਪਾਕਿਸਤਾਨ
ਬਾਬੂਸ਼ਾਹੀ ਨੈਟਵਰਕ
ਚੰਡੀਗੜ੍ਹ/ਨਵੀਂ ਦਿੱਲੀ, 11 ਅਕਤੂਬਰ, 2025: ਪਾਕਿਸਤਾਨ ਸਰਕਾਰ ਨੇ ਭਾਰਤ ਸਰਕਾਰ ਨੂੰ ਆਖਿਆ ਹੈ ਕਿ ਉਹ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਮੌਕੇ ਪਾਕਿਸਤਾਨ ਵਿਚ ਸਿੱਖ ਜੱਥਾ ਮੂਲ ਨਾਨਕਸ਼ਾਹੀ ਕੈਲੰਡਰ ਦੀਆਂ ਤਾਰੀਕਾਂ ਮੁਤਾਬਕ ਭੇਜੇ। ਇਸ ਫੈਸਲੇ ਨਾਲ ਨਵਾਂ ਗਤੀਰੋਧ ਪੈਦਾ ਹੋ ਗਿਆ ਹੈ ਕਿਉਂਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਹੋਰ ਸਿੱਖ ਸੰਸਥਾਵਾਂ ਭਾਰਤ ਵਿਚ ਸੋਧੇ ਹੋਏ ਨਾਨਕਸ਼ਾਹੀ ਕੈਲੰਡਰ ਮੁਤਾਬਕ ਅਹਿਮ ਸਿੱਖ ਦਿਹਾੜੇ ਮਨਾਉਂਦੀਆਂ ਹਨ।