ਸਾਬਕਾ ਵਿਧਾਇਕ ਨੰਨੂ ਅਕਾਲੀ ਦਲ 'ਚ ਸ਼ਾਮਲ
ਚੰਡੀਗੜ੍ਹ, 11 ਅਕਤੂਬਰ 2025-ਬੀਜੇਪੀ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸਾਬਕਾ ਵਿਧਾਇਕ ਸੁਖਪਾਲ ਸਿੰਘ ਨੰਨੂ ਅੱਜ ਆਪ ਨੂੰ ਛੱਡ ਕੇ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ।
ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਵੱਲੋਂ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ ਗਿਆ।
ਇਸ ਮੌਕੇ ਨੰਨੂ ਨੇ ਜਿੱਥੇ ਸੁਖਬੀਰ ਬਾਦਲ ਦਾ ਧੰਨਵਾਦ ਕੀਤਾ ਉੱਥੇ ਹੀ ਕਿਹਾ ਕਿ ਉਹ ਅਕਾਲੀ ਦਲ ਨੂੰ ਮਜਬੂਤ ਕਰਨ ਵਾਲੇ ਪਹਿਲਾ ਦੀ ਤਰਾਂ ਜ਼ਮੀਨੀ ਪੱਧਰ ਤੇ ਕੰਮ ਕਰੇਗਾ ਅਤੇ ਜੋ ਵੀ ਪਾਰਟੀ ਵਲੋਂ ਸੇਵਾ ਲਾਈ ਜਾਵੇਗੀ ਉਸਨੂੰ ਪੂਰੀ ਤਨਦੇਹੀ ਨਾਲ ਨਿਭਾਇਆ ਜਾਵੇਗਾ ।
- Download Babushahi App
-
-