ਅਕਾਲੀ-ਭਾਜਪਾ ਗਠਜੋੜ ਬਾਰੇ Ravneet Bittu ਦਾ ਵੱਡਾ ਬਿਆਨ, ਪੜ੍ਹੋ..
Babushahi Bureau
ਚੰਡੀਗੜ੍ਹ, 13 ਅਕਤੂਬਰ, 2025: ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ (Ravneet Bittu) ਨੇ ਸ਼੍ਰੋਮਣੀ ਅਕਾਲੀ ਦਲ (SAD) ਨਾਲ ਭਵਿੱਖ ਵਿੱਚ ਕਿਸੇ ਵੀ ਤਰ੍ਹਾਂ ਦੇ ਗਠਜੋੜ ਦੀਆਂ ਸੰਭਾਵਨਾਵਾਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਹੈ। ਉਨ੍ਹਾਂ ਨੇ ਦੋ ਟੁੱਕ ਸ਼ਬਦਾਂ ਵਿੱਚ ਕਿਹਾ ਕਿ ਭਾਜਪਾ 2027 'ਚ ਸਾਰੀਆਂ 117 ਸੀਟਾਂ 'ਤੇ ਇਕੱਲਿਆਂ ਚੋਣ ਲੜੇਗੀ ਅਤੇ ਬੇਅਦਬੀ ਕਰਨ ਵਾਲਿਆਂ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ।
ਬਿੱਟੂ ਨੇ ਇਹ ਵੀ ਸਾਫ਼ ਕੀਤਾ ਕਿ ਪਾਰਟੀ ਨਸ਼ੇ ਦੇ ਸੌਦਾਗਰਾਂ ਨਾਲ ਵੀ ਕੋਈ ਗੱਲਬਾਤ ਨਹੀਂ ਕਰੇਗੀ। ਉਨ੍ਹਾਂ ਦਾ ਇਹ ਬਿਆਨ ਉਸ ਸਮੇਂ ਆਇਆ ਹੈ ਜਦੋਂ ਪੰਜਾਬ ਵਿੱਚ ਅਕਾਲੀ ਦਲ ਅਤੇ ਭਾਜਪਾ ਦੇ ਗਠਜੋੜ ਨੂੰ ਲੈ ਕੇ ਕਿਆਸਰਾਈਆਂ ਲਗਾਈਆਂ ਜਾ ਰਹੀਆਂ ਸਨ। ਰਵਨੀਤ ਬਿੱਟੂ ਨੇ ਆਪਣੇ ਬਿਆਨ ਨਾਲ ਇਨ੍ਹਾਂ ਸਾਰੀਆਂ ਅਟਕਲਾਂ 'ਤੇ ਵਿਰਾਮ ਲਗਾ ਦਿੱਤਾ ਹੈ।
ਬਿੱਟੂ ਦੇ ਬਿਆਨ ਦੇ ਮੁੱਖ ਨੁਕਤੇ:
1. ਗਠਜੋੜ ਤੋਂ ਇਨਕਾਰ: "ਬੇਅਦਬੀ ਕਰਨ ਵਾਲਿਆਂ ਨਾਲ ਕਦੇ ਸਮਝੌਤਾ ਨਹੀਂ ਕਰਾਂਗੇ।"
2. ਇਕੱਲਿਆਂ ਲੜਨਗੇ ਚੋਣ: "ਅਸੀਂ 2027 ਵਿੱਚ 117 ਸੀਟਾਂ 'ਤੇ ਚੋਣ ਲੜਾਂਗੇ, ਭਾਜਪਾ ਇਕੱਲਿਆਂ ਹੀ ਚੋਣ ਲੜੇਗੀ।"
3. ਨਸ਼ੇ 'ਤੇ ਸਖ਼ਤ ਰੁਖ: "ਨਸ਼ੇ ਦੇ ਸੌਦਾਗਰਾਂ ਨਾਲ ਕੋਈ ਗੱਲਬਾਤ ਨਹੀਂ ਹੋਵੇਗੀ।"
4. ਜ਼ਿਮਨੀ ਚੋਣ ਵਿੱਚ ਜਿੱਤ ਦਾ ਦਾਅਵਾ: ਬਿੱਟੂ ਨੇ ਤਰਨਤਾਰਨ ਜ਼ਿਮਨੀ ਚੋਣ ਵਿੱਚ ਵੀ ਭਾਜਪਾ ਦੀ ਜਿੱਤ ਦਾ ਦਾਅਵਾ ਕੀਤਾ।