ਬਟਾਲਾ: ਪਿੰਡ ਜੋੜਾ ਸਿੰਘਾਂ ਵਿਖੇ ਕਿਸਾਨਾਂ ਨੂੰ ਜਾਗਰੂਕ ਕਰਦਿਆਂ ਪਰਾਲੀ ਦੀਆਂ ਗੱਠਾਂ ਬਣਵਾਈਆਂ
ਫਸਲ ਦੀ ਰਹਿੰਦ ਖੂੰਹਦ ਨੂੰ ਸਾਂਭਣ ਲਈ ਜਿਲ੍ਹੇ ਵਿੱਚ ਲੋੜੀਂਦੀ ਖੇਤੀ ਮਸ਼ੀਨਰੀ ਉਪਲੱਬਧ
ਰੋਹਿਤ ਗੁਪਤਾ
ਬਟਾਲਾ,15 ਅਕਤੂਬਰ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਿਲ੍ਹੇ ਅੰਦਰ ਕਿਸਾਨਾਂ ਨੂੰ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਜਿਲ੍ਹੇ ਭਰ ਵਿੱਚ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ। ਜਿਸ ਤਹਿਤ ਬਟਾਲਾ ਬਲਾਕ ਦੇ ਪਿੰਡ ਪਿੰਡ ਜੋੜਾ ਸਿੰਘਾਂ ਵਿਖੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕਰਦਿਆਂ ਪਰਾਲੀ ਦੀਆਂ ਗੱਠਾਂ ਬਣਵਾਈਆਂ ਗਈਆਂ।
ਸਿਮਰਨਜੀਤ ਸਿੰਘ ਏ ਡੀ.ਓ ਬਟਾਲਾ ਨੇ ਦੱਸਿਆ ਕਿ ਪ੍ਰਸ਼ਾਸਨ ਦੀ ਸਮੁੱਚੀ ਟੀਮ ਡਿਪਟੀ ਕਮਿਸ਼ਨਰ ਦੀ ਅਗਵਾਈ ਵਿੱਚ ਫੀਲਡ ਵਿੱਚ ਜਾ ਕੇ ਕਿਸਾਨਾਂ ਨਾਲ ਰਾਬਤਾ ਕਰਕੇ ਪਰਾਲੀ ਦੀ ਸਾਂਭ ਸੰਭਾਲ ਲਈ ਜਾਗਰੂਕ ਕਰ ਰਹੀ ਹੈ।
ਉਨ੍ਹਾਂ ਦੱਸਿਆ ਕਿ ਪਿੰਡਾਂ ਵਿੱਚ ਜਾ ਕੇ ਗਰਾਉਂਡ ਲੈਵਲ 'ਤੇ ਕਿਸਾਨਾਂ ਨੂੰ ਪਰਾਲੀ ਦੀ ਸਾਂਭ-ਸੰਭਾਲ ਅਤੇ ਖੇਤੀ ਮਸ਼ੀਨਰੀ ਉਪਲੱਬਧ ਕਰਾਉਣ ਸਬੰਧੀ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਨਾੜ ਨੂੰ ਅੱਗ ਲਗਾਉਣ ਦੇ ਨੁਕਸਾਨਾਂ ਅਤੇ ਅੱਗ ਲਗਾਏ ਬਗੈਰ ਫਸਲ ਬੀਜਣ ਦੇ ਲਾਭਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਲਗਾਤਾਰ ਹਾਟ ਸਪਾਟ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਕੋਲੇ ਸਹਿਯੋਗ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪਰਾਲੀ ਦੀ ਸਾਂਭ ਸੰਭਾਲ ਲਈ ਲੌੜੀਦੀ ਖੇਤੀ ਮਸ਼ੀਨਰੀ ਉਪਲੱਬਧ ਹੈ ਅਤੇ ਕਿਸਾਨ ਵੀਰ ਇਸ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਵਾਤਾਵਰਣ ਨੂੰ ਸ਼ੁੱਧ ਰੱਖਣ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਬਰਕਰਾਰ ਰੱਖਣ ਲਈ ਅੱਗੇ ਆਉਣ।