350ਵਾਂ ਸ਼ਹੀਦੀ ਦਿਹਾੜਾ: CM ਮਾਨ ਖ਼ੁਦ ਰਾਸ਼ਟਰਪਤੀ - PM ਨੂੰ ਦੇਣਗੇ ਸੱਦਾ, ਬਾਕੀ ਸੂਬਿਆਂ ਲਈ ਮੰਤਰੀਆਂ ਦੀ ਲੱਗੀ ਡਿਊਟੀ
ਬਾਬੂਸ਼ਾਹੀ ਬਿਊਰੋ
ਚੰਡੀਗੜ੍ਹ, 16 ਅਕਤੂਬਰ, 2025: ਪੰਜਾਬ ਸਰਕਾਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਕੌਮੀ ਪੱਧਰ 'ਤੇ ਸ਼ਾਨਦਾਰ ਢੰਗ ਨਾਲ ਮਨਾਉਣ ਦੀ ਤਿਆਰੀ ਕਰ ਰਹੀ ਹੈ। ਇਸ ਦੇ ਲਈ ਮੁੱਖ ਮੰਤਰੀ ਭਗਵੰਤ ਮਾਨ ਖ਼ੁਦ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸੱਦਾ ਦੇਣ ਲਈ ਦਿੱਲੀ ਜਾਣਗੇ।
ਇਸ ਦੇ ਨਾਲ ਹੀ, ਦੇਸ਼ ਦੇ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਵੀ ਇਸ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਲਈ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਸੱਦਾ ਭੇਜਿਆ ਜਾਵੇਗਾ। ਇਹ ਜ਼ਿੰਮੇਵਾਰੀ ਪੰਜਾਬ ਦੇ ਕੈਬਨਿਟ ਮੰਤਰੀਆਂ ਨੂੰ ਸੌਂਪੀ ਗਈ ਹੈ, ਜੋ ਵੱਖ-ਵੱਖ ਸੂਬਿਆਂ ਵਿੱਚ ਜਾ ਕੇ ਮੁੱਖ ਮੰਤਰੀਆਂ ਨੂੰ ਸੱਦਾ ਪੱਤਰ ਦੇਣਗੇ।
ਮੰਤਰੀਆਂ ਨੂੰ ਸੌਂਪੀ ਗਈ ਸੱਦੇ ਦੀ ਜ਼ਿੰਮੇਵਾਰੀ
ਪੰਜਾਬ ਸਰਕਾਰ ਨੇ ਆਪਣੇ ਮੰਤਰੀਆਂ ਦੀ ਡਿਊਟੀ ਲਗਾਈ ਹੈ ਤਾਂ ਜੋ ਕੋਈ ਵੀ ਸੂਬਾ ਇਸ ਇਤਿਹਾਸਕ ਸਮਾਗਮ ਵਿੱਚ ਸ਼ਾਮਲ ਹੋਣ ਤੋਂ ਨਾ ਰਹਿ ਜਾਵੇ।
1. ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ: ਮੁੱਖ ਮੰਤਰੀ ਭਗਵੰਤ ਮਾਨ ਖ਼ੁਦ ਦਿੱਲੀ ਜਾ ਕੇ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਨੂੰ ਸੱਦਾ ਦੇਣਗੇ।
2. ਮੰਤਰੀ ਹਰਪਾਲ ਸਿੰਘ ਚੀਮਾ ਅਤੇ ਲਾਲਚੰਦ ਕਟਾਰੂਚੱਕ ਬੰਗਾਲ, ਅਸਾਮ ਅਤੇ ਉੜੀਸਾ ਦੇ ਮੁੱਖ ਮੰਤਰੀਆਂ ਨੂੰ ਸੱਦਾ ਦੇਣਗੇ।
3. ਮੰਤਰੀ ਅਮਨ ਅਰੋੜਾ ਅਤੇ ਤਰੁਣਪ੍ਰੀਤ ਸੌਂਧ ਦਿੱਲੀ, ਉੱਤਰ ਪ੍ਰਦੇਸ਼, ਗੁਜਰਾਤ ਅਤੇ ਉੱਤਰਾਖੰਡ ਜਾਣਗੇ।
4. ਮੰਤਰੀ ਡਾ. ਬਲਬੀਰ ਸਿੰਘ ਅਤੇ ਹਰਦੀਪ ਸਿੰਘ ਮੁੰਡੀਆਂ ਛੱਤੀਸਗੜ੍ਹ ਅਤੇ ਝਾਰਖੰਡ ਦੇ ਮੁੱਖ ਮੰਤਰੀਆਂ ਨੂੰ ਸੱਦਾ ਦੇਣਗੇ।
5. ਦੱਖਣੀ ਭਾਰਤ: ਮੰਤਰੀ ਹਰਭਜਨ ਸਿੰਘ ਈਟੀਓ ਅਤੇ ਬਰਿੰਦਰ ਕੁਮਾਰ ਗੋਇਲ ਕੇਰਲ, ਕਰਨਾਟਕ, ਤਾਮਿਲਨਾਡੂ ਅਤੇ ਪਾਂਡੀਚੇਰੀ ਜਾਣਗੇ।
6. ਮੰਤਰੀ ਹਰਜੋਤ ਸਿੰਘ ਬੈਂਸ ਅਤੇ ਸੈਰ-ਸਪਾਟਾ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਮਹਾਰਾਸ਼ਟਰ, ਬਿਹਾਰ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀਆਂ ਨੂੰ ਸੱਦਾ ਦੇਣਗੇ।
7. ਮੰਤਰੀ ਬਲਜੀਤ ਕੌਰ ਅਤੇ ਮਹਿੰਦਰ ਭਗਤ ਮੱਧ ਪ੍ਰਦੇਸ਼ ਅਤੇ ਰਾਜਸਥਾਨ ਜਾਣਗੇ।
8. ਮੰਤਰੀ ਲਾਲਜੀਤ ਸਿੰਘ ਭੁੱਲਰ ਅਤੇ ਡਾ. ਰਵਜੋਤ ਸਿੰਘ ਮੇਘਾਲਿਆ, ਤ੍ਰਿਪੁਰਾ, ਸਿੱਕਮ, ਮਿਜ਼ੋਰਮ, ਅਰੁਣਾਚਲ ਪ੍ਰਦੇਸ਼, ਮਨੀਪੁਰ ਅਤੇ ਨਾਗਾਲੈਂਡ ਜਾਣਗੇ।
9. ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਸੰਜੀਵ ਅਰੋੜਾ ਆਂਧਰਾ ਪ੍ਰਦੇਸ਼, ਤੇਲੰਗਾਨਾ ਅਤੇ ਗੋਆ ਦੇ ਮੁੱਖ ਮੰਤਰੀਆਂ ਨੂੰ ਸੱਦਾ ਦੇਣਗੇ।