ਗੈਰ ਹਾਜਰ ਹੋਣ ਵਾਲੇ ਕਰਮਚਾਰੀ ਖਿਲਾਫ ਆਰੰਭੀ ਗਈ ਕਾਰਵਾਈ : SDM Batala
ਕਰਮਚਾਰੀ ਰਾਘਵ ਰਾਏ ਜੀ.ਆਰ.ਐਸ ਬਲਾਕ ਵਿਕਾਸ ਤੇ ਪੰਚਾਇਤ ਅਫਸਰ ਬਟਾਲਾ ਨੂੰ ਕਾਰਨ ਦੱਸੋ ਨੋਟਿਸ ਜਾਰੀ
ਰੋਹਿਤ ਗੁਪਤਾ
ਬਟਾਲਾ,16 ਅਕਤੂਬਰ
ਵਿਕਰਮਜੀਤ ਸਿੰਘ ਪਾਂਥੇ, ਉਪ ਮੰਡਲ ਮੈਜਿਸਟਰੇਟ ਬਟਾਲਾ ਵੱਲੋਂ ਸਟੱਬਲ ਬਰਨਿੰਗ ਦੀ ਰੋਕਥਾਮ ਲਈ ਮਾਨਯੋਗ ਸੁਪਰੀਮ ਕੋਰਟ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਝੋਨੇ ਦੀ ਰਹਿੰਦ ਖੂਹੰਦ ਨੂੰ ਅੱਗ ਨਾ ਲਗਾਉਣ ਸਬੰਧੀ ਕਲੱਸਟਰ ਅਫਸਰ ਅਤੇ ਨੋਡਲ ਅਫਸਰ ਦੀ ਡਿਊਟੀ ਲਗਾਈਆਂ ਗਈਆਂ ਹਨ।
ਉਨ੍ਹਾਂ ਦੱਸਿਆ ਕਿ ਕਲੱਸਟਰ ਅਫਸਰ ਬਲਾਕ ਬਟਾਲਾ ਵੱਲੋਂ ਰਿਪੋਰਟ ਪ੍ਰਾਪਤ ਹੋਣ ਤੇ ਕਰਮਚਾਰੀ ਰਾਘਵ ਰਾਏ ਜੀ.ਆਰ.ਐਸ ਬਲਾਕ ਵਿਕਾਸ ਤੇ ਪੰਚਾਇਤ ਅਫਸਰ ਬਟਾਲਾ ਨੂੰ ਕਾਰਣ ਦੱਸੋ ਨੋਟਿਸ ਜਾਰੀ ਕੀਤਾ ਗਿਆ ਅਤੇ ਬਾਕੀ ਕਲੱਸਟਰ ਅਫਸਰ ਅਤੇ ਨੋਡਲ ਅਫਸਰਾਂ ਨੂੰ ਆਪਣੇ ਤਾਇਨਾਤੀ ਵਾਲੇ ਸਥਾਨ ਤੇ ਹਾਜਰ ਰਹਿਣ ਦੀ ਅਪੀਲ ਕੀਤੀ ਗਈ।
ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਤੋਂ ਰੋਕਣ ਲਈ ਕਲੱਸਟਰ ਅਫਸਰ ਅਤੇ ਨੋਡਲ ਅਫਸਰ ਲਗਾਏ ਗਏ ਹਨ ਜੋ ਸੁਨਿਸ਼ਚਤ ਕਰਨਗੇ ਕਿ ਪਿੰਡਾਂ ਵਿੱਚ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲੱਗੇ ਜੇਕਰ ਕੋਈ ਵਿਅਕਤੀ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਂਦਾ ਪਾਇਆ ਗਿਆ, ਉਸ ਖਿਲਾਫ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ ਅਤੇ ਜਮਾਂਬੰਦੀ ਵਿੱਚ ਲਾਲ ਸਿਆਹੀ ਨਾਲ ਹਵਾਲਾ ਵੀ ਦਿੱਤਾ ਜਾਵੇਗਾ।
ਉਨਾਂ ਨੇ ਇਹ ਵੀ ਦੱਸਿਆ ਕਿ ਝੋਨੇ ਦੀ ਰਹਿੰਦ ਖੂੰਹਦ ਦੀ ਸਾਂਭ ਸੰਭਾਲ ਲਈ ਖੇਤੀਬਾੜੀ ਵਿਭਾਗ ਵੱਲੋਂ ਬੇਲਰ, ਸੁਪਰਸੀਡਰ ਆਦਿ ਬਿਨਾਂ ਕਿਸੇ ਖਰਚੇ ਦੇ ਮੁਹੱਈਆਂ ਕਰਵਾਈਆਂ ਜਾ ਰਹੀਆਂ ਹਨ ਜਿਸ ਵੀ ਕਿਸਾਨ ਨੂੰ ਉਕਤ ਮਸ਼ੀਨਾ ਦਾ ਜਰੂਰਤ ਹੈ, ਉਹ ਆਪਣੇ ਹਲਕੇ ਦੇ ਸਬੰਧਤ ਖੇਤੀਬਾੜੀ ਅਫਸਰ ਨਾਲ ਸੰਪਰਕ ਕਰਕੇ ਲੈ ਸਕਦਾ ਹੈ। ਇਸ ਤੋ ਬੇਲਜ ਦੀ ਸਾਂਭ ਲਈ ਬਲਾਕ ਵਿਕਾਸ ਤੇ ਪੰਚਾਇਤ ਅਫਸਰਾਂ ਵੱਲੋਂ ਜਗ੍ਹਾ ਉਪਲਬਧ ਕੀਤੀਆਂ ਗਈਆਂ ਹਨ ਜੇਕਰ ਕਿਸੇ ਕਿਸਾਨ ਨੂੰ ਬੇਲਜ ਦੀ ਸਾਂਭ ਲਈ ਜਗ੍ਹਾ ਦੀ ਜਰੂਰਤ ਹੈ ਤਾਂ ਉਹ ਆਪਣੇ ਹਲਕੇ ਦੇ ਬਲਾਕ ਵਿਕਾਸ ਤੇ ਪੰਚਾਇਤ ਅਫਸਰ ਨਾਲ ਸੰਪਰਕ ਕਰ ਸਕਦਾ ਹੈ।
ਉਹਨਾਂ ਨੇ ਇਹ ਵੀ ਹਦਾਇਤ ਕੀਤੀ ਕਿ ਝੋਨੇ ਦੀ ਕਟਾਈ ਲਈ ਜਿਨ੍ਹਾਂ ਕੰਬਾਇਨਾ ਦੀ ਵਰਤੋਂ ਕੀਤੀ ਜਾ ਰਹੀ ਹੈ ਉਹਨਾ ਕੰਬਇਨਾਂ ਤੇ ਐਸ.ਐਮ.ਐਸ (ਸਟਰਾਅ ਮੈਨੇਜਮੈਂਟ ਸਿਸਟਮ) ਲੱਗਾ ਹੋਣਾ ਚਾਹੀਦਾ ਹੈ। ਜੇਕਰ ਕੋਈ ਵੀ ਕੰਬਾਇਨ ਬਿਨਾ ਐਸ.ਐਮ.ਐਸ (ਸਟਰਾਅ ਮੈਨੇਜਮੈਂਟ ਸਿਸਟਮ) ਦੇ ਪਾਈ ਗਈ ਤਾਂ ਉਸ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।