ਕੈਬਨਿਟ ਮੰਤਰੀ ਨੇ ਰੈਸਟ ਹਾਉਸ ਗੁਰਦਾਸਪੁਰ ਦੀ ਨਵੀਨੀਕਰਨ ਇਮਾਰਤ ਦਾ ਕੀਤਾ ਉਦਘਾਟਨ
ਅੰਗਹੀਣ ਸਾਬਕਾ ਸੈਨਿਕਾਂ ਨੂੰ ਆਟੋਮੈਟਿਕ ਵਹੀਕਲ ਅਤੇ ਆਰਥਿਕ ਸਹਾਇਤਾ ਲਈ ਰਾਸ਼ੀ ਵੰਡੀ
ਰੋਹਿਤ ਗੁਪਤਾ
ਗੁਰਦਾਸਪੁਰ 16 ਅਕਤੂਬਰ
ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ, ਸ਼੍ਰੀ ਮੋਹਿੰਦਰ ਭਗਤ ਵਲੋ ਅੱਜ ਸੈਨਿਕ ਰੈਸਟ ਹਾਉਸ ਗੁਰਦਾਸਪੁਰ ਦੀ ਨਵੀਨੀਕਰਨ ਇਮਾਰਤ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਅੰਗਹੀਣ ਸਾਬਕਾ ਸੈਨਿਕਾਂ ਨੂੰ ਆਟੋਮੈਟਿਕ ਵਹੀਕਲ ਅਤੇ ਆਰਥਿਕ ਸਹਾਇਤਾ ਲਈ ਰਾਸ਼ੀ ਭੇਂਟ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ, ਡਾਇਰੈਕਟਰ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਭੁਪਿੰਦਰ ਸਿੰਘ ਢਿਲੋਂ, ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਹਰਜਿੰਦਰ ਸਿੰਘ ਬੇਦੀ, ਐਸ.ਡੀ.ਐਮ. ਮਨਜੀਤ ਸਿੰਘ ਰਾਜ਼ਲਾ, ਕਮਾਂਡੈਂਟ ਬਲਜਿੰਦਰ ਵਿਰਕ,
ਡਿਪਟੀ ਡਾਇਰੈਕਟਰ ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਵਿਭਗ ਸੀਨੀਅਰ ਆਗੂ ਅਜੈ ਬਹਿਲ, ਐਡਵੋਕੇਟ ਜਗਰੂਪ ਸਿੰਘ ਸੇਖਵਾਂ, ਨੀਰਜ ਸਲਹੋਤਰਾ, ਕੁੰਵਰ ਰਵਿੰਦਰ ਵਿੱਕੀ ਅਤੇ ਸਾਬਕਾ ਸੈਨਿਕ ਅਤੇ ਉਨ੍ਹਾਂ ਦੇ ਪਰਿਵਾਰਕ ਮੈਬਰ ਹਾਜਰ ਸਨ।
ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਜੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਾਬਕਾ ਸੈਨਿਕ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਚਨਬੱਧ ਹੈ। ਪੰਜਾਬ ਸਰਕਾਰ ਵਲੋਂ ਦੇਸ਼ ਦੀ ਖਾਤਰ ਸ਼ਹੀਦ ਹੋਣ ਵਾਲੇ ਸੈਨਿਕ ਦੇ ਪਰਿਵਾਰ ਨੂੰ 1 ਕਰੋੜ ਦੀ ਵਿੱਤੀ ਸਹਾਇਤਾ ਅਤੇ ਪਰਿਵਾਰ ਦੇ ਇੱਕ ਮੈਬਰ ਨੂੰ ਸਰਕਾਰੀ ਨੌਕਰੀ ਪ੍ਦਾਨ ਕੀਤੀ ਜਾਂਦੀ ਹੈ।
ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਉਨ੍ਹਾਂ ਵਲੋਂ ਪੰਜਾਬ ਦੇ ਸਾਰੇ ਸੈਨਿਕ ਭਲਾਈ ਦਫਤਰਾਂ ਦੀ ਵਿਜਿਟ ਕੀਤੀ ਜਾਰੀ ਹੈ, ਉੱਥੇ ਜਾਕੇ ਸਾਬਕਾ ਸੈਨਿਕਾਂ ਦੀ ਮੁਸ਼ਕਲਾਂ ਸੁਣ ਕੇ ਹੱਲ ਕੀਤੀਆਂ ਜਾ ਰਹੀਆਂ ਹਨ।
ਉਨ੍ਹਾਂ ਅੱਗੇ ਕਿਹਾ ਕੀ ਪੰਜਾਬ ਸਰਕਾਰ ਦੀ ਹਮੇਸ਼ਾ ਪਹਿਲ ਰਹੀ ਹੈ ਕਿ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਮੁਸ਼ਕਲਾਂ ਪਹਿਲ ਦੇ ਆਧਾਰ ਦੇ ਹੱਲ ਕੀਤੀਆਂ ਜਾਣ, ਜਿਸ ਲਈ ਉਹ ਵਚਨਬੱਧ ਹਨ।
ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਮੋਹਿੰਦਰ ਭਗਤ ਵਲੋਂ ਰੈਸਟ ਹਾਉਸ ਦੀ ਨਵੀਨੀਕਰਨ ਕੀਤੀ ਇਮਾਰਤ ਦਾ ਉਦਘਾਟਨ ਕੀਤਾ ਗਿਆ ਅਤੇ ਅੰਗਹੀਣ ਸਾਬਕਾ ਸੈਨਿਕਾਂ ਨੂੰ ਆਟੋਮੈਟਿਕ ਵਹੀਕਲ ਅਤੇ ਆਰਥਿਕ ਸਹਾਇਤਾ ਲਈ ਵਿੱਤੀ ਰਾਸ਼ੀ ਦਿੱਤੀ। ਸਮਾਗਮ ਦੌਰਾਨ ਉਨ੍ਹਾਂ ਵਲੋਂ ਸਾਬਕਾ ਸੈਨਿਕਾਂ ਦੀਆਂ ਮੁਸ਼ਕਲਾਂ ਸੁਣਿਆ ਤੇ ਹੱਲ ਕਰਨ ਦੀ ਭਰੋਸਾ ਦਿੱਤਾ।
ਇਸ ਤੋਂ ਭੁਪਿੰਦਰ ਸਿੰਘ ਢਿੱਲੋਂ, ਡਾਇਰੈਕਟਰ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਵਲੋਂ ਪੰਜਾਬ ਸਰਕਾਰ ਵਲੋਂ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਭਲਾਈ ਸਕੀਮਾਂ ਦੀ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਗਈ।
ਇਸ ਮੌਕੇ ਕਮਾਂਡੈਂਟ ਬਲਜਿੰਦਰ ਵਿਰਕ, ਡਿਪਟੀ ਡਾਇਰੈਕਟਰ ਜਿਲ਼ਾ ਰੱਖਿਆ ਸੇਵਾਵਾਂ ਭਲਾਈ ਗੁਰਦਾਸਪੁਰ ਨੇ ਦੱਸਿਆ ਕਿ ਜਿਲ੍ਹਾ ਗੁਰਦਾਸਪੁਰ ਵਿੱਚ ਐਕਸ ਸਰਵਿਸਮੈਨ 42,700, ਸ਼ਹੀਦ ਸੈਨਿਕਾਂ ਦੀਆਂ ਪਤਨੀਆਂ 4800, ਵੱਖ ਵੱਖ ਲੜਾਈਆਂ ਵਿੱਚ ਸ਼ਹੀਦ 310 ਅਤੇ ਗਲੰਟੀਅਰ ਐਵਾਰਡੀ 289 ਹਨ। ਉਨ੍ਹਾਂ ਦੱਸਿਆ ਕਿ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਹਰ ਮੁਸ਼ਕਿਲ ਪਹਿਲ ਦੇ ਆਧਾਰ ਤੇ ਹੱਲ ਕਰਨ ਨੂੰ ਸੁਨਿਸ਼ਚਿਤ ਕੀਤਾ ਗਿਆ ਹੈ।
ਸਮਾਗਮ ਦੀ ਸਮੁੱਚੀ ਕਾਰਵਾਈ ਕੁੰਵਰ ਰਵਿੰਦਰ ਵਿੱਕੀ ਵਲੋਂ ਕੀਤੀ ਗਈ। ਉਨ੍ਹਾਂ ਨੇ ਜਿਲ੍ਹਾ ਗੁਰਦਾਸਪੁਰ ਦੇ ਸ਼ਹੀਦਾਂ ਵਲੋਂ ਦੇਸ਼ ਦੀ ਖਾਤਰ ਪਾਏ ਯੋਗਦਾਨ ਦੀ ਵਿਸਥਾਰ ਵਿੱਚ ਜਾਣਕਾਰੀ ਦਿੱਤੀ।