ਹੜ੍ਹ ਪ੍ਰਭਾਵਿਤ ਖੇਤਰ ਦੇ ਲੋਕਾਂ ਲਈ ਆਈਐਮਏ ਵੱਲੋਂ ਡਿਪਟੀ ਕਮਿਸ਼ਨਰ ਨੂੰ 3 ਲੱਖ ਰੁਪਏ ਦਾ ਚੈੱਕ ਭੇਂਟ
ਅਸ਼ੋਕ ਵਰਮਾ
ਬਠਿੰਡਾ, 16 ਅਕਤੂਬਰ 2025 : ਡੀਸੀ ਰਾਜੇਸ਼ ਧੀਮਾਨ ਨੂੰ ਪੰਜਾਬ ‘ਚ ਆਏ ਹੜ੍ਹਾਂ ਦੇ ਮੱਦੇਨਜ਼ਰ ਹੜ੍ਹ ਪ੍ਰਭਾਵਿਤ ਖੇਤਰ ਦੇ ਲੋਕਾਂ ਦੀ ਮਦਦ ਲਈ ਇੰਡੀਅਨ ਮੈਡੀਕਲ ਐਸੋਸ਼ੀਏਸ਼ਨ (ਆਈ.ਐਮ.ਏ.) ਵਲੋਂ 3 ਲੱਖ ਰੁਪਏ ਦਾ ਚੈੱਕ ਭੇਂਟ ਕੀਤਾ। ਇਸ ਮੌਕੇ ਡੀਸੀ ਨੇ ਐਸੋਸ਼ੀਏਸ਼ਨ ਦੇ ਨੁਮਾਇੰਦਿਆਂ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਵੀ ਕੀਤਾ।
ਇਸ ਮੌਕੇ ਐਸੋਸ਼ੀਏਸ਼ਨ ਦੇ ਨੁਮਾਇੰਦਿਆਂ ਵਲੋਂ ਵਿਸ਼ਵਾਸ਼ ਦਿਵਾਇਆ ਕਿ ਉਨ੍ਹਾਂ ਵਲੋਂ ਹੜ੍ਹਾਂ ਦੀ ਮਾਰ ਹੇਠ ਆਏ ਹੜ੍ਹ ਪ੍ਰਭਾਵਿਤ ਖੇਤਰ ਦੇ ਲੋਕਾਂ ਵਾਸਤੇ ਭਵਿੱਖ ਵਿੱਚ ਵੀ ਹਰ ਸੰਭਵ ਮਦਦ ਕੀਤੀ ਜਾਵੇਗੀ।
ਇਸ ਦੌਰਾਨ ਆਈਐਮਏ ਦੇ ਪ੍ਰਧਾਨ ਡਾ ਦੀਪਕ ਬਾਂਸਲ, ਸੈਕਟਰੀ ਡਾ ਰਵੀਕਾਂਤ ਗੁਪਤਾ ਤੋਂ ਇਲਾਵਾ ਹੋਰ ਡਾਕਟਰ ਸਾਹਿਬਾਨ ਆਦਿ ਹਾਜ਼ਰ ਸਨ।