ਤਿੰਨ ਮਹੀਨਿਆਂ ਤੋਂ ਤਨਖਾਹਾਂ ਨਾਂ ਮਿਲਣ ਕਾਰਨ ਭੜਕੇ ਜੰਗਲਾਤ ਕਾਮਿਆਂ ਨੇ ਕੀਤਾ ਰੋਸ ਪ੍ਦਰਸ਼ਨ
ਮੁਲਾਜ਼ਮ ਕਾਲੀ ਦਿਵਾਲੀ ਮਨਾਉਣ ਲਈ ਮਜਬੂਰ
ਅਸ਼ੋਕ ਵਰਮਾ
ਬਠਿੰਡਾ, 16 ਅਕਤੂਬਰ 2025: ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਦੇ ਸੱਦੇ ਤੇ 16 ਤੇ 17ਅਤੂਬਰ ਨੂੰ ਪੰਜਾਬ ਦੇ ਵਣ ਮੰਡਲ ਦਫਤਰਾਂ ਅੱਗੇ ਰੋਸ ਪ੍ਰਦਰਸ਼ਨ ਕਰਕੇ ਮੰਗ ਪੱਤਰ ਪੰਜਾਬ ਸਰਕਾਰ ਨੂੰ ਭੇਜਣੇ ਹਨ।ਜਿਸ ਦੇ ਤਹਿਤ ਅੱਜ ਜੰਗਲਾਤ ਵਰਕਰਜ਼ ਯੂਨੀਅਨ ਜ਼ਿਲ੍ਹਾ ਬਠਿੰਡਾ ਵੱਲੋਂ ਅੱਜ ਵਣ ਮੰਡਲ ਦਫਤਰ ਬਠਿੰਡਾ ਦੇ ਦਫਤਰ ਅੱਗੇ ਰੋਸ ਧਰਨਾ ਦਿੱਤਾ ਗਿਆ ਅਤੇ ਵਣ ਮੰਡਲ ਦਫਤਰ ਬਠਿੰਡਾ ਰਾਹੀਂ ਸਰਕਾਰ ਨੂੰ ਮੰਗ ਪੱਤਰ ਭੇਜਿਆ ਗਿਆ।, ਅੱਜ ਦੇ ਧਰਨੇ ਦੀ ਅਗਵਾਈ ਜਿਲ੍ਹਾ ਪ੍ਰਧਾਨ ਰਾਜਪਾਲ ਸਿੰਘ, ਜਸਵਿੰਦਰ ਸਿੰਘ ਬੀੜ ਤਲਾਬ, ਅਮ੍ਰਿਤਪਾਲ ਸਿੰਘ, ਜਸਪਾਲ ਜੱਸੀ ਨੇ ਕੀਤੀ,ਵੱਖ-ਵੱਖ ਰੇਂਜਾਂ ਤੋਂ ਵੱਡੀ ਗਿਣਤੀ ਵਿੱਚ ਜੰਗਲਾਤ ਕਾਂਮੇ ਵਹੀਰਾਂ ਘੱਤ ਕੇ ਇਸ ਧਰਨੇ ਵਿੱਚ ਪੁੱਜੇ| ਜੰਗਲਾਤ ਕਾਮਿਆਂ ਦੀ ਭਰਵੀ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਫੈਡਰੇਸ਼ਨ ਦੇ ਆਗੂ ਕਿਸ਼ੋਰ ਚੰਦ ਗਾਜ਼, ਜੰਗਲਾਤ ਵਰਕਰਜ਼ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਜਸਵੀਰ ਸਿੰਘ ਸੀਰਾ ਨੇ ਕਿਹਾ ਕਿ ਜੰਗਲਾਤ ਵਿਭਾਗ ਵੱਲੋਂ ਲੰਮੇ ਸਮੇਂ ਤੋਂ ਵਿਭਾਗ ਵਿੱਚ 15-15 ਸਾਲਾਂ ਤੋਂ ਕੰਮ ਕਰਦੇ ਆ ਰਹੇ ਹਨ।
ਉਹਨਾਂ ਕਿਹਾ ਕਿ ਉਹਨਾਂ ਨੂੰ ਪੱਕੇ ਕਰਨ ਵਾਸਤੇ ਲਗਾਤਾਰ ਵਿਤਕਰੇਬਾਜ਼ੀ ਕੀਤੀ ਜਾ ਰਹੀ ਹੈ। ਜਿਹੜੇ ਮੁਲਾਜ਼ਮ ਰੈਗੂਲਰ ਕੀਤੇ ਗਏ ਸਨ ਉਹਨਾਂ ਨੂੰ ਤਿੰਨ ਮਹੀਨੇ ਬੀਤ ਜਾਣ ਦੇ ਬਾਵਜੂਦ ਵੀ ਤਨਖਾਹਾਂ ਨਹੀਂ ਦਿੱਤੀਆਂ ਗਈਆਂ ਜਿਨਾਂ ਮੁਲਾਜ਼ਮਾਂ ਨੂੰ ਅਜੇ ਤੱਕ ਤਨਖਾਹਾਂ ਨਾ ਮਿਲੀਆਂ ਹੋਣ ਦਿਵਾਲੀ ਦੇ ਤਿਉਹਾਰ ਕਾਰਨ ਉਹਨਾਂ ਦੇ ਘਰਾਂ ਦੇ ਚੁੱਲੇ ਠੰਡੇ ਪਏ ਹਨ। ਆਗੂਆਂ ਨੇ ਕਿਹਾ ਕਿ ਅੱਜ ਦੇ ਮੰਗ ਪੱਤਰ ਵਿੱਚ ਕੈਬਨਿਟ ਮੰਤਰੀ ਨੂੰ ਇਹ ਮੰਗ ਪੱਤਰ ਭੇਜਿਆ ਗਿਆ ਹੈ ਕਿ ਜੰਗਲਾਤ ਵਿਭਾਗ ਦੇ ਵਰਕਰਾਂ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇ ਅਤੇ ਦਿਹਾੜੀਦਾਰ ਮੁਲਾਜ਼ਮਾਂ ਨੂੰ ਅਤੇ ਨਵੇਂ ਰੈਗੂਲਰ ਕੀਤੇ ਮੁਲਾਜ਼ਮਾਂ ਨੂੰ ਤੁਰੰਤ ਤਨਖਾਹਾਂ ਜਾਰੀ ਕੀਤੀਆਂ ਜਾਣ ਅਤੇ ਬਿਨਾਂ ਕਿਸੇ ਭੇਦਭਾਵ ਦੇ ਬਿਨਾਂ ਸ਼ਰਤ ਇਹਨਾਂ ਕਰਮਚਾਰੀਆਂ ਨੂੰ ਰੈਗੂਲਰ ਕੀਤਾ ਜਾਵੇ।
ਉਹਨਾਂ ਕਿਹਾ ਕਿ ਜੇਕਰ ਆਪ ਜੀ ਵੱਲੋਂ ਇਹਨਾਂ ਮਸਲਿਆਂ ਵੱਲ ਕੋਈ ਧਿਆਨ ਨਾ ਦਿੱਤਾ ਗਿਆ ਤਾਂ ਸੂਬਾ ਕਮੇਟੀ ਦੇ ਫੈਸਲੇ ਅਨੁਸਾਰ 1 ਨਵੰਬਰ 2025 ਨੂੰ ਵਣ ਮੰਤਰੀ ਦੇ ਹਲਕਾ ਭੋਆ ਪਠਾਨਕੋਟ ਵਿਖੇ ਸੂਬਾ ਪੱਧਰੀ ਰੈਲੀ ਕੀਤੀ ਜਾਵੇਗੀ। ਜਿਸ ਵਿੱਚ ਬਠਿੰਡਾ ਤੋਂ ਮੁਲਾਜ਼ਮ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨਗੇ। ਧਰਨੇ ਨੂੰ ਰਾਜਪਾਲ ਸਿੰਘ ਜ਼ਿਲ੍ਹਾ ਪ੍ਰਧਾਨ, ਅੰਮ੍ਰਿਤ ਪਾਲ ਸਿੰਘ ਜ਼ਿਲ੍ਹਾ ਜਨਰਲ ਸਕੱਤਰ ਜਸਵਿੰਦਰ ਸਿੰਘ ਬੀੜ ਤਲਾਬ ਜ਼ਿਲ੍ਹਾ ਵਿੱਤ ਸਕੱਤਰ, ਅਨੋਖਾ ਸਿੰਘ, ਟੇਕ ਸਿੰਘ, ਮੰਗਲ ਮੰਡੀ ਕਲਾ ਜਿਲਾ ਚੇਅਰਮੈਨ, ਗੁਰਮੇਲ ਸਿੰਘ ਰਾਮਪੁਰਾ ਰੇਂਜ ਪ੍ਰਧਾਨ, ਗੁਰਜੀਤ ਸਿੰਘ ਤਲਵੰਡੀ ਰੇਂਜ ਪ੍ਰਧਾਨ, ਰਾਜੂ ਸਿੰਘ ਮਿਨੀ ਜੋ ਚਿੜੀਆ ਘਰ ਰੇਂਜ ਪ੍ਰਧਾਨ, ਮੇਜਰ ਸਿੰਘ ਸਲਾਬਤਪੁਰਾ ਨੇ ਸੰਬੋਧਨ ਕੀਤਾ।