ਮੰਤਰੀ ਸੰਜੀਵ ਅਰੋੜਾ ਨੇ ਨਵ-ਨਿਯੁਕਤ ਰਾਜ ਸਭਾ ਮੈਂਬਰ ਰਜਿੰਦਰ ਗੁਪਤਾ ਨਾਲ ਕੀਤੀ ਮੁਲਾਕਾਤ
ਅਹਿਮ ਮੁੱਦਿਆਂ 'ਤੇ ਹੋਈ ਚਰਚਾ
ਲੁਧਿਆਣਾ, 19 ਅਕਤੂਬਰ 2025: ਪੰਜਾਬ ਕੈਬਨਿਟ ਦੇ ਮੰਤਰੀ ਸੰਜੀਵ ਅਰੋੜਾ ਨੇ ਅੱਜ ਲੁਧਿਆਣਾ ਵਿਖੇ ਨਵ-ਨਿਯੁਕਤ ਰਾਜ ਸਭਾ ਮੈਂਬਰ ਸ੍ਰੀ ਰਜਿੰਦਰ ਗੁਪਤਾ ਦੇ ਗ੍ਰਹਿ ਵਿਖੇ ਮੁਲਾਕਾਤ ਕੀਤੀ।
ਮੰਤਰੀ ਅਰੋੜਾ ਨੇ ਦੱਸਿਆ ਕਿ ਇਹ ਮੁਲਾਕਾਤ ਬਹੁਤ ਹੀ ਸੁਖਾਵੇਂ ਮਾਹੌਲ ਵਿੱਚ ਹੋਈ ਅਤੇ ਦੋਵਾਂ ਨੇ ਇਕੱਠੇ ਨਾਸ਼ਤਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਅਤੇ ਖਾਸ ਕਰਕੇ ਲੁਧਿਆਣਾ ਨਾਲ ਸਬੰਧਤ ਕਈ ਅਹਿਮ ਮੁੱਦਿਆਂ 'ਤੇ ਖੁੱਲ੍ਹ ਕੇ ਵਿਚਾਰ-ਚਰਚਾ ਕੀਤੀ।
ਮੰਤਰੀ ਸੰਜੀਵ ਅਰੋੜਾ ਨੇ ਇਸ ਮੌਕੇ ਸ੍ਰੀ ਰਜਿੰਦਰ ਗੁਪਤਾ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਵਧਾਈਆਂ ਵੀ ਦਿੱਤੀਆਂ। ਦੋਵਾਂ ਆਗੂਆਂ ਦੀ ਇਸ ਮੁਲਾਕਾਤ ਨੂੰ ਪੰਜਾਬ ਦੇ ਉਦਯੋਗ ਅਤੇ ਆਰਥਿਕ ਮਾਮਲਿਆਂ ਨੂੰ ਲੈ ਕੇ ਅਹਿਮ ਮੰਨਿਆ ਜਾ ਰਿਹਾ ਹੈ।