ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਨੂੰ ਰਾਹਤ ਰਾਸ਼ੀ ਵੰਡੀ
ਕਿਹਾ- ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਫਸਲਾਂ ਦੇ ਮੁਆਵਜੇ ਵਜੋਂ 20 ਹਜਾਰ ਰੁਪਏ ਪ੍ਰਤੀ ਏਕੜ ਦਿੱਤਾ
ਰੋਹਿਤ ਗੁਪਤਾ
ਦੀਨਾਨਗਰ/ਗੁਰਦਾਸਪੁਰ, 19 ਅਕਤੂਬਰ ਹਲਕਾ ਇੰਚਾਰਜ ਦੀਨਾਨਗਰ ਸ਼ਮਸ਼ੇਰ ਸਿੰਘ ਵੱਲੋਂ ਅੱਜ ਦੀਨਾਨਗਰ ਦੇ ਹੜ੍ਹ ਪ੍ਰਭਾਵਿਤ ਤਿੰਨ ਪਿੰਡਾਂ ਦੇ 75 ਲਾਭਪਾਤਰੀਆਂ ਨੂੰ 12 ਲੱਖ 38 ਹਜ਼ਾਰ 241 ਰੁਪਏ ਦੀ ਰਾਹਤ ਰਾਸ਼ੀ ਦੇ ਮਨਜ਼ੂਰੀ ਪੱਤਰ ਵੰਡੇ ਗਏ।
ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਮੁਆਵਜਾ ਵੰਡਣ ਮੌਕੇ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਨੇ ਕਿਹਾ ਕਿ ਹੜ ਪਿੰਡਾਂ ਦੇ ਬਾਕੀ ਰਹਿੰਦੇ ਹੜ੍ਹ ਪ੍ਰਭਾਵਿਤ ਲੋਕਾਂ ਦਾ ਡਾਟਾ ਇਕੱਠਾ ਕਰਨ ਦਾ ਕੰਮ ਜਿਵੇਂ ਜਿਵੇਂ ਮੁਕੰਮਲ ਹੁੰਦਾ ਜਾਵੇਗਾ, ਉਸੇ ਤਰ੍ਹਾਂ ਹੀ ਨਾਲ ਦੀ ਨਾਲ ਉਹਨਾਂ ਪ੍ਰਭਾਵਿਤ ਲੋਕਾਂ ਦੇ ਬੈਂਕ ਖਾਤਿਆਂ ਵਿੱਚ ਮੁਆਵਜਾ ਰਾਸ਼ੀ ਪਾ ਦਿੱਤੀ ਜਾਵੇਗੀ।
ਉਹਨਾਂ ਕਿਹਾ ਕਿ ਦੇਸ਼ ਅੰਦਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਇਹ ਪਹਿਲੀ ਸਰਕਾਰ ਹੈ, ਜੋ ਕਿਸਾਨਾਂ ਨੂੰ ਫਸਲਾਂ ਦੇ ਮੁਆਵਜੇ ਵਜੋਂ 20 ਹਜਾਰ ਰੁਪਏ ਪ੍ਰਤੀ ਏਕੜ ਦੇ ਰਹੀ ਹੈ ਅਤੇ ਉਹ ਵੀ ਨੁਕਸਾਨ ਹੋਣ ਦੇ ਸਿਰਫ ਇਕ ਡੇਢ ਮਹੀਨੇ ਦੇ ਅੰਦਰ ਅੰਦਰ ਵੰਡੀ ਜਾ ਰਹੀ ਹੈ ਤਾਂ ਕਿ ਲੋਕਾਂ ਨੂੰ ਹੋਏ ਭਾਰੀ ਨੁਕਸਾਨ ਤੋਂ ਕੁਝ ਰਾਹਤ ਦਿਵਾਈ ਜਾ ਸਕੇ।
ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਹਰ ਵਰਗ ਦੇ ਲੋਕਾਂ ਦੀ ਹਿਤੈਸ਼ੀ ਸਰਕਾਰ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲੋਕਾਂ ਦਾ ਦਰਦ ਚੰਗੀ ਤਰ੍ਹਾਂ ਜਾਣਦੇ ਹਨ ਅਤੇ ਉਸੇ ਅਨੁਸਾਰ ਹੀ ਲੋਕ ਹਿੱਤ ਵਿੱਚ ਕੰਮ ਕਰ ਰਹੇ ਹਨ।
ਉਨ੍ਹਾਂ ਅੱਗੇ ਦੱਸਿਆ ਕਿ ੀਨਾਨਗਰ ਦੇ ਪਿੰਡ ਤਾਜ਼ਪੁਰ ਵਿਖੇ ਕੁੱਲ 68 ਲਾਭਪਾਤਰੀਆਂ ਵਿੱਚੋਂ 25 ਲਾਭਪਾਤਰੀਆਂ ਨੂੰ 4,16,900 ਰੁਪਏ ਵੰਡੇ ਗਏ ਹਨ ਜਦੋਂਕਿ ਪਿੰਡ ਗੰਜਾ ਅਤੇ ਗੰਜੀ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਗੰਜੀ ਪਿੰਡ ਦੇ 179 ਲਾਭਪਾਤਰੀਆਂ ਵਿੱਚੋਂ 30 ਲਾਭਪਾਤਰੀਆਂ ਨੂੰ 4,15, 579 ਰੁਪਏ ਅਤੇ ਪਿੰਡ ਗੰਜਾ ਦੇ 160 ਲਾਭਪਾਤਰੀਆਂ ਵਿੱਚੋਂ 20 ਲਾਭਪਾਤਰੀਆਂ ਨੂੰ 4,05,762 ਲੱਖ ਰੁਪਏ ਵੰਡੇ ਗਏ ਹਨ। ਇਸ ਤਰ੍ਹਾਂ ਅੱਜ ਤਿੰਨ ਪਿੰਡਾਂ ਦੇ ਕੁੱਲ 75 ਲਾਭਪਾਤਰੀਆਂ ਨੂੰ 12, 38, 241 ਰੁਪਏ ( ਬਾਰਾਂ ਲੱਖ, ਅਠੱਤੀ ਹਜਾਰ, ਦੋ ਸੌ ਇਕਤਾਲੀ ਰੁਪਏ) ਵੰਡੇ ਗਏ ਹਨ।