ਸਟੱਬਲ ਬਰਨਿੰਗ ਦੀ ਰੋਕਥਾਮ ਲਈ ਅਧਿਕਾਰੀਆਂ ਵੱਲੋਂ ਪਿੰਡਾਂ ਵਿੱਚ ਲਗਾਤਾਰ ਕੀਤੀ ਜਾ ਰਹੀ ਹੈ ਚੈਕਿੰਗ : ਐਸ.ਡੀ.ਐਮ ਬਟਾਲਾ
ਰੋਹਿਤ ਗੁਪਤਾ
ਬਟਾਲਾ,22 ਅਕਤੂਬਰ ਵਿਕਰਮਜੀਤ ਸਿੰਘ ਪਾਂਥੇ, ਐਸ.ਡੀ.ਐਮ ਬਟਾਲਾ ਵੱਲੋਂ ਸਟੱਬਲ ਬਰਨਿੰਗ ਦੀ ਰੋਕਥਾਮ ਲਈ ਮਾਨਯੋਗ ਸੁਪਰੀਮ ਕੋਰਟ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਝੋਨੇ ਦੀ ਰਹਿੰਦ ਖੂਹੰਦ ਨੂੰ ਅੱਗ ਨਾ ਲਗਾਉਣ ਸਬੰਧੀ ਕਿਸਾਨਾ ਨੂੰ ਅਪੀਲ ਕੀਤੀ ਗਈ ਵਿਭਾਗ ਵੱਲੋ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਅਧਿਕਾਰੀਆਂ ਵੱਲੋਂ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ ਤਾਂ ਜੋ ਪਿੰਡਾਂ ਵਿੱਚ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲੱਗੇ ਜੇਕਰ ਕੋਈ ਵਿਅਕਤੀ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਂਦਾ ਪਾਇਆ ਗਿਆ ਉਸ ਖਿਲਾਫ ਨਿਯਮਾ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ ਅਤੇ ਜਮਾਂਬੰਦੀ ਵਿੱਚ ਲਾਲ ਸਿਆਹੀ ਨਾਲ ਹਵਾਲਾ ਵੀ ਦਿੱਤਾ ਜਾਵੇਗਾ।
ਐਸ.ਡੀ.ਐਮ ਨੇ ਇਹ ਵੀ ਦੱਸਿਆ ਕਿ ਝੋਨੇ ਦੀ ਰਹਿੰਦ ਖੂੰਹਦ ਦੀ ਸਾਂਭ ਸੰਭਾਲ ਲਈ ਖੇਤੀਬਾੜੀ ਵਿਭਾਗ ਵੱਲੋਂ ਬੇਲਰ, ਸੁਪਰਸੀਡਰ ਆਦਿ ਬਿਨਾ ਕਿਸੇ ਖਰਚੇ ਦੇ ਮੁਹੱਈਆਂ ਕਰਵਾਈਆਂ ਜਾ ਰਹੀਆਂ ਹਨ ਜਿਸ ਵੀ ਕਿਸਾਨ ਨੂੰ ਉਕਤ ਮਸ਼ੀਨਾ ਦੀ ਜਰੂਰਤ ਹੈ ਉਹ ਆਪਣੇ ਹਲਕੇ ਦੇ ਸਬੰਧਤ ਖੇਤੀਬਾੜੀ ਅਫਸਰ ਨਾਲ ਸੰਪਰਕ ਕਰਕੇ ਲੈ ਸਕਦਾ ਹੈ।
ਇਸ ਤੋ ਬੇਲਜ ਦੀ ਸਾਂਭ ਲਈ ਬਲਾਕ ਵਿਕਾਸ ਤੇ ਪੰਚਾਇਤ ਅਫਸਰਾਂ ਵੱਲੋਂ ਜਗ੍ਹਾ ਉਪਲਬਧ ਕੀਤੀਆਂ ਗਈਆਂ ਹਨ।
ਉਨ੍ਹਾਂ ਕਿਹਾ ਕਿ ਜੇਕਰ ਕਿਸੇ ਕਿਸਾਨ ਨੂੰ ਬੇਲਜ ਦੀ ਸਾਂਭ ਲਈ ਜਗ੍ਹਾ ਦੀ ਜਰੂਰਤ ਹੈ ਤਾਂ ਉਹ ਆਪਣੇ ਹਲਕੇ ਦੇ ਬਲਾਕ ਵਿਕਾਸ ਤੇ ਪੰਚਾਇਤ ਅਫਸਰ ਨਾਲ ਸੰਪਰਕ ਕਰ ਸਕਦਾ ਹੈ।