ਮਾਤਾ ਸਾਹਿਬ ਕੌਰ ਜੀ ਦੇ ਚਰਨਾਂ ਦੇ ਇਤਿਹਾਸਕ ਜੋੜਾ ਸਾਹਿਬ “ ਚਰਣ ਸੁਹਾਵੇ “ ਯਾਤਰਾ ਨਗਰ ਕੀਰਤਨ ਦੇ ਰੂਪ ਤਖ਼ਤ ਪਟਨਾ ਸਾਹਿਬ ਲਈ ਰਵਾਨਾ: ਹਰਮੀਤ ਸਿੰਘ ਕਾਲਕਾ
ਨਵੀਂ ਦਿੱਲੀ 23 ਅਕਤੂਬਰ (ਮਨਮੋਹਨ ਸਿੰਘ) ਸਰਦਾਰ ਹਰਮੀਤ ਸਿੰਘ ਕਾਲਕਾ ਪ੍ਰਧਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦੱਸਿਆ ਹੈ ਕਿ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵੱਲੋਂ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਖ਼ਾਲਸੇ ਦੀ ਮਾਤਾ, ਮਾਤਾ ਸਾਹਿਬ ਕੌਰ ਜੀ ਦੇ ਚਰਨਾਂ ਦੇ ਇਤਿਹਾਸਕ ਜੋੜਾ ਸਾਹਿਬ ਤਖ਼ਤ ਸ੍ਰੀ ਹਰਿਮੰਦਰ ਜੀ, ਪਟਨਾ ਸਾਹਿਬ ਜੀ ਵਿਖੇ ਸੁਸ਼ੋਭਿਤ ਕਰਨ ਲਈ “ ਚਰਣ ਸੁਹਾਵੇ “ ਯਾਤਰਾ ਨਗਰ ਕੀਰਤਨ ਦੇ ਰੂਪ ਵਿੱਚ ਅੱਜ ਗੁਰਦੁਆਰਾ ਮੋਤੀ ਬਾਗ ਸਾਹਿਬ ਤੋਂ ਤਖ਼ਤ ਪਟਨਾ ਸਾਹਿਬ ਲਈ ਰਵਾਨਾ ਕੀਤੀ ਗਈ । ਇਸ ਮੌਕੇ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਹਾਜ਼ਰੀਆਂ ਭਰੀਆਂ। ਇਹ ਯਾਤਰਾ ਦਿੱਲੀ ਵਿੱਚ ਆਰ. ਕੇ.ਪੁਰਮ, ਸਫ਼ਦਰਜੰਗ, ਗ੍ਰੀਨ ਪਾਰਕ,ਮਾਲਵੀਆ ਨਗਰ,ਜੀ.ਕੇ.-੨ , ਕਾਲਕਾ ਜੀ , ਗੋਵਿੰਦਪੁਰੀ, ਕਾਲਕਾ ਜੀ , ਬਦਰਪੁਰ ਦੇ ਰਸਤੇ ਹੁੰਦੀ ਹੋਈ ਰਾਤ ਦਾ ਵਿਸ਼ਰਾਮ ਫਰੀਦਾਬਾਦ ਵਿਖੇ ਕਰੇਗੀ ।
ਇਸ ਤੋਂ ਇਲਾਵਾ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਦੱਸਿਆ ਕਿ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਮਾਤਾ ਸਾਹਿਬ ਕੌਰ ਜੀ ਦੇ ਚਰਨਾਂ ਦੇ ਇਤਿਹਾਸਿਕ ਜੋੜਾ ਸਾਹਿਬ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਸੁਸ਼ੋਭਿਤ ਕਰਨ ਦੀ ਇਤਿਹਾਸਿਕ ਯਾਤਰਾ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਮੋਤੀ ਬਾਗ਼ ਸਾਹਿਬ ਜੀ ਵਿਖੇ ਕਲ ਇਕ ਵਿਸ਼ੇਸ ਗੁਰਮਿਤ ਸਮਾਗਮ ਕਰਵਾਇਆ ਗਿਆ। ਇਸ ਵਿਸ਼ੇਸ਼ ਸਮਾਗਮ ਮੌਕੇ ਇਤਿਹਾਸਿਕ ਜੋੜਿਆਂ ਦੇ ਦਰਸ਼ਨ ਕੀਤੇ ਅਤੇ ਇਸ ਵਿਸ਼ੇਸ਼ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀਆਂ ਭਰੀਆਂ ।
ਇਸ ਮੌਕੇ ਕੇਂਦਰੀ ਮੰਤਰੀ ਸ. ਹਰਦੀਪ ਸਿੰਘ ਪੁਰੀ,ਦਿੱਲੀ ਦੀ ਮੁੱਖ ਮੰਤਰੀ ਸ੍ਰੀਮਤੀ ਰੇਖਾ ਗੁਪਤਾ, ਦਿੱਲੀ ਸਰਕਾਰ ਦੇ ਕੈਬਨਿਟ ਮੰਤਰੀ ਸ. ਮਨਜਿੰਦਰ ਸਿੰਘ ਸਿਰਸਾ, ਮੈਂਬਰ ਪਾਰਲੀਮੈਂਟ ਬਾਂਸੁਰੀ ਸਵਰਾਜ ਅਤੇ ਹੋਰ ਪਤਵੰਤੇ ਸੱਜਣਾਂ ਨੂੰ ਸਨਮਾਨਿਤ ਕੀਤਾ ਗਿਆ ।