ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ
ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਗੀਤਾ ਕਾਲੋਨੀ ਦਿੱਲੀ ਤੋਂ ਅਗਲੇ ਪੜਾਅ ਗੁਰਦੁਆਰਾ ਨਾਨਕ ਪਿਆਓ ਸਾਹਿਬ ਦਿੱਲੀ ਲਈ ਰਵਾਨਾ
ਅੰਮ੍ਰਿਤਸਰ, 24 ਅਕਤੂਬਰ-
ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਡੇਰਾ ਬਾਬਾ ਕਰਮ ਸਿੰਘ ਗੀਤਾ ਕਾਲੋਨੀ ਦਿੱਲੀ ਤੋਂ ਅਗਲੇ ਪੜਾਅ ਗੁਰਦੁਆਰਾ ਨਾਨਕ ਪਿਆਓ ਸਾਹਿਬ ਦਿੱਲੀ ਲਈ ਰਵਾਨਾ ਹੋਇਆ।
ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਸਜੇ ਧਾਰਮਿਕ ਦੀਵਾਨ ’ਚ ਸ੍ਰੀ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਨੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਦੇ ਇਤਿਹਾਸ ਨੂੰ ਸੰਗਤਾਂ ਨਾਲ ਸਾਂਝਾ ਕੀਤਾ। ਉਨ੍ਹਾਂ ਸੰਗਤਾਂ ਨੂੰ ਸ਼ਹੀਦੀ ਸ਼ਤਾਬਦੀ ਦੇ ਸਮਾਗਮਾਂ ਸਮੇਂ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਪ੍ਰੇਰਣਾ ਵੀ ਕੀਤੀ।
ਨਗਰ ਕੀਰਤਨ ਦੀ ਰਵਾਨਗੀ ਮੌਕੇ ਗੁਰਦੁਆਰਾ ਡੇਰਾ ਬਾਬਾ ਕਰਮ ਸਿੰਘ ਦੇ ਮੁੱਖ ਸੇਵਾਦਾਰ ਬਾਬਾ ਅਮਰਦੀਪ ਸਿੰਘ ਨੇ ਪੰਜ ਪਿਆਰੇ ਸਾਹਿਬਾਨ ਅਤੇ ਹਾਜ਼ਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਦਿੱਤੇ। ਨਗਰ ਕੀਰਤਨ ਗੁਰਦੁਆਰਾ ਡੇਰਾ ਬਾਬਾ ਕਰਮ ਸਿੰਘ ਤੋਂ ਚੱਲ ਕੇ ਗੁਰਦੁਆਰਾ ਸ਼ਹੀਦ ਕੁਰੰਜਾ, ਸ਼ੀਲਮਪੁਰ, ਲੋਨੀ ਰੋਡ, ਭਜਨਪੁਰਾ, ਵਜੀਰਾਬਾਦ ਤੋਂ ਹੁੰਦਾ ਹੋਇਆ ਗੁਰਦੁਆਰਾ ਨਾਨਕ ਪਿਆਓ ਸਾਹਿਬ ਵਿਖੇ ਪੁੱਜਾ। ਰਸਤੇ ਵਿਚ ਵੱਖ-ਵੱਖ ਪੜਾਵਾਂ ’ਤੇ ਸੰਗਤਾਂ ਨੇ ਸ਼ਰਧਾ ਨਾਲ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ।
ਇਸ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਸ. ਪਰਮਜੀਤ ਸਿੰਘ ਸਰਨਾ ਤੇ ਸ. ਮਨਜੀਤ ਸਿੰਘ ਜੀਕੇ, ਸ਼੍ਰੋਮਣੀ ਕਮੇਟੀ ਮੈਂਬਰ ਸ. ਗੁਰਮਿੰਦਰ ਸਿੰਘ ਮਠਾਰੂ, ਸ. ਹਰਮਨਜੀਤ ਸਿੰਘ, ਮੀਤ ਸਕੱਤਰ ਸ. ਸੁਖਬੀਰ ਸਿੰਘ, ਵਧੀਕ ਮੈਨੇਜਰ ਸ. ਜਸਬੀਰ ਸਿੰਘ, ਸ. ਕੁਲਵੰਤ ਸਿੰਘ ਬਾਠ, ਸ. ਗੁਰਚਰਨ ਸਿੰਘ, ਸ. ਕਰਤਾਰ ਸਿੰਘ ਚਾਵਲਾ, ਸ. ਜਤਿੰਦਰ ਸਿੰਘ ਸੋਨੂੰ, ਸ. ਕੁਲਵਿੰਦਰ ਸਿੰਘ, ਸ. ਤਰਜੀਤ ਸਿੰਘ ਨਾਗੀ, ਸ. ਹਰਭਜਨ ਸਿੰਘ ਭੱਲਾ, ਸ. ਗੁਰਮੀਤ ਸਿੰਘ ਕੋਹਲੀ, ਸ. ਹਰਦੀਪ ਸਿੰਘ, ਸ. ਗਗਨਦੀਪ ਸਿੰਘ, ਸ. ਮਹਿੰਦਰ ਸਿੰਘ, ਸ. ਜਗਜੀਤ ਸਿੰਘ, ਸ. ਹਰਵਿੰਦਰ ਸਿੰਘ ਕਬੂਲਨਗਰ, ਸ. ਇਕਬਾਲ ਸਿੰਘ ਮੰਡੋਲੀ, ਸ. ਅਮਰਪ੍ਰੀਤ ਸਿੰਘ ਸੰਨੀ, ਬੀਬੀ ਜਸਬੀਰ ਕੌਰ, ਸ. ਪ੍ਰਨੀਤ ਸਿੰਘ ਰੇਖੀ, ਸ. ਇੰਦਰਪਾਲ ਸਿੰਘ, ਸ. ਕਰਮਜੀਤ ਸਿੰਘ, ਸ. ਅਮਨ ਸਿੰਘ ਭਾਟੀਆ, ਸੁਪਰਵਾਈਜ਼ਰ ਸ. ਦਰਸ਼ਨ ਸਿੰਘ, ਸ. ਭੁਪਿੰਦਰ ਸਿੰਘ, ਸ. ਮੋਹਨਦੀਪ ਸਿੰਘ, ਸ. ਮਿਲਖਾ ਸਿੰਘ, ਸ. ਹਰਪ੍ਰੀਤ ਸਿੰਘ ਜੰਡਿਆਲਾ, ਮੀਤ ਮੈਨੇਜਰ ਸ. ਅਮਰਜੀਤ ਸਿੰਘ, ਸ. ਜਗਦੀਪ ਸਿੰਘ ਮਾਛੀਨੰਗਲ, ਸਿੱਖ ਮਿਸ਼ਨ ਦਿੱਲੀ ਦੇ ਇੰਚਾਰਜ ਸ. ਮਨਵੀਤ ਸਿੰਘ, ਸ. ਜਸਬੀਰ ਸਿੰਘ ਜੱਸੀ, ਸ. ਸਰਬਜੀਤ ਸਿੰਘ ਰਮਦਾਸ, ਪ੍ਰਚਾਰਕ ਭਾਈ ਪ੍ਰਭ ਸਿੰਘ ਸਮੇਤ ਵੱਡੀ ਗਿਣਤੀ ਸੰਗਤਾਂ ਹਾਜ਼ਰ ਸਨ।