ਨਾਨਕ ਸਿੰਘ ਨੇ ਰੂਪਨਗਰ ਰੇਂਜ ਦੇ ਡੀਆਈਜੀ ਵਜੋਂ ਅਹੁਦਾ ਸੰਭਾਲਿਆ
ਰੂਪਨਗਰ, 24 ਅਕਤੂਬਰ: ਸੀਨੀਅਰ ਆਈਪੀਐੱਸ ਅਧਿਕਾਰੀ ਸ. ਨਾਨਕ ਸਿੰਘ ਨੇ ਅੱਜ ਰੂਪਨਗਰ ਰੇਂਜ ਦੇ ਡੀਆਈਜੀ ਵਜੋਂ ਆਪਣਾ ਅਹੁਦਾ ਸੰਭਾਲ ਲਿਆ। ਇਸ ਮੌਕੇ ਐੱਸਐੱਸਪੀ ਸ. ਗੁਲਨੀਤ ਸਿੰਘ ਖੁਰਾਣਾ ਅਤੇ ਐੱਸਪੀ ਸ਼੍ਰੀ ਅਰਵਿੰਦ ਮੀਨਾ ਨੇ ਉਨ੍ਹਾਂ ਦਾ ਸਵਾਗਤ ਕੀਤਾ।
ਇਸ ਮੌਕੇ ਸ. ਨਾਨਕ ਸਿੰਘ ਨੇ ਆਖਿਆ ਕਿ ਰੂਪਨਗਰ ਰੇਂਜ ਦੇ ਜ਼ਿਲ੍ਹਿਆਂ ਅੰਦਰ ਲੋਕਾਂ ਨੂੰ ਬਿਹਤਰ, ਸਮਾਂਬੱਧ ਤੇ ਪਾਰਦਰਸ਼ੀ ਪੁਲੀਸ ਸੇਵਾਵਾਂ ਪ੍ਰਦਾਨ ਕਰਵਾਉਣ ਸਮੇਤ ਨਸ਼ਾ ਮੁਕਤ ਸਮਾਜ ਸਿਰਜਣ ਲਈ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਸਖ਼ਤੀ ਨਾਲ ਨੱਥ ਪਾਉਣਾ ਉਨ੍ਹਾਂ ਦੀ ਮੁੱਢਲੀ ਤਰਜੀਹ ਹੋਵੇਗੀ।
ਡੀਆਈਜੀ ਸ. ਨਾਨਕ ਸਿੰਘ ਨੇ ਅੱਗੇ ਕਿਹਾ ਕਿ ਰੂਪਨਗਰ ਸ਼ਹਿਰ ਸਮੇਤ ਬਾਕੀ ਜ਼ਿਲ੍ਹਿਆਂ ਅੰਦਰ ਟਰੈਫਿਕ ਵਿਵਸਥਾ ਨੂੰ ਸੁਧਾਰਨ ਅਤੇ ਲੋਕਾਂ ਦੀਆਂ ਪੁਲੀਸ ਵਿਭਾਗ ਨਾਲ ਸਬੰਧਿਤ ਸਮੱਸਿਆਵਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੁਲੀਸ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਪਾਬੰਦ ਹੈ।
ਉਨ੍ਹਾਂ ਅੱਗੇ ਕਿਹਾ ਕਿ ਪੁਲੀਸ ਲੋਕਾਂ ਦੀ ਰਾਖੀ ਅਤੇ ਅਮਨ ਕਾਨੂੰਨ ਦੀ ਸਥਿਤੀ ਬਣਾ ਕੇ ਰੱਖਣ ਲਈ 24 ਘੰਟੇ ਮੁਸਤੈਦ ਰਹੇਗੀ ਅਤੇ ਗੈਂਗਸਟਰਾਂ ਤੇ ਸਮਾਜ ਵਿਰੋਧੀ ਤੱਤਾਂ ਨਾਲ ਸਖ਼ਤੀ ਨਾਲ ਨਜਿੱਠੇਗੀ।