ਨਵੇਂ ਚੁਣੇ ਗਏ ਰਾਜ ਸਭਾ ਮੈਂਬਰ ਰਜਿੰਦਰ ਗੁਪਤਾ ਨੇ ਭਾਰਤ ਦੇ ਉਪ-ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ
ਬਾਬੂਸ਼ਾਹੀ ਬਿਊਰੋ
ਨਵੀਂ ਦਿੱਲੀ, 23 ਅਕਤੂਬਰ 2025:
ਨਵੇਂ ਚੁਣੇ ਗਏ ਰਾਜ ਸਭਾ ਮੈਂਬਰ ਰਜਿੰਦਰ ਗੁਪਤਾ ਨੇ ਅੱਜ ਭਾਰਤ ਦੇ ਉਪ-ਰਾਸ਼ਟਰਪਤੀ ਸ਼੍ਰੀ ਸੀ.ਪੀ. ਰਾਧਾਕ੍ਰਿਸ਼ਨਨ ਨਾਲ ਸ਼ਿਸ਼ਟਾਚਾਰ ਮੁਲਾਕਾਤ ਕੀਤੀ।
ਮੁਲਾਕਾਤ ਦੌਰਾਨ ਸ਼੍ਰੀ ਗੁਪਤਾ ਨੇ ਉਪ-ਰਾਸ਼ਟਰਪਤੀ ਪ੍ਰਤੀ ਸਤਿਕਾਰ ਪਰਗਟ ਕੀਤਾ ਅਤੇ ਆਪਣੀ ਸੰਸਦੀ ਯਾਤਰਾ ਦੀ ਸ਼ੁਰੂਆਤ 'ਤੇ ਉਨ੍ਹਾਂ ਦਾ ਮਾਰਗਦਰਸ਼ਨ ਅਤੇ ਅਸੀਸਾਂ ਪ੍ਰਾਪਤ ਕੀਤੀਆਂ। ਇਸ ਮੌਕੇ ਗੁਪਤਾ ਦੀ ਪਤਨੀ ਸ਼੍ਰੀਮਤੀ ਮਧੁ ਗੁਪਤਾ ਵੀ ਉਨ੍ਹਾਂ ਦੇ ਨਾਲ ਸਨ।
ਇਹ ਮੁਲਾਕਾਤ 16 ਅਕਤੂਬਰ 2025 ਨੂੰ ਪੰਜਾਬ ਤੋਂ ਰਾਜ ਸਭਾ ਲਈ ਬਿਨਾਂ ਮੁਕਾਬਲੇ ਚੁਣੇ ਜਾਣ ਤੋਂ ਬਾਅਦ ਸ਼੍ਰੀ ਗੁਪਤਾ ਦੀ ਪਹਿਲੀ ਰਸਮੀ ਮਿਲਣੀ ਸੀ।
ਗੁਪਤਾ ਨੇ ਉਪ-ਰਾਸ਼ਟਰਪਤੀ ਵੱਲੋਂ ਕੀਤੇ ਗਰਮਜੋਸ਼ੀ ਭਰੇ ਸਵਾਗਤ ਅਤੇ ਹੌਸਲਾ-ਅਫਜ਼ਾਈ ਵਾਲੇ ਸ਼ਬਦਾਂ ਲਈ ਧੰਨਵਾਦ ਪ੍ਰਗਟਾਇਆ।
ਮੁਲਾਕਾਤ ਤੋਂ ਬਾਅਦ ਗੁਪਤਾ ਨੇ ਕਿਹਾ ਕਿ ਉਹ “ਉਪ-ਰਾਸ਼ਟਰਪਤੀ ਦੇ ਅਸੀਸ ਪ੍ਰਾਪਤ ਕਰਕੇ ਆਪਣੇ ਆਪ ਨੂੰ ਬਹੁਤ ਮਾਣਵਾਨ ਮਹਿਸੂਸ ਕਰ ਰਹੇ ਹਨ” ਅਤੇ ਉਨ੍ਹਾਂ ਨੇ ਪੰਜਾਬ ਦੇ ਲੋਕਾਂ ਦੀ ਭਲਾਈ ਤੇ ਦੇਸ਼ ਦੀ ਤਰੱਕੀ ਲਈ ਕੰਮ ਕਰਨ ਦੇ ਆਪਣੇ ਸੰਕਲਪ ਨੂੰ ਦੁਹਰਾਇਆ।
ਰਜਿੰਦਰ ਗੁਪਤਾ, ਜੋ ਕਿ ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ Emeritus ਹਨ, ਭਾਰਤ ਦੇ ਪ੍ਰਸਿੱਧ ਉਦਯੋਗਪਤੀਆਂ ਵਿੱਚੋਂ ਇੱਕ ਹਨ। ਉਨ੍ਹਾਂ ਦਾ ਟੈਕਸਟਾਈਲ ਅਤੇ ਪੇਪਰ ਉਦਯੋਗ ਦੇ ਖੇਤਰ ਵਿੱਚ ਮਹੱਤਵਪੂਰਨ ਯੋਗਦਾਨ ਰਿਹਾ ਹੈ। ਉਨ੍ਹਾਂ ਦੀ ਅਗਵਾਈ ਹੇਠ ਟ੍ਰਾਈਡੈਂਟ ਗਰੁੱਪ ਇੱਕ ਵਿਸ਼ਵ ਪੱਧਰੀ ਬ੍ਰਾਂਡ ਵਜੋਂ ਉਭਰਿਆ ਹੈ, ਜੋ ਨਵੀਨਤਾ, ਟਿਕਾਊ ਵਿਕਾਸ ਅਤੇ ਉਦਯੋਗਕ ਪ੍ਰਗਤੀ ਦਾ ਪ੍ਰਤੀਕ ਹੈ।
ਰਜਿੰਦਰ ਗੁਪਤਾ ਦੀ ਰਾਜ ਸਭਾ ਵਿੱਚ ਨਿਯੁਕਤੀ ਨੂੰ ਪੰਜਾਬ ਦੀ ਉਦਯੋਗਕ ਤਰੱਕੀ, ਵਪਾਰ ਅਤੇ ਰੋਜ਼ਗਾਰ ਸਿਰਜਣਾ ਨਾਲ ਜੁੜੇ ਮੁੱਦਿਆਂ ਨੂੰ ਰਾਸ਼ਟਰੀ ਪੱਧਰ 'ਤੇ ਮਜ਼ਬੂਤੀ ਨਾਲ ਉਠਾਉਣ ਵੱਲ ਇੱਕ ਮਹੱਤਵਪੂਰਨ ਕਦਮ ਵਜੋਂ ਦੇਖਿਆ ਜਾ ਰਿਹਾ ਹੈ।
ਸਬੰਧਤ ਖਬਰਾਂ ਦੇ ਲਿੰਕ ਵੀ ਕਲਿੱਕ ਕਰ ਕੇ ਦੇਖੋ: