ਲੁਧਿਆਣਾ ਪੁਲਿਸ ਵੱਲੋਂ ਹੜ ਪੀੜਤਾਂ ਲਈ ਰਜਾਈਆਂ ਭੇਜੀਆਂ
ਸੁਖਮਿੰਦਰ ਭੰਗੂ
ਲੁਧਿਆਣਾ 24 ਅਕਤੂਬਰ 2025- ਕਮਿਸ਼ਨਰ ਪੁਲਿਸ ਲੁਧਿਆਣਾ ਸਵਪਨ ਸ਼ਰਮਾ ਆਈ.ਪੀ.ਐਸ., ਕਮਿਸ਼ਨਰ ਪੁਲਿਸ ਲੁਧਿਆਣਾ ਅਤੇ ਰੁਪਿੰਦਰ ਸਿੰਘ ਆਈ.ਪੀ.ਐਸ., ਡਿਪਟੀ ਕਮਿਸ਼ਨਰ ਪੁਲਿਸ, ਸਿਟੀ/ਦਿਹਾਤੀ ਲੁਧਿਆਣਾ ਵੱਲੋਂ ਸਤਿਗੁਰੂ ਰਵਿਦਾਸ ਵੈਲਫੇਅਰ ਅਤੇ ਐਜੁਕੇਸ਼ਨਲ ਸੁਸਾਇਟੀ ਲੁਧਿਆਣਾ ਅਤੇ ਭਗਵਾਨ ਮਹਾਂਵੀਰ ਸੇਵਾ ਸੰਸਥਾਨ ਲੁਧਿਆਣਾ ਦੇ ਸਹਿਯੋਗ ਨਾਲ ਇੱਕ ਰਜਾਈਆਂ ਨਾਲ ਭਰਿਆ ਟਰੱਕ ਹੜ ਪੀੜਤਾ ਦੀ ਸਹਾਇਤਾ ਲਈ ਜਿਲ੍ਹਾ ਫਿਰੋਜ਼ਪੁਰ ਦੇ ਪ੍ਰਭਾਵਿਤ ਪਿੰਡਾਂ ਦੇ ਲੋੜਵੰਦ ਲੋਕਾਂ ਲਈ ਦਫ਼ਤਰ ਕਮਿਸ਼ਨਰ ਪੁਲਿਸ ਲੁਧਿਆਣਾ ਤੋਂ ਰਵਾਨਾ ਕੀਤਾ ਗਿਆ। ਇਸ ਮੌਕੇ ‘ਤੇ ਗੁਰਦੇਵ ਸਿੰਘ ਮੁੱਖ ਕਲਰਕ, ਏ.ਐਸ.ਆਈ ਕੁਲਦੀਪ ਸਿੰਘ, ਏ.ਐਸ.ਆਈ ਸੁਖਦੇਵ ਸਿੰਘ, ਕਮਲ ਕੁਮਾਰ ਕਟਾਰੀਆ, ਕਰਮਜੀਤ ਸਿੰਘ, ਰਾਕੇਸ਼ ਜੈਨ ਅਤੇ ਤਜਿੰਦਰ ਸਿੰਘ ਮੌਜੂਦ ਸਨ। ਜਿਨ੍ਹਾਂ ਨੇ ਹੜ ਪੀੜਤਾਂ ਪ੍ਰਤੀ ਆਪਣੀ ਸਮਾਜਿਕ ਜ਼ਿੰਮੇਵਾਰੀ ਨਿਭਾਉਂਦੇ ਹੋਏ ਸਹਿਯੋਗ ਦੇ ਜਜ਼ਬੇ ਦਾ ਪ੍ਰਗਟਾਵਾ ਕੀਤਾ।