ਇਕ ਨਹੀਂ ਹਜ਼ਾਰ ਵਾਰੀ ਪੰਥ ਅੱਗੇ ਸੀਸ ਨਿਵਾਉਂਦਾ ਹਾਂ: ਗਿਆਨੀ ਕੁਲਦੀਪ ਸਿੰਘ ਗਡਗੱਜ
ਬਾਬੂਸ਼ਾਹੀ ਨੈਟਵਰਕ
ਸ੍ਰੀ ਆਨੰਦਪੁਰ ਸਾਹਿਬ, 25 ਅਕਤੂਬਰ, 2025: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗਡਗੱਜ ਨੇ ਕਿਹਾ ਹੈ ਕਿ ਉਹ ਇਕ ਨਹੀਂ ਹਜ਼ਾਰ ਵਾਰੀ ਪੰਥ ਅੱਗੇ ਸੀਸ ਨਿਵਾਉਂਦੇ ਹਨ।
ਅੱਜ ਇਥੇ ਰੱਖੇ ਦਸਤਾਰਬੰਦੀ ਸਮਾਗਮ ਵਿਚ ਸੰਬੋਧਨ ਕਰਦਿਆਂ ਗਿਆਨੀ ਕੁਲਦੀਪ ਸਿੰਘ ਗਡਗੱਜ ਨੇ ਕਿਹਾ ਕਿ ਅਸੀਂ ਪੰਥਕ ਏਕਤਾ ਕਾਇਮ ਰੱਖਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਮਾਝੇ ਵਿਚ ਸਾਡੇ ਭਰਾਵਾਂ ਨੂੰ ਵਰਗਲਾਇਆ ਜਾ ਰਿਹਾ ਹੈ ਪਰ ਅਸੀਂ ਪੂਰਨ ਏਕਤਾ ਦੇ ਯਤਨ ਕਰਾਂਗੇ।
ਇਸ ਮੌਕੇ ਤਖ਼ਤ ਸ੍ਰੀ ਪਟਨਾ ਸਾਹਿਬ, ਤਖ਼ਤ ਸ੍ਰੀ ਹਜ਼ੂਰ ਸਾਹਿਬ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰਾਂ ਅਤੇ ਸ੍ਰੀ ਦਰਬਾਰ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਤੋਂ ਇਲਾਵਾ ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਤੇ ਹੋਰ ਪੰਥਕ ਜਥੇਬੰਦੀਆਂ ਦੇ ਮੁਖੀਆਂ ਨੇ ਗਿਆਨੀ ਕੁਲਦੀਪ ਸਿੰਘ ਗਡਗੱਜ ਨੂੰ ਦਸਤਾਰ ਭੇਂਟ ਕੀਤੀ।