ਮਹਿੰਗਾਈ ਭੱਤੇ ਨੂੰ ਤਰਸੇ ਪੰਜਾਬ ਦੇ ਮੁਲਾਜ਼ਮ : ਅਮਨਦੀਪ ਸ਼ਰਮਾ
ਦੀਵਾਲੀ ਤੇ ਵੀ ਹੋਏ ਨਰਾਜ ਮੁਲਾਜ਼ਮ-ਬਰੇ।
ਪੰਜਾਬ ਦੇ ਆਈ ਏ ਐਸ, ਆਈ ਪੀ ਐਸ ਅਫਸਰਾਂ ਨੂੰ ਮਿਲ ਰਿਹਾ ਹੈ ਪੂਰਾ ਮਹਿੰਗਾਈ ਭੱਤਾ-ਦੁਆਬੀਆ
ਚੰਡੀਗੜ੍ਹ : ਮੁੱਖ ਅਧਿਆਪਕ ਤੇ ਕੇਂਦਰ ਮੁੱਖ ਅਧਿਆਪਕ ਜਥੇਬੰਦੀ ਪੰਜਾਬ ਵੱਲੋਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮਹਿੰਗਾਈ ਭੱਤੇ ਦੀਆਂ ਪੈਡਿੰਗ ਕਿਸਤਾ ਤੁਰੰਤ ਜਾਰੀ ਕੀਤੀਆ ਜਾਣ। ਜਥੇਬੰਦੀ ਪੰਜਾਬ ਦੇ ਸੂਬਾ ਪ੍ਰਧਾਨ ਅਮਨਦੀਪ ਸ਼ਰਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਆਪਣੇ ਮੁਲਾਜ਼ਮਾਂ ਨੂੰ ਸਿਰਫ 42% ਹੀ ਮਹਿੰਗਾਈ ਭੱਤਾ ਦਿੱਤਾ ਜਾ ਰਿਹਾ ਹੈ ਜਦੋਂ ਕਿ ਕੇਂਦਰ ਗੋਰਮਿੰਟ ਵੱਲੋਂ ਇਹ ਭੱਤਾ 58% ਦਿੱਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਦੀਵਾਲੀ ਵਰਗੇ ਤਿਉਹਾਰ ਤੇ ਵੀ ਪੰਜਾਬ ਸਰਕਾਰ ਆਪਣੇ ਮੁਲਾਜ਼ਮਾਂ ਲਈ ਮਹਿੰਗਾਈ ਭੱਤੇ ਦੀ ਕਿਸਤ ਜਾਰੀ ਨਹੀਂ ਕੀਤੀ।
ਜਥੇਬੰਦੀ ਪੰਜਾਬ ਦੇ ਸੂਬਾ ਸਰਪ੍ਰਸਤ ਗੁਰਮੇਲ ਸਿੰਘ ਬਰੇ ,ਸਤਿੰਦਰ ਸਿੰਘ ਦੁਆਬੀਆ ਨੇ ਮੰਗ ਕੀਤੀ ਕਿ ਪੰਜਾਬ ਭਰ ਦੇ ਸਮੁੱਚੇ ਮੁਲਾਜ਼ਮਾਂ ਲਈ ਮਹਿੰਗਾਈ ਭੱਤੇ ਦੀ ਕਿਸਤ ਜਾਰੀ ਕੀਤੀ ਜਾਵੇ। ਉਹਨਾਂ ਕਿਹਾ ਕਿ ਇਸ ਤੋਂ ਪਹਿਲਾਂ ਕੇਂਦਰ ਸਰਕਾਰ ਵੱਲੋਂ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਜਾਰੀ ਹੋਣ ਦੇ ਨਾਲ ਹੀ ਪੰਜਾਬ ਸਰਕਾਰ ਵੱਲੋਂ ਵੀ ਮਹਿੰਗਾਈ ਭੱਤੇ ਦੀ ਕਿਸਤ ਜਾਰੀ ਕਰ ਦਿੱਤੀ ਜਾਂਦੀ ਸੀ।
ਜਥੇਬੰਦੀ ਪੰਜਾਬ ਦੇ ਸੂਬਾ ਉਪ ਪ੍ਰਧਾਨ ਬਲਜੀਤ ਸਿੰਘ ਗੁਰਦਾਸਪੁਰ, ਰਗਵਿੰਦਰ ਸਿੰਘ ਧੂਲਕਾ, ਰਕੇਸ਼ ਗੋਇਲ ਬਰੇਟਾ,ਭਗਵੰਤ ਭਟੇਜਾ ਅਬੋਹਰ, ਗੁਰਜੰਟ ਸਿੰਘ ਬੱਛੋਆਣਾ, ਜਸਨਦੀਪ ਕੁਲਾਣਾ, ਪਰਮਜੀਤ ਸਿੰਘ ਤੂਰ, ਲਵਨੀਸ਼ ਗੋਇਲ ਨਾਭਾ, ਸੁਖਬੀਰ ਸੰਗਰੂਰ, ਕਮਲ ਸੁਨਾਮ, ਦੀਪਕ ਮੁਹਾਲੀ, ਸੁਖਵਿੰਦਰ ਸਿੰਗਲਾ ਬਰੇਟਾ, ਪ੍ਰਵੀਨ ਬਲਿਆਲਾ ਆਦਿ ਸਾਥੀਆਂ ਨੇ ਪੰਜਾਬ ਸਰਕਾਰ ਤੋਂ ਤੁਰੰਤ ਮਹਿੰਗਾਈ ਭੱਤੇ ਦੀਆਂ ਕਿਸਤਾਂ ਜਾਰੀ ਕਰਨ ਦੀ ਮੰਗ ਕੀਤੀ।