ਗ੍ਰਿਫ਼ਤਾਰ ਕੀਤੇ ਦੋਸ਼ੀ ਪੁਲਿਸ ਪਾਰਟੀ ਨਾਲ
ਦੀਦਾਰ ਗੁਰਨਾ
ਰੂਪਨਗਰ, 28 ਅਕਤੂਬਰ 2025 : ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਸ਼੍ਰੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਡਿਪਟੀ ਇੰਸਪੈਕਟਰ ਜਨਰਲ ਪੁਲਿਸ ਰੂਪਨਗਰ ਰੇਂਜ ਰੂਪਨਗਰ ਸ. ਨਾਨਕ ਸਿੰਘ ਦੀ ਅਗਵਾਈ ਹੇਠ ਰੂਪਨਗਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ" ਤਹਿਤ ਜ਼ਿਲ੍ਹਾ ਪੁਲਿਸ ਵਲੋਂ ਐਨ.ਡੀ.ਪੀ.ਐਸ. ਐਕਟ ਅਧੀਨ ਦਰਜ ਮੁਕੱਦਮਿਆਂ ਵਿੱਚ ਇੱਕ ਔਰਤ ਅਤੇ ਚਾਰ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋਂ 39 ਗ੍ਰਾਮ ਤੋਂ ਵੱਧ ਨਸ਼ੀਲਾ ਪਾਊਡਰ ਬ੍ਰਾਮਦ ਕੀਤਾ ਗਿਆ , ਇਸ ਤੋਂ ਇਲਾਵਾ ਜ਼ਿਲ੍ਹਾ ਪੁਲਿਸ ਵੱਲੋਂ ਕਿਸਾਨਾ ਨੂੰ ਪਰਾਲੀ ਨਾ ਸਾੜਣ ਲਈ ਉਤਸ਼ਾਹਿਤ ਕਰਨ ਸੈਮੀਨਾਰ ਕੀਤੇ ਗਏ ਅਤੇ ਟ੍ਰੈਫਿਕ ਨਿਯਮਾ ਦੀ ਉਲੰਘਣਾ ਕਰਨ ਵਾਲਿਆ ਖਿਲਾਫ ਕਾਰਵਾਈ ਕਰਦੇ ਹੋਏ ਕੁੱਲ 105 ਚਲਾਨ ਕੀਤੇ ਗਏ
ਉਨ੍ਹਾਂ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ “ਯੁੱਧ ਨਸ਼ਿਆ ਵਿਰੁੱਧ" ਮੁਹਿੰਮ ਦੀ ਲਗਾਤਾਰਤਾ ਵਿੱਚ ਜ਼ਿਲ੍ਹਾ ਪੁਲਿਸ ਵੱਲੋਂ ਵੱਖ-ਵੱਖ ਸਥਾਨਾ ਤੇ ਨਾਕਾਬੰਦੀਆਂ ਅਤੇ ਗਸ਼ਤਾ ਰਾਹੀ ਨਸ਼ਾ ਤਸਕਰਾਂ ਅਤੇ ਭੈੜੇ ਅਨਸਰਾਂ ਦੀ ਚੈਕਿੰਗ ਕੀਤੀ ਗਈ, ਜਿਸ ਦੌਰਾਨ ਥਾਣਾ ਸਿੰਘ ਭਗਵੰਤਪੁਰ ਵੱਲੋਂ ਰੁਪਿੰਦਰ ਸਿੰਘ ਉਰਫ ਮੌਨੂ, ਬਲਜੀਤ ਕੌਰ ਵਾਸੀ ਪਿੰਡ ਮਾਜਰੀ ਠੇਕੇਦਾਰਾ ਹਾਲ ਵਾਸੀ ਗਰੀਨ ਇਨਕਲੇਵ ਬਲੋਗੀ ਜ਼ਿਲ੍ਹਾ ਐਸ.ਏ.ਐਸ. ਨਗਰ ਅਤੇ ਰਮਨ ਕੁਮਾਰ ਵਾਸੀ ਸ਼ਰਮਾ ਕਲੋਨੀ ਨੇੜੇ ਗੋਬਿੰਦ ਪੈਲੇਸ ਤਰਨਤਾਰਨ ਰੋਡ ਜ਼ਿਲ੍ਹਾ ਅੰਮ੍ਰਿਤਸਰ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋਂ 20 ਗ੍ਰਾਮ ਨਸ਼ੀਲਾ ਪਾਊਡਰ ਬ੍ਰਾਮਦ ਕੀਤਾ ਗਿਆ ਅਤੇ ਥਾਣਾ ਸਦਰ ਮੋਰਿੰਡਾ ਵੱਲੋਂ ਪੱਪੂ ਸਿੰਘ ਵਾਸੀ ਪਿੰਡ ਕਲਾਰਾ ਅਤੇ ਵਿਕਾਸ ਵਾਸੀ ਸੰਤ ਨਗਰ ਮੁਹੱਲਾ ਮੋਰਿੰਡਾ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋਂ 19 ਗ੍ਰਾਮ ਤੋਂ ਵੱਧ ਨਸ਼ੀਲਾ ਪਾਊਡਰ ਬ੍ਰਾਮਦ ਕੀਤਾ ਗਿਆ ਅਤੇ ਉਨ੍ਹਾ ਖਿਲਾਫ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮੇ ਦਰਜ ਕੀਤੇ ਗਏ
ਸ. ਗੁਲਨੀਤ ਸਿੰਘ ਖੁਰਾਣਾ ਨੇ ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਪੁਲਿਸ ਵੱਲੋਂ ਪਰਾਲੀ ਸਾੜਨ ਨੂੰ ਰੋਕਣ ਲਈ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾ ਵਿੱਚ ਚੈਕਿੰਗ ਕੀਤੀ ਗਈ। ਇਨ੍ਹਾਂ ਟੀਮਾ ਵੱਲੋ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਨੁਕਸਾਨਦੇਹ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ ਅਤੇ ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਵਾਤਾਵਰਣ ਅਨੁਕੂਲ ਵਿਕਲਪ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ।
ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਟ੍ਰੈਫਿਕ ਨਿਯਮਾ ਦੀ ਉਲੰਘਣਾ ਕਰਨ ਵਾਲਿਆ ਖਿਲਾਫ ਕਾਰਵਾਈ ਕਰਦੇ ਟ੍ਰੈਫਿਕ ਪੁਲਿਸ ਰੂਪਨਗਰ ਵੱਲੋਂ ਸ਼ਰਾਬ ਪੀਕੇ ਵਾਹਨ ਚਲਾਉਣ, ਟ੍ਰਿਪਲ ਰਾਈਡਿੰਗ, ਗਲਤ ਪਾਰਕਿੰਗ ਕਰਕੇ ਆਵਾਜਾਈ ਵਿੱਚ ਵਿਘਨ ਪਾਉਣ, ਬੁਲਟ ਮੋਟਰਸਾਇਲਾ ਵਿੱਚ ਮੋਡੀਫਾਈਡ ਸਲੈਂਸਰਾ ਦੀ ਵਰਤੋਂ ਕਰਨ ਅਤੇ ਹੋਰ ਟ੍ਰੈਫਿਕ ਨਿਯਮਾ ਦੀ ਉਲੰਘਣਾ ਕਰਨ ਵਾਲਿਆ ਦੇ ਕੁੱਲ 105 ਚਲਾਨ ਕੀਤੇ ਗਏ
ਐਸ.ਐਸ.ਪੀ. ਰੂਪਨਗਰ ਵਲੋਂ ਪਬਲਿਕ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਦੇ ਇਲਾਕਾ ਵਿੱਚ ਕੋਈ ਵਿਅਕਤੀ ਨਸ਼ਾਂ ਤਸਕਰੀ/ਸਮੱਗਲਿੰਗ ਕਰਦਾ ਹੈ ਤਾਂ ਉਸਦੀ ਸੂਚਨਾ ਸੇਫ ਪੰਜਾਬ ਐਂਟੀ ਡਰੱਗ ਹੈਲਪਲਾਇਨ ਨੰਬਰ 97791-00200 (ਵਟਸਐਪ ਚੈਟਬੋਟ) ਜਾਂ ਜ਼ਿਲ੍ਹਾ ਪੁਲਿਸ ਦੇ ਨੰਬਰਾ ਤੇ ਸਾਂਝੀ ਕੀਤੀ ਜਾਵੇ। ਜਾਣਕਾਰੀ ਦੇਣ ਵਾਲੇ ਦਾ ਨਾਮ ਅਤੇ ਪਤਾ ਗੁਪਤ ਰੱਖਿਆ ਜਾਵੇਗਾ