ਨਿਕਲੀਆਂ ਅਸਾਮੀਆਂ! ਸਰਕਾਰ ਦੇ ਰਹੀ ਹੈ ਲਿਖਤੀ ਪ੍ਰੀਖਿਆਂ ਦੀ ਮੁਫ਼ਤ ਸਿਖਲਾਈ
ਮੋਗਾ, 29 ਅਕਤੂਬਰ,
ਸੀ-ਪਾਈਟ ਕੈਂਪ ਹਕੂਮਤ ਸਿੰਘ ਵਾਲਾ ਫਿਰੋਜ਼ਪੁਰ ਦੇ ਕੈਂਪ ਟ੍ਰੇਨਿੰਗ ਅਫ਼ਸਰ ਕੈਪਟਨ ਗੁਰਦਰਸ਼ਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 103 ਇੰਫੈਟਰੀ ਬਟਾਲੀਅਨ (ਟੀ.ਏ.) ਵੱਲੋਂ ਮਿਤੀ 17 ਨਵੰਬਰ ਤੋਂ 30 ਨਵੰਬਰ 2025 ਤੱਕ ਲੁਧਿਆਣਾ ਵਿਖੇ ਵੱਖ-ਵੱਖ ਟਰੇਡਾਂ ਲਈ ਕੁੱਲ 730 ਆਸਾਮੀਆਂ ਦੀ ਭਰਤੀ ਕੀਤੀ ਜਾ ਰਹੀ ਹੈ, ਜਿਸ ਦੀ ਟ੍ਰੇਨਿੰਗ ਸੀ-ਪਾਈਟ ਕੈਂਪ ਹਕੂਮਤ ਸਿੰਘ ਵਾਲਾ ਵਿਖੇ ਚੱਲ ਰਹੀ ਹੈ। ਇਹਨਾਂ ਵਿੱਚ ਜਨਰਲ ਡਿਊਟੀ, ਕਲਰਕ, ਕੁੱਕ ਸ਼ੈੱਫ, ਈ.ਆਰ, ਟੇਲਰ, ਹਊਸ ਕੀਪਰ, ਮੈੱਸ ਕੀਪਰ ਆਦਿ ਆਸਾਮੀਆਂ ਸ਼ਾਮਿਲ ਹਨ। ਸਰੀਰਿਕ ਤੇ ਲਿਖਤੀ ਪੇਪਰ ਦੀ ਮੁਫਤ ਸਿਖਲਾਈ ਦੇ ਚਾਹਵਾਨ ਮੋਗਾ, ਫਿਰੋਜ਼ਪੁਰ, ਫਾਜਿਲਕਾ, ਮੁਕਤਸਰ, ਫਰੀਦਕੋਟ ਜ਼ਿਲ੍ਹਿਆਂ ਦੇ ਯੁਵਕ ਜਲਦੀ ਤੋਂ ਜਲਦੀ ਸੀ-ਪਾਈਟ ਕੈਂਪ ਹਕੂਮਤ ਸਿੰਘ ਵਾਲਾ ਵਿਖੇ ਰਿਪੋਰਟ ਕਰ ਸਕਦੇ ਹਨ।
ਕੈਪਟਨ ਗੁਰਦਰਸ਼ਨ ਸਿੰਘ ਨੇ ਦੱਸਿਆ ਕਿ ਚਾਹਵਾਨ ਯੁਵਕ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਸਵੇਰੇ 9 ਵਜੇ ਤੋਂ 11:30 ਵਜੇ ਆਪਣਾ ਨਾਮ ਦਰਜ਼ ਕਰਵਾਉਣ ਲਈ ਰਿਪੋਰਟ ਕਰ ਸਕਦੇ ਹਨ। ਕੈਪ ਵਿਖੇ ਆਪਣਾ ਨਾਮ ਦਰਜ਼ ਕਰਵਾਉਣ/ ਟ੍ਰੇਨਿੰਗ ਲੈਣ ਸਮੇਂ ਪ੍ਰਾਰਥੀ ਪਾਸ ਦਸਵੀਂ ਦਾ ਅਸਲ ਸਰਟੀਫਿਕੇਟ, ਦਸਵੀਂ ਜਾਂ ਬਾਰਵ੍ਹੀਂ ਦਾ ਸਰਟੀਫਿਕੇਟ, ਪੰਜਾਬ ਵਸਨੀਕ ਸਰਟੀਫਿਕੇਟ, ਜਾਤੀ ਸਰਟੀਫਿਕੇਟ, ਆਧਾਰ ਕਾਰਡ, ਬੈਂਕ ਖਾਤੇ ਦੀ ਫੋਟੋ ਕਾਪੀ ਹੋਣੀ ਲਾਜਮੀ ਹੈ। ਯੁਵਕ ਆਪਣੇ ਨਾਲ ਇੱਕ ਪਾਸਪੋਰਟ ਸਾਈਜ਼ ਫੋਟੋ, ਕਾਪੀ, ਪੈੱਨ, ਖਾਣਾ ਖਾਣ ਲਈ ਬਰਤਨ, ਰਹਿਣ ਲਈ ਬਿਸਤਰਾ ਜਰੂਰ ਲਿਆਉਣ। ਕੈਂਪ ਵਿੱਚ ਰਹਿਣ ਸਮੇਂ ਖਾਣਾ ਅਤੇ ਰਿਹਾਇਸ਼ ਬਿਲਕੁਲ ਮੁਫ਼ਤ ਦਿੱਤੀ ਜਾਵੇਗੀ ਅਤੇ ਲਿਖਤੀ ਪੇਪਰ ਅਤੇ ਸਰੀਰਿਕ ਦੀ ਤਿਆਰੀ ਦੀ ਕੋਈ ਵੀ ਫ਼ੀਸ ਨਹੀਂ ਲਈ ਜਾਵੇਗੀ। ਵਧੇਰੇ ਜਾਣਕਾਰੀ ਲਈ 73476-66557 ਨੰਬਰ ਉੱਪਰ ਸੰਪਰਕ ਕੀਤਾ ਜਾ ਸਕਦਾ ਹੈ।